ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
Published : Apr 26, 2023, 10:04 am IST
Updated : Apr 26, 2023, 10:04 am IST
SHARE ARTICLE
photo
photo

ਉਨ੍ਹਾਂ ਦੇ ਯੋਗਦਾਨ ਅਤੇ ਅਨੇਕਾਂ ਉਤਰਾਅ-ਚੜਾਵਾਂ ਦਰਮਿਆਨ ਉਨ੍ਹਾਂ ਦੀ ਲੀਡਰਸ਼ਿਪ ਦੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਅਤੇ ਪੰਜਾਬ ਦੀ ਰਾਜਨੀਤੀ 'ਚ ਲੰਬਾ ਸਮਾਂ ਅਹਿਮ ਰੋਲ ਅਦਾ ਕੀਤਾ। ਸ਼੍ਰੋਮਣੀ ਅਕਾਲੀ ਦਲ ਨੂੰ ਖੇਤਰੀ ਪਾਰਟੀ ਦੇ ਰੂਪ 'ਚ ਅਹਿਮ ਥਾਂ ਦਿਵਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਅਨੇਕਾਂ ਉਤਰਾਅ-ਚੜਾਵਾਂ ਦਰਮਿਆਨ ਉਨ੍ਹਾਂ ਦੀ ਲੀਡਰਸ਼ਿਪ ਦੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਬਾਦਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਪੀਕਰ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।

SHARE ARTICLE

ਏਜੰਸੀ

Advertisement

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੱਕ 'ਚ ਆਉਣ 'ਤੇ, ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

14 Feb 2025 12:19 PM

ਗ਼ੈਰ-ਕਾਨੂੰਨੀ ਪ੍ਰਵਾਸ ’ਤੇ PM ਮੋਦੀ ਤੇ ਰਾਸ਼ਟਪਤੀ ਟਰੰਪ ਵਿਚਾਲੇ ਕੀ ਗੱਲ ਹੋਈ ?

14 Feb 2025 12:15 PM

ਦਹਿਸ਼ਤ 'ਚ ਜਿਓਂ ਰਹੇ ਬਠਿੰਡਾ ਦੇ ਇਸ ਪਿੰਡ ਦੇ ਲੋਕ, ਸ਼ੱਕੀ ਜਾਨਵਰ ਹੋਰ ਦਾ ਖ਼ਦਸਾ

13 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

13 Feb 2025 12:11 PM

Baldev Singh Sirsa health Update : ਮਹਾਂ ਪੰਚਾਇਤ ਤੋਂ ਪਹਿਲਾਂ ਬਲਦੇਵ ਸਿੰਘ ਸਿਰਸਾ ਦੀ ਸਿਹਤ ਅਚਾਨਕ ਹੋਈ ਖ਼ਰਾਬ,

12 Feb 2025 12:38 PM
Advertisement