ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਨਸ਼ਿਆਂ ਦੇ ਮਾਮਲੇ 'ਚ ਬਰਖ਼ਾਸਤ ASI ਇੰਦਰਜੀਤ ਸਿੰਘ ਦਾ ਕਾਰਿੰਦਾ ਗ੍ਰਿਫ਼ਤਾਰ

By : KOMALJEET

Published : Apr 26, 2023, 8:10 pm IST
Updated : Apr 26, 2023, 8:10 pm IST
SHARE ARTICLE
Representational Image
Representational Image

ਰਾਮਿੰਦਰਪਾਲ ਸਿੰਘ ਪ੍ਰਿੰਸ ਚਾਰ ਸਾਲਾਂ ਤੋਂ ਚੱਲ ਰਿਹਾ ਸੀ ਭਗੌੜਾ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਬੁੱਧਵਾਰ ਨੂੰ ਮਿਸ਼ਨ ਕੰਪਾਊਂਡ ਜਲੰਧਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਾਮਿੰਦਰਪਾਲ ਸਿੰਘ ਪ੍ਰਿੰਸ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਇੱਕ ਵਿਜੀਲੈਂਸ ਕੇਸ ਵਿੱਚ ਫਰਾਰ ਸੀ। ਇਹ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ ਅਤੇ ਨਸ਼ਿਆਂ ਦੇ ਮਾਮਲੇ 'ਚ ਬਰਖਾਸਤ ਏਐਸਆਈ ਇੰਦਰਜੀਤ ਸਿੰਘ, ਇੰਚਾਰਜ ਸੀਆਈਏ, ਤਰਨਤਾਰਨ ਲਈ ਰਿਸ਼ਵਤ ਦੀ ਰਾਸ਼ੀ ਹਾਸਲ ਕਰਦਾ ਸੀ।

ਅੱਜ ਇੱਥੇ ਇਸ ਦਾ ਖ਼ੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਇੱਕ ਕੇਸ ਐਫਆਈਆਰ ਨੰਬਰ 01, ਮਿਤੀ 12-02-2015 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7, 8, 13 (2) ਤਹਿਤ ਬਿਊਰੋ ਦੇ ਫਲਾਇੰਗ ਸਕੁਐਡ -1, ਪੁਲਿਸ ਥਾਣਾ, ਪੰਜਾਬ ਮੋਹਾਲੀ ਵਿਖੇ ਵਿੱਚ ਦਰਜ ਕੀਤਾ ਗਿਆ ਸੀ। ਉਪਰੋਕਤ ਦੋਸ਼ੀ ਰਾਮਿੰਦਰਪਾਲ ਸਿੰਘ ਪ੍ਰਿੰਸ ਨੂੰ ਐਸਏਐਸ ਨਗਰ ਦੀ ਇੱਕ ਅਦਾਲਤ ਨੇ ਮਿਤੀ 04-01-2019 ਨੂੰ ਭਗੌੜਾ ਅਪਰਾਧੀ ਐਲਾਨ ਕੀਤਾ ਸੀ ਅਤੇ ਉਦੋਂ ਤੋਂ ਇਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। 

ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਇਹ ਮੁਕੱਦਮਾ ਮਿਤੀ 11-11-2013 ਨੂੰ ਐਸਏਐਸ ਨਗਰ ਵਿਖੇ ਬਿਊਰੋ ਦੇ ਫਲਾਇੰਗ ਸਕੁਐਡ -1, ਪੁਲਿਸ ਥਾਣਾ, ਪੰਜਾਬ ਵਿਖੇ ਦਰਜ ਐਫਆਈਆਰ ਨੰਬਰ 14, ਵਿੱਚ ਕਥਿਤ ਦੋਸ਼ਾਂ ਦੀ ਡੂੰਘੀ  ਜਾਂਚ ਕਰਨ ਲਈ ਦਰਜ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ:  ਧੂਰੀ ਨੇੜੇ ਵਾਪਰੇ ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸਟੇਟ ਕੈਮੀਕਲ ਐਗਜ਼ਾਮੀਨਰ ਲੈਬਾਰਟਰੀ, ਖਰੜ, ਐਸਏਐਸ ਨਗਰ ਵਿੱਚ ਪ੍ਰਯੋਗਸ਼ਾਲਾ ਅਟੈਂਡੈਂਟ ਵਜੋਂ ਤਾਇਨਾਤ ਦੋਸ਼ੀ ਜਗਦੀਪ ਸਿੰਘ, ਪਿੰਡ ਸੇਹਾ, ਲੁਧਿਆਣਾ ਜ਼ਿਲ੍ਹਾ, ਨੇ ਖੁਲਾਸਾ ਕੀਤਾ ਹੈ ਕਿ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਇੰਦਰਜੀਤ ਸਿੰਘ, ਇੰਚਾਰਜ, ਸੀਆਈਏ ਤਰਨਤਾਰਨ ਨੇ ਉਸ ਖ਼ਿਲਾਫ਼ ਅਤੇ ਉਪਰੋਕਤ ਪ੍ਰਯੋਗਸ਼ਾਲਾ ਵਿੱਚ ਤਾਇਨਾਤ ਪਰਮਿੰਦਰ ਸਿੰਘ, ਵਿਸ਼ਲੇਸ਼ਕ, ਵਿਰੁੱਧ ਐਨਡੀਪੀਐਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਕੋਲੋ 10 ਲੱਖ ਰੁਪਏ ਅਤੇ ਪਰਮਿੰਦਰ ਸਿੰਘ, ਵਿਸ਼ਲੇਸ਼ਕ ਤੋਂ 3.50 ਲੱਖ ਰੁਪਏ ਦੀ ਰਿਸ਼ਵਤ ਲਈ ਸੀ। 

ਬੁਲਾਰੇ ਨੇ ਅੱਗੇ ਕਿਹਾ ਕਿ ਉਪਰੋਕਤ ਮੁਲਜ਼ਮ ਏਐਸਆਈ ਨੇ ਇਹ ਰਿਸ਼ਵਤ ਆਪਣੇ ਦੋ ਨਿੱਜੀ ਵਿਚੋਲਿਆਂ ਰਾਮਿੰਦਰਪਾਲ ਸਿੰਘ ਪ੍ਰਿੰਸ ਅਤੇ ਜ਼ਿਲ੍ਹਾ ਕਪੂਰਥਲਾ ਦੇ ਨਵਾਂ ਪਿੰਡ ਗੇਟਵਾਲਾ ਨਿਵਾਸੀ ਪਵਨ ਕੁਮਾਰ ਰਾਹੀਂ ਹਾਸਲ ਕੀਤੀ ਸੀ। ਉਨ੍ਹਾਂ ਅੱਗੇ ਇਹ ਵੀ ਦੋਸ਼ ਲਾਇਆ ਕਿ ਉਪਰੋਕਤ ਮੁਲਜ਼ਮ ਪਵਨ ਕੁਮਾਰ ਨੇ ਉਕਤ ਦੋਸ਼ੀ ਏਐਸਆਈ ਨੂੰ ਦੇਣ ਲਈ ਉਸ ਤੋਂ 3 ਲੱਖ ਰੁਪਏ ਅਤੇ ਪਰਮਿੰਦਰ ਸਿੰਘ ਤੋਂ 1.50 ਲੱਖ ਰੁਪਏ ਲਏ ਸਨ। ਇਸ ਕੁੱਲ 17 ਲੱਖ ਰੁਪਏ ਦੀ ਰਿਸ਼ਵਤ ਵਿੱਚੋਂ ਰਾਮਿੰਦਰਪਾਲ ਸਿੰਘ ਪ੍ਰਿੰਸ ਨੇ 2 ਲੱਖ ਰੁਪਏ ਹਾਸਲ ਕੀਤੇ ਸਨ।

ਇੰਨਾਂ ਇਲਜ਼ਾਮਾਂ ਦੀ ਜਾਂਚ ਤੋਂ ਬਾਅਦ ਉਪਰੋਕਤ ਤਿੰਨੇ ਮੁਲਜ਼ਮਾਂ ਦੇ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਸੀ ਜਿਸ ਵਿੱਚ ਮੁਲਜ਼ਮ ਇੰਦਰਜੀਤ ਸਿੰਘ, ਪਵਨ ਕੁਮਾਰ ਅਤੇ ਰਾਮਿੰਦਰਪਾਲ ਸਿੰਘ ਸ਼ਾਮਲ ਹਨ ਜਿਸ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਐਸਏਐਸ ਨਗਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement