ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ 'ਆਪ' ਵਿੱਚ ਸ਼ਾਮਲ, ਅਮਨ ਅਰੋੜਾ ਨੇ ਕੀਤਾ ਸਵਾਗਤ
Published : Apr 26, 2025, 6:45 pm IST
Updated : Apr 26, 2025, 6:45 pm IST
SHARE ARTICLE
Independent councilor Parminder Pinky joins AAP, welcomed by Aman Arora
Independent councilor Parminder Pinky joins AAP, welcomed by Aman Arora

ਪੰਜਾਬ ਦੇ ਲੋਕ ਪਿਛਲੇ ਤਿੰਨ ਸਾਲਾਂ ਵਿੱਚ 'ਆਪ' ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਬਹੁਤ ਖੁਸ਼ - ਅਮਨ ਅਰੋੜਾ

ਸੰਗਰੂਰ: ਸੰਗਰੂਰ ਨਗਰ ਕੌਂਸਲ ਦੇ ਵਾਰਡ ਨੰਬਰ 26 ਤੋਂ ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂ ਅਵਤਾਰ ਸਿੰਘ ਇਲਵਾਲ ਦੀ ਮੌਜੂਦਗੀ ਵਿੱਚ ਪਿੰਕੀ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ 'ਆਪ' ਪਰਿਵਾਰ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ।

ਕੌਂਸਲਰ ਪਰਮਿੰਦਰ ਪਿੰਕੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਸੰਗਰੂਰ ਵਿੱਚ ਹੋਰ ਮਜ਼ਬੂਤ ​​ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਤਿੰਨ ਸਾਲਾਂ ਵਿੱਚ 'ਆਪ' ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਬਹੁਤ ਖੁਸ਼ ਹਨ। ਇਸੇ ਲਈ ਪਾਰਟੀ ਦਾ ਕਾਫ਼ਲਾ ਹਰ ਰੋਜ਼ ਵਧ ਰਿਹਾ ਹੈ। 

ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਸਥਾਨਕ ਨੁਮਾਇੰਦਿਆਂ ਅਤੇ ਜ਼ਮੀਨੀ ਵਰਕਰਾਂ ਨੂੰ ਨਾਲ ਲੈ ਕੇ ਜਨਤਕ ਮੁੱਦਿਆਂ 'ਤੇ ਕੰਮ ਕੀਤਾ ਹੈ। ਭਵਿੱਖ ਵਿੱਚ ਹੋਰ ਵੀ ਕਈ ਵੱਡੇ ਫੈਸਲੇ ਲਏ ਜਾਣਗੇ ਜਿਸ ਨਾਲ ਸੰਗਰੂਰ ਅਤੇ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।

ਪਰਮਿੰਦਰ ਪਿੰਕੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਪਾਰਟੀ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਸੰਗਰੂਰ ਵਿੱਚ ਪਾਰਟੀ ਨੂੰ ਨਵਾਂ ਉਤਸ਼ਾਹ ਮਿਲੇਗਾ ਅਤੇ ਇਸਦਾ ਸਥਾਨਕ ਪੱਧਰ 'ਤੇ ਵੀ ਫਾਇਦਾ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement