Amritpal Singh News: ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

By : SHANKER

Published : Apr 26, 2024, 5:31 pm IST
Updated : Apr 26, 2024, 5:42 pm IST
SHARE ARTICLE
Amritpal Singh
Amritpal Singh

ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕੀਤਾ ਐਲਾਨ

Amritpal Singh News: ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਾਰਿਸ ਪੰਜਾਬ ਦੀ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ।

ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਉਹਨਾਂ ਸਾਫ ਕੀਤਾ ਕਿ ਕਿਸੇ ਵੀ ਪਾਰਟੀ ਦੇ ਨਾਲ ਉਹਨਾਂ ਦਾ ਕੋਈ ਸੰਬੰਧ ਨਹੀਂ, ਉਹ ਸਿਰਫ ਆਜ਼ਾਦ ਚੋਣ ਲੜਨਗੇ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ 'ਤੇ ਕੀਤੇ ਜਾ ਰਹੇ ਜ਼ੁਲਮਾਂ ਦਾ ਟਾਕਰਾ ਕਰਨ ਲਈ ਅੰਮ੍ਰਿਤਪਾਲ ਸਿੰਘ ਆਜ਼ਾਦ ਚੋਣ ਲੜਨਗੇ। ਇਸ ਦੇ ਨਾਲ ਹੀ ਬਾਕੀ ਦੇ ਐਲਾਨ ਕੱਲ ਨੂੰ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕੀਤੇ ਜਾਣਗੇ।

ਇਸ ਤੋਂ 2 ਦਿਨ ਪਹਿਲਾਂ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ. ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਸੀ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਗਏ ਹਨ। ਮੁਲਾਕਾਤ ਦੇ ਦੌਰਾਨ ਉਨ੍ਹਾਂ ਨੇ ਭਾਈ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।  

ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 2023 ‘ਚ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਐਨਐਸਏ ਲਗਾਇਆ ਗਿਆ ਸੀ, ਗ੍ਰਿਫਤਾਰ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਕੈਦ ਕੀਤਾ ਗਿਆ ਹੈ। ਉਨ੍ਹਾਂ ਨੂੰ ਜੇਲ੍ਹ ‘ਚ ਬੰਦ ਹੋਏ ਲਗਭਗ ਇੱਕ ਸਾਲ ਹੋ ਗਿਆ ਹੈ। ਪਰਿਵਾਰ ਦੀ ਮੰਗ ਹੈ ਕਿ ਉਸ ਨੂੰ ਡਿਬਰੂਗੜ੍ਹ ਜੇਲ੍ਹ ਦੀ ਬਜਾਏ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement