Punjab Weather Update: ਪੰਜਾਬ ਵਿਚ ਅਗਲੇ ਦੋ ਦਿਨ ਤੇਜ਼ ਮੀਂਹ ਨਾਲ ਗੜੇਮਾਰੀ ਦਾ ਅਲਰਟ ਜਾਰੀ

By : GAGANDEEP

Published : Apr 26, 2024, 9:20 am IST
Updated : Apr 26, 2024, 9:28 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ

Punjab Weather Update News in punjabi :  ਪੰਜਾਬ ਵਿਚ ਅੱਜ ਤੋਂ ਮੌਸਮ ਬਦਲਣ ਜਾ ਰਿਹਾ ਹੈ। ਅਗਲੇ ਦੋ ਦਿਨ ਤੇਜ਼ ਮੀਂਹ ਤੇ ਹਨੇਰੀ ਦੀ ਚਿਤਾਵਨੀ ਦਿੱਤੀ ਗਈ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ’ਚ ਅਗਲੇ 2 ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੀਂਹ ਦੇ ਨਾਲ-ਨਾਲ ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ, ਜਦਕਿ ਤੇਜ਼ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Canada News: ਕੈਨੇਡਾ ਵਿਚ ਜ਼ਿੰਦਾ ਸੜਿਆ ਪੰਜਾਬੀ ਟਰੱਕ ਡਰਾਈਵਰ

ਵਿਭਾਗੀ ਜਾਣਕਾਰੀ ਅਨੁਸਾਰ ਗਰਮੀ ਤੋਂ ਰਾਹਤ ਦਾ ਇਹ ਸਿਲਸਿਲਾ ਐਤਵਾਰ ਤੱਕ ਜਾਰੀ ਰਹੇਗਾ ਕਿਉਂਕਿ 26-27 ਨੂੰ ਆਰੇਂਜ ਅਲਰਟ, ਜਦਕਿ 28 ਅਪ੍ਰੈਲ ਨੂੰ ਯੈਲੋ ਅਲਰਟ ਐਲਾਨਿਆ ਗਿਆ ਹੈ, ਜਿਸ ਕਾਰਨ 3 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਲੜੀ ਤਹਿਤ ਪੰਜਾਬ 29 ਅਪ੍ਰੈਲ ਨੂੰ ਗ੍ਰੀਨ ਜ਼ੋਨ ’ਚ ਆ ਜਾਵੇਗਾ। ਮਾਹਿਰਾਂ ਨੇ ਕਿਹਾ ਹੈ ਕਿ ਇਸ ਦੌਰਾਨ ਗੜ੍ਹੇਮਾਰੀ ਦੀ ਸੰਭਾਵਨਾ ਹੈ ਕਿਉਂਕਿ ਪੰਜਾਬ ਦਾ ਮੌਜੂਦਾ ਮੌਸਮ ਕਈ ਬਦਲਾਵਾਂ ਦੇ ਸੰਕੇਤ ਦੇ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਹਾਲ ਹੀ ’ਚ ਹੋਈ ਗੜ੍ਹੇਮਾਰੀ ਦੌਰਾਨ ਦੇਖਣ ਨੂੰ ਮਿਲੀ।

ਇਹ ਵੀ ਪੜ੍ਹੋ: Singer Jassie Gill News: ਪੰਜਾਬੀ ਗਾਇਕ ਜੱਸੀ ਗਿੱਲ ਨੂੰ ਕੀ ਹੋਇਆ? ਕਿਵੇਂ ਹੋ ਗਏ ਇੰਨੇ ਕਮਜ਼ੋਰ? 

ਮੌਸਮ ਵਿਭਾਗ ਵਲੋਂ ਕਿਸਾਨਾਂ ਲਈ ਸਲਾਹ
ਮੌਸਮ ਵਿਭਾਗ ਨੇ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਕਣਕ ਅਤੇ ਸਰ੍ਹੋਂ ਦੀ ਫ਼ਸਲ ਨੂੰ ਵਾਢੀ ਤੋਂ ਬਾਅਦ ਸੁਰੱਖਿਅਤ ਥਾਵਾਂ 'ਤੇ ਰੱਖਣ ਲਈ ਕਿਹਾ ਹੈ ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਹੋਵੇ। ਸਰਕਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਸਮੇਂ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਅਜਿਹੇ 'ਚ ਮੀਂਹ ਕਾਰਨ ਕਿਸਾਨਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Singer Punjab Weather Update News in punjabi , turned in Abohar, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement