Punjab News : ਅਦਾਲਤ ਨੇ ਫਿਰੋਜ਼ਪੁਰ ’ਚ ਮਾਪਿਆਂ ਦੀ ਕੁੱਟਮਾਰ ਕਰਨ ਵਾਲੇ ਨਿਹੰਗ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ

By : BALJINDERK

Published : Apr 26, 2024, 6:37 pm IST
Updated : Apr 26, 2024, 6:53 pm IST
SHARE ARTICLE
  ਪੁਲਿਸ ਮੁਲਜ਼ਮ ਨੂੰ ਕਾਬੂ ਕਰਕੇ ਲਿਜਾਂਦੇ ਹੋਏ
ਪੁਲਿਸ ਮੁਲਜ਼ਮ ਨੂੰ ਕਾਬੂ ਕਰਕੇ ਲਿਜਾਂਦੇ ਹੋਏ

Punjab News : ਬੀਤੇ ਦਿਨੀਂ ਨਿਹੰਗ ਸਿੰਘ ਨੇ ਆਪਣੇ ਮਾਂ ਬਾਪ ’ਤੇ ਕਿਰਪਾਨਾਂ ਨਾਲ ਕੀਤਾ ਸੀ ਹਮਲਾ

Punjab News :ਫਿਰੋਜ਼ਪੁਰ ’ਚ ਬੀਤੇ ਦਿਨੀਂ ਕਸਬਾ ਮੱਲਾਂ ਵਾਲਾ ਅਧੀਨ ਆਉਂਦੇ ਪਿੰਡ ਗੋਗੋਆਣੀ ਤੋਂ ਇੱਕ ਮਾਮਲਾ ਸਾਹਮਣੇ ਆਇਆ ਸੀ। ਜਿਸ ’ਚ ਜ਼ਮੀਨ ਜਾਇਦਾਦ ਦੇ ਘਰੇਲੂ ਝਗੜੇ ਦੇ ਚਲਦਿਆਂ ਇੱਕ ਨਿਹੰਗ ਸਿੰਘ ਵੱਲੋਂ ਆਪਣੇ ਮਾਂ ਬਾਪ ਤੇ ਕਿਰਪਾਨਾਂ ਨਾਲ ਹਮਲਾ ਕੀਤਾ ਗਿਆ ਸੀ। ਜਿਸ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਸੀ ਜਿਸ ’ਚ ਨਿਹੰਗ ਸਿੰਘ ਦਾ ਬਾਣਾ ਪਾ ਇੱਕ ਨੌਜਵਾਨ ਆਪਣੇ ਮਾਂ ਬਾਪ ’ਤੇ ਹਮਲਾ ਕਰ ਬੁਰੀ ਤਰ੍ਹਾਂ ਉਹਨਾਂ ਦੀ ਕੁੱਟਮਾਰ ਕਰ ਰਿਹਾ ਸੀ ਜਿਸ ਤੋਂ ਬਾਅਦ ਪੀੜਤ ਪਰਿਵਾਰ ਦੇ ਬਿਆਨਾਂ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਅੱਜ ਉਸ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੋਰਟ ’ਚ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜੋ:Patiala News: ਨਾਰਦਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ : ਪ੍ਰਨੀਤ ਕੌਰ

ਦੱਸ ਦੇਈਏ ਕਿ ਫਿਰੋਜ਼ਪੁਰ ਦੇ ਪਿੰਡ ਗੋਗੋਆਣੀ ’ਚ ਇੱਕ ਨੌਜਵਾਨ ਜਿਸਨੇ ਨਿਹੰਗ ਸਿੰਘ ਦਾ ਬਾਣਾ ਪਾਇਆ ਹੋਇਆ ਸੀ। ਜਿਸ ਵੱਲੋਂ ਆਪਣੇ ਸਾਥੀਆਂ ਸਮੇਤ ਕਿਰਪਾਨਾਂ ਨਾਲ ਆਪਣੇ ਮਾਂ ਬਾਪ ’ਤੇ ਹਮਲਾ ਕੀਤਾ ਗਿਆ ਸੀ। ਜਿਸ ’ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਉਸ ਨਿਹੰਗ ਸਿੰਘ ਨੂੰ ਅਤੇ ਉਸਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਗੁਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਗੋਗੋਆਣੀ ਦੇ ਅੰਗਰੇਜ਼ ਸਿੰਘ ਨੇ ਬਿਆਨ ਦਰਜ ਕਰਵਾਏ ਸਨ ਕਿ ਉਸ ਦੇ ਲੜਕੇ ਲਵਪ੍ਰੀਤ ਸਿੰਘ ਨੇ ਜ਼ਮੀਨ ਆਪਣੇ ਨਾਮ ਕਰਵਾਉਣ ਨੂੰ ਲੈਕੇ ਉਹਨਾਂ ਤੇ ਕਿਰਪਾਨਾਂ ਨਾਲ ਹਮਲਾ ਕੀਤਾ ਹੈ ਅਤੇ ਉਹਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਵਪ੍ਰੀਤ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਅਤੇ ਹੁਣ ਲਵਪ੍ਰੀਤ ਸਿੰਘ ਅਤੇ ਉਸਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਨ੍ਹਾਂ ਨੂੰ ਕੋਰਟ ’ਚ ਪੇਸ਼ ਕੀਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜੋ:Tanzania News: ਤਨਜ਼ਾਨੀਆ 'ਚ ਭਾਰੀ ਮੀਂਹ ਕਾਰਨ 155 ਲੋਕਾਂ ਦੀ ਮੌਤ, 20,000 ਤੋਂ ਵੱਧ ਲੋਕ ਪ੍ਰਭਾਵਿਤ 

(For more news apart from  court sent Nihang beat up parents in Ferozepur to 14 days judicial custody News in Punjabi, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement