ਨਕਾਬਪੋਸ਼ ਲੁਟੇਰਿਆਂ ਨੇ ਚਾਕੂ ਦੀ ਨੋਕ 'ਤੇ ਲੁੱਟੇ 80,000 ਰੁਪਏ, ਇਕ ਮਹਿਲਾ ਨੂੰ ਕੀਤਾ ਜਖ਼ਮੀ 
Published : Apr 26, 2023, 9:08 pm IST
Updated : Apr 26, 2023, 9:08 pm IST
SHARE ARTICLE
robbers
robbers

ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਪੀੜਤ ਮਹਿਲਾ ਲਕਸ਼ਮੀ ਦੇਵੀ ਨੇ ਦੱਸਿਆ ਕਿ ਉਹ ਬੁੱਧਵਾਰ ਸਵੇਰੇ ਕਰੀਬ 8.30 ਵਜੇ ਰਸੋਈ ਵਿਚ ਕੰਮ ਕਰ ਰਹੀ ਸੀ।

ਸੁਨਾਮ : ਸੁਨਾਮ ਸ਼ਹਿਰ 'ਚ ਨਕਾਬਪੋਸ਼ ਲੁਟੇਰੇ ਇੱਕ ਘਰ ਵਿਚ ਦਾਖ਼ਲ ਹੋ ਕੇ ਚਾਕੂ ਦੀ ਨੋਕ ’ਤੇ 80 ਹਜ਼ਾਰ ਰੁਪਏ ਲੁੱਟ ਕੇ ਲੈ ਗਏ। ਬੁੱਧਵਾਰ ਨੂੰ ਵਾਪਰੀ ਉਕਤ ਘਟਨਾ ਦੌਰਾਨ ਇਕ ਮਹਿਲਾ ਦੇ ਸੱਟਾਂ ਵੀ ਲੱਗੀਆਂ ਜਿਸ ਨੂੰ ਇਲਾਜ ਲਈ ਸੁਨਾਮ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਦੋ ਨਕਾਬਪੋਸ਼ ਲੁਟੇਰੇ ਬੇਖੌਫ਼ ਹੋ ਕੇ ਘਰ 'ਚ ਦਾਖਲ ਹੋਏ। ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਪੀੜਤ ਮਹਿਲਾ ਲਕਸ਼ਮੀ ਦੇਵੀ ਨੇ ਦੱਸਿਆ ਕਿ ਉਹ ਬੁੱਧਵਾਰ ਸਵੇਰੇ ਕਰੀਬ 8.30 ਵਜੇ ਰਸੋਈ ਵਿਚ ਕੰਮ ਕਰ ਰਹੀ ਸੀ।

ਉਸ ਦਾ ਪਤੀ ਵਿਨੋਦ ਕੁਮਾਰ ਅਤੇ ਪੁੱਤਰ ਫੈਕਟਰੀ ਗਏ ਹੋਏ ਸਨ। ਉਨ੍ਹਾਂ ਦੱਸਿਆ ਕਿ ਘਰ ਦਾ ਮੇਨ ਗੇਟ ਖੁੱਲ੍ਹਣ ਦੀ ਆਵਾਜ਼ ਆਈ ਜਿਉਂ ਹੀ ਉਹ ਰਸੋਈ 'ਚੋਂ ਬਾਹਰ ਨਿਕਲਕੇ ਦਰਵਾਜ਼ੇ ਵੱਲ ਜਾਣ ਲੱਗੀ ਤਾਂ ਦੋ ਨਕਾਬਪੋਸ਼ ਵਿਅਕਤੀ ਘਰ 'ਚ ਦਾਖਲ ਹੋਏ ਅਤੇ ਉਸ ਨੂੰ ਫੜ ਕੇ ਉਸ ਦਾ ਮੂੰਹ ਕੱਪੜੇ ਨਾਲ ਬੰਨ੍ਹ ਦਿੱਤਾ ਅਤੇ ਫਿਰ ਉਸ ਦੀਆਂ ਬਾਹਾਂ 'ਚ ਰੱਸੀਆਂ ਪਾ ਕੇ ਕੁਰਸੀ ਨਾਲ ਬੰਨ੍ਹ ਦਿੱਤਾ।

ਮਹਿਲਾ ਨੇ ਦੱਸਿਆ ਕਿ ਉਸ ਵੱਲੋਂ ਰੌਲਾ ਪਾਉਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ ਚਾਕੂ ਨਾਲ ਉਸ 'ਤੇ ਵਾਰ ਕੀਤਾ, ਇਸ ਤੋਂ ਬਾਅਦ ਕਰੀਬ ਅੱਠ-ਦਸ ਮਿੰਟ ਤੱਕ ਘਰ ਦੀ ਤਲਾਸ਼ੀ ਲੈਂਦੇ ਰਹੇ ਅਤੇ ਅਲਮਾਰੀ ਵਿੱਚ ਰੱਖੇ ਅੱਸੀ ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ। ਪੀੜਤ ਲਕਸ਼ਮੀ ਦੇਵੀ ਨੇ ਦੱਸਿਆ ਕਿ ਲੁਟੇਰਿਆਂ ਨੇ ਉਸ ਦੇ ਹੱਥਾਂ ਵਿਚ ਪਾਈਆਂ ਚਾਂਦੀ ਦੀਆਂ ਚੂੜੀਆਂ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਪਰ ਲੁਟੇਰੇ ਇਸ ਵਿਚ ਕਾਮਯਾਬ ਨਹੀਂ ਹੋਏ।

ਹਾਲਾਂਕਿ ਉਸ ਦੀ ਬਾਂਹ 'ਤੇ ਸੱਟਾਂ ਜ਼ਰੂਰ ਲੱਗੀਆਂ। ਲੁਟੇਰਿਆਂ ਦੇ ਜਾਣ ਤੋਂ ਬਾਅਦ ਪੀੜਤਾ ਨੇ ਕਿਸੇ ਤਰ੍ਹਾਂ ਰੱਸੀਆਂ ਖੋਲ੍ਹ ਕੇ ਆਪਣੇ ਪਤੀ ਨੂੰ ਫੋਨ ਕਰ ਕੇ ਬੁਲਾਇਆ। ਉਸ ਦੇ ਪਤੀ ਵਿਨੋਦ ਕੁਮਾਰ ਨੇ ਘਰ ਪਹੁੰਚ ਕੇ ਜ਼ਖਮੀ ਪਤਨੀ ਨੂੰ ਸੰਭਾਲਿਆ ਅਤੇ ਇਲਾਜ ਲਈ ਸੁਨਾਮ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ। 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement