
Punjab News : ਗੋਇੰਦਵਾਲ ਥਰਮਲ ਪਲਾਂਟ ’ਚ 540 ਮੈਗਾਵਾਟ ਬਿਜਲੀ ਉਤਪਾਦਨ ਸ਼ੁਰੂ
Electricity Minister Dr. Harbhajan Singh E.T.O. gift to Goindwal Latest News in Punjabi : ਬਿਜਲੀ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਗੋਇੰਦਵਾਲ ਨੂੰ ਤੋਹਫ਼ਾ ਦਿਤਾ ਹੈ। ਉਨ੍ਹਾਂ ਗੋਇੰਦਵਾਲ ਥਰਮਲ ਪਲਾਂਟ ’ਚ 540 ਮੈਗਾਵਾਟ ਬਿਜਲੀ ਉਤਪਾਦਨ ਸ਼ੁਰੂ ਕਰਵਾਇਆ ਹੈ।
ਜਾਣਕਾਰੀ ਅਨੁਸਾਰ ਬਿਜਲੀ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਜਲੀ ਮੰਤਰੀ ਨੇ ਗੋਇੰਦਵਾਲ ’ਚ ਜੀਕੇਵੀ ਥਰਮਲ ਪਾਵਰ ਪਲਾਂਟ ਦਾ ਦੌਰਾ ਕੀਤਾ। ਉਨ੍ਹਾਂ ਗੋਇੰਦਵਾਲ ਥਰਮਲ ਪਲਾਂਟ ’ਚ 540 ਮੈਗਾਵਾਟ ਬਿਜਲੀ ਉਤਪਾਦਨ ਸ਼ੁਰੂ ਕਰਵਾਇਆ ਹੈ। ਇਸ ਦੇ ਨਾਲ 125 ਮੈਗਾਵਾਟ ਦਾ ਸੋਲਰ ਪਲਾਂਟ ਵੀ ਲਗਾਉਣ ਦਾ ਭਰੋਸਾ ਵੀ ਦਿਤਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਜਲੀ ਦੀ ਵੱਧ ਦੀ ਮੰਗ ਨੂੰ ਪੂਰਾ ਕਰਨ ਲਈ ਇਕ ਠੋਸ ਯੋਜਨਾ ਬਣਾਈ ਹੈ। ਉਨ੍ਹਾ ਕਿਹਾ ਕਿ ਆਮ ਜਨਤਾ ਨੂੰ 24 ਘੰਟੇ ਬਿਜਲੀ ਮਿਲੇਗੀ ਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।
ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਬਿਜਲੀ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਐਕਸ਼ਨ ਮੋਡ ਵਿਚ ਹਨ। ਉਨ੍ਹਾਂ ਗੋਇੰਦਵਾਲ ’ਚ 125 ਮੈਗਾਵਾਟ ਦਾ ਸੋਲਰ ਪਲਾਂਟ ਲਗਾਉਣ ਦਾ ਭਰੋਸਾ ਦਿਤਾ ਤੇ ਕਿਹਾ ਕਿ ਗੋਵਿੰਦਵਾਲ ਥਰਮਲ ਪਲਾਂਟ ਨੂੰ 10 ਨਵੇਂ ਐਸਡੀਓ ਦਿਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਕੋਲੇ ਦੀ ਕੋਈ ਕਮੀ ਨਹੀਂ ਹੈ।