
ਪਸ਼ੂਆਂ ਦੇ ਤਬੇਲੇ 'ਚ ਲੱਗੇ ਸੀਸੀਟੀਵੀ ਕੈਮਰੇ ਤੋਂ ਹੋਇਆ ਖੁਲਾਸਾ
Pathankot News : ਪਠਾਨਕੋਟ ਦੇ ਪਿੰਡ ਧੀਰਾ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸਥਾਨਕ ਲੋਕਾਂ ਨੇ ਇਕ ਪ੍ਰਵਾਸੀ ਮਜ਼ਦੂਰ ਨੂੰ ਫੜ ਲਿਆ ਹੈ ,ਜੋ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਸੀ।
ਜਾਣਕਾਰੀ ਮੁਤਬਾਕ ਇਸ ਗੱਲ ਦਾ ਖੁਲਾਸਾ ਪਸ਼ੂਆਂ ਦੇ ਤਬੇਲੇ 'ਚ ਲੱਗੇ ਸੀਸੀਟੀਵੀ ਕੈਮਰੇ ਤੋਂ ਹੋਇਆ ਹੈ। ਜਦੋਂ ਸਥਾਨਕ ਲੋਕਾਂ ਨੇ ਉਸ ਕੋਲੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੀ ਗਲਤ ਹਰਕਤ ਨੂੰ ਮੰਨ ਲਿਆ, ਜਿਸ ਤੋਂ ਬਾਅਦ ਲੋਕਾਂ ਨੇ ਵਿਅਕਤੀ ਨੂੰ ਖੰਭੇ ਨਾਲ ਬੰਨ੍ਹ ਕੇ ਪੁਲਸ ਨੂੰ ਸੂਚਿਤ ਕੀਤਾ।
ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਿਸ ਨੇ ਖੰਭੇ ਨਾਲ ਬੰਨ੍ਹੇ ਨੌਜਵਾਨ ਨੂੰ ਛੁਡਵਾ ਕੇ ਹਿਰਾਸਤ 'ਚ ਲੈ ਲਿਆ ਅਤੇ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜਦੋਂ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੇ ਵੱਲੋਂ ਕੀਤੀ ਗਲਤ ਹਰਕਤ ਮੰਨ ਲਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਧੀਰਾ ਤੋਂ ਸੂਚਨਾ ਮਿਲੀ ਸੀ ਕਿ ਇਕ ਪ੍ਰਵਾਸੀ ਮਜ਼ਦੂਰ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਹੈ ਅਤੇ ਉਸ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।