Jandiala Guru News : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚਕ ਨੇ ਜੰਡਿਆਲਾ ਗੁਰੂ ਦਾਣਾ ਮੰਡੀ ਦਾ ਲਿਆ ਜਾਇਜ਼ਾ 

By : BALJINDERK

Published : Apr 26, 2025, 3:07 pm IST
Updated : Apr 26, 2025, 4:06 pm IST
SHARE ARTICLE
 ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚਕ ਨੇ ਜੰਡਿਆਲਾ ਗੁਰੂ ਦਾਣਾ ਮੰਡੀ ਦਾ ਲਿਆ ਜਾਇਜ਼ਾ 
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚਕ ਨੇ ਜੰਡਿਆਲਾ ਗੁਰੂ ਦਾਣਾ ਮੰਡੀ ਦਾ ਲਿਆ ਜਾਇਜ਼ਾ 

Jandiala Guru News : MSP ਮੁਤਾਬਕ ਖ਼ਰੀਦੀ ਕਣਕ ਦਾ 1500 ਹਜ਼ਾਰ ਕਰੋੜ ਕਿਸਾਨਾਂ ਦੇ ਖ਼ਾਤਿਆ ’ਚ ਪਾ ਚੁੱਕੇ

Jandiala Guru News in Punjabi : ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਣਾ ਮੰਡੀ ਤਰਨ ਤਾਰਨ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਹਰਜੋਤ ਸਿੰਘ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

1

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟਰਿਕ ਟਨ ਕਣਕ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ।

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ’ਚ 89 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਲਗਭਗ 83 ਲੱਖ ਮੀਟਰਿਕ ਟਨ ਦੀ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਵੱਲ਼ੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਫਸਲ ਦੀ ਕਿਸਾਨਾਂ ਦੇ ਖਾਤਿਆਂ ’ਚ 15 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ।

1

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਖ਼ਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਮੰਡੀਆਂ ’ਚ ਕੋਈ ਵੀ ਢਿੱਲ-ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ 24 ਘੰਟੇ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ।

(For more news apart from  Cabinet Minister Lal Chand Kataruchak inspected Jandiala Guru Dana Mandi News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement