ਪੰਜਾਬ ਸਰਕਾਰ ਨੇ ਮੋਗਾ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਪਹਿਲਕਦਮੀ ਸ਼ੁਰੂ ਕਰਨ ਲਈ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਕੀਤਾ ਸਹੀਬੱਧ
Published : Apr 26, 2025, 8:40 pm IST
Updated : Apr 26, 2025, 8:40 pm IST
SHARE ARTICLE
Punjab Government signs MoU with UVCan Foundation to launch breast cancer screening initiative in Moga
Punjab Government signs MoU with UVCan Foundation to launch breast cancer screening initiative in Moga

ਪੰਜਾਬ ਸਿਹਤ ਵਿਭਾਗ ਨੇ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਤਿੰਨ ਸਮਝੌਤਿਆਂ ‘ਤੇ ਕੀਤੇ ਦਸਤਖਤ

ਚੰਡੀਗੜ੍ਹ: ਔਰਤਾਂ ਦੀ ਸਿਹਤ ਸੰਭਾਲ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, Punjab Government ਨੇ ਮੋਗਾ ਜ਼ਿਲ੍ਹੇ ਵਿੱਚ ਛਾਤੀ ਦੇ ਕੈਂਸਰ ਸਬੰਧੀ ਵਿਆਪਕ ਸਕ੍ਰੀਨਿੰਗ ਪ੍ਰੋਗਰਾਮ ਸ਼ੁਰੂ ਕਰਨ ਲਈ ਯੁਵਰਾਜ ਸਿੰਘ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਹ ਸਮਝੌਤਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ ਗਿਆ ਹੈ।
ਸਵਸਥ ਮਹਿਲਾ ਸਵਸਥ ਭਾਰਤ (ਐਸਐਮਐਸਬੀ) ਪਹਿਲਕਦਮੀ ਤਹਿਤ ਇਸ ਭਾਈਵਾਲੀ ਦਾ ਦਾ ਉਦੇਸ਼ ਕੈਂਸਰ ਦਾ ਜਲਦ ਪਤਾ ਲਗਾਉਣ, ਜਾਗਰੂਕਤਾ ਅਤੇ ਸਮੇਂ ਸਿਰ ਦੇਖਭਾਲ ਤੱਕ ਪਹੁੰਚ ਰਾਹੀਂ ਸੂਬੇ ਵਿੱਚ ਛਾਤੀ ਦੇ ਕੈਂਸਰ ਦੀ ਚਿੰਤਾਜਨਕ ਬਿਮਾਰੀ ਨਾਲ ਨਜਿੱਠਣਾ ਹੈ।
ਇਸ ਸਬੰਧੀ ਚਿੰਤਾਜਨਕ ਰਾਸ਼ਟਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਇਸ ਪਹਿਲਕਦਮੀ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਭਾਰਤ ਵਿੱਚ ਹਰ ਚਾਰ ਮਿੰਟਾਂ ਵਿੱਚ ਇੱਕ ਔਰਤ ਨੂੰ ਛਾਤੀ ਦੇ ਕੈਂਸਰ ਹੋਣ ਬਾਰੇ ਪਤਾ ਲੱਗਦਾ ਹੈ, ਅਤੇ ਹਰ ਅੱਠ ਮਿੰਟਾਂ ਵਿੱਚ ਇੱਕ ਔਰਤ ਇਸ ਬਿਮਾਰੀ ਕਾਰਨ ਆਪਣੀ ਜਾਨ ਗੁਆ ਦਿੰਦੀ ਹੈ। ਪੰਜਾਬ ਸਰਗਰਮ ਸਿਹਤ ਸੰਭਾਲ ਉਪਾਵਾਂ ਰਾਹੀਂ ਇਸ ਰੁਝਾਨ ਨੂੰ ਬਦਲਣ ਪ੍ਰਤੀ ਦ੍ਰਿੜ ਹੈ।”

ਇਸ ਪ੍ਰੋਗਰਾਮ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ, ਸਿਹਤ ਮੰਤਰੀ ਨੇ ਕਿਹਾ, “ਯੂਵੀਕੈਨ ਫਾਊਂਡੇਸ਼ਨ ਨਾਲ ਸਾਡੀ ਭਾਈਵਾਲੀ ਅਤੇ ਮੋਗਾ ਵਿੱਚ ਐਸਐਮਐਸਬੀ ਪ੍ਰੋਗਰਾਮ ਨੂੰ ਲਾਗੂ ਕਰਨਾ ਸਾਡੇ ਗੈਰ-ਸੰਚਾਰੀ ਰੋਗ ਨਿਯੰਤਰਣ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਸਾਡੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਸਮਰਪਿਤ ਹਾਂ ਕਿ ਮੋਗਾ ਵਿੱਚ ਔਰਤਾਂ ਲਈ ਅਤਿ-ਆਧੁਨਿਕ ਸਕ੍ਰੀਨਿੰਗ ਤਕਨਾਲੋਜੀਆਂ ਅਤੇ ਸਮੇਂ ਸਿਰ ਦੇਖਭਾਲ ਤੱਕ ਪਹੁੰਚ ਯਕੀਨੀ ਬਣਾਈ ਜਾਵੇ।”

ਯੂਵੀਕੈਨ ਫਾਊਂਡੇਸ਼ਨ (ਸੀਐਆਰ ਭਾਈਵਾਲ ਸ਼ੀਓਮੀ ਤਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ) ਦਾ ਐਸਐਮਐਸਬੀ ਪ੍ਰੋਗਰਾਮ ਇੱਕ ਬਹੁ-ਪੱਖੀ ਪਹੁੰਚ ਦਾ ਲਾਭ ਉਠਾਏਗਾ ਜਿਸ ਵਿੱਚ ਭਾਈਚਾਰਕ ਜਾਗਰੂਕਤਾ ਮੁਹਿੰਮਾਂ, ਛਾਤੀ ਦੀ ਸਵੈ-ਜਾਂਚ ਬਾਰੇ ਸਿਖਲਾਈ, ਨਵੀਨਤਾਕਾਰੀ ਆਈਬੀਈ ਡਿਵਾਈਸ ਦੀ ਵਰਤੋਂ ਕਰਕੇ ਸਕ੍ਰੀਨਿੰਗ, ਡਾਇਗਨੌਸ ਲਈ ਰੈਫਰਲ ਲਿੰਕੇਜ, ਤਕਨਾਲੋਜੀ-ਸੰਚਾਲਿਤ ਨਿਗਰਾਨ ਪ੍ਰਣਾਲੀ ਅਤੇ ਸਿਹਤ ਸੰਭਾਲ ਕਰਮਚਾਰੀਆਂ ਲਈ ਸਮਰੱਥਾ ਨਿਰਮਾਣ ਸ਼ਾਮਲ ਹੈ।

ਕੈਂਸਰ ਦਾ ਜਲਦ ਪਤਾ ਲਗਾਉਣ ਦੇ ਪ੍ਰਭਾਵ ਬਾਰੇ ਬੋਲਦਿਆਂ, ਸਿਹਤ ਮੰਤਰੀ ਨੇ ਕਿਹਾ, “ਅੰਕੜੇ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਕੈਂਸਰ ਦਾ ਜਲਦ ਪਤਾ ਲਗਾਉਣ ਨਾਲ ਬਚਾਅ ਦਰ ਵਿੱਚ ਕਾਫ਼ੀ ਸੁਧਾਰ ਹੁੰਦਾ ਹੈ ਅਤੇ ਇਲਾਜ ਲਾਗਤ ਘਟਦੀ ਹੈ। ਇਹ ਅਸਵੀਕਾਰਨਯੋਗ ਹੈ ਕਿ 70 ਫ਼ੀਸਦ ਛਾਤੀ ਦੇ ਕੈਂਸਰ ਦੇ ਮਰੀਜ਼ਾਂ ਦਾ ਪਤਾ ਐਡਵਾਂਸ ਸਟੇਜ ‘ਤੇ ਲਗਾਇਆ ਜਾਂਦਾ ਹੈ। ਇਸ ਪਹਿਲਕਦਮੀ ਰਾਹੀਂ, ਸਾਡਾ ਉਦੇਸ਼ ਮੋਗਾ ਵਿੱਚ ਉਸ ਰੁਝਾਨ ਨੂੰ ਬਦਲਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਵੱਧ ਤੋਂ ਵੱਧ ਔਰਤਾਂ ਵਿੱਚ ਕੈਂਸਰ ਦਾ ਜਲਦ ਅਤੇ ਵਧੇਰੇ ਇਲਾਜਯੋਗ ਸਟੇਜ ‘ਤੇ ਪਤਾ ਲਗਾਇਆ ਜਾ ਸਕੇ।”

ਸਿਹਤ ਮੰਤਰੀ ਨੇ “ਯੂਵੀਕੈਨ ਫਾਊਂਡੇਸ਼ਨ ਨਾਲ ਭਵਿੱਖ ਵਿੱਚ ਮਿਲ ਕੇ ਕੰਮ ਕਰਨ ਦੀ ਉਮੀਦ ਅਤੇ ਵਚਨਬੱਧਤਾ ਦਾ ਸੰਦੇਸ਼ ਦਿੱਤਾ। ਉਹਨਾਂ ਅੱਗੇ ਕਿਹਾ ਕਿ ਇਸ ਪਹਿਲ ਨਾਲ ਮੋਗਾ ਦੀਆਂ ਔਰਤਾਂ ਦੇ ਜੀਵਨ ਵਿੱਚ ਅਸਲ ਫ਼ਰਕ ਲਿਆਇਆ ਜਾ ਸਕੇਗਾ। ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਜਾਨਾਂ ਬਚਾਉਣਾ, ਇਸ ਬੀਮਾਰੀ ਦਾ ਸਮੇਂ ਸਿਰ ਪਤਾ ਲਗਾਉਣਾ ਅਤੇ ਪੰਜਾਬ ਵਿੱਚ ਸਾਰੀਆਂ ਔਰਤਾਂ ਲਈ ਇੱਕ ਸਿਹਤਮੰਦ ਭਵਿੱਖ ਸਿਰਜਣਾ ਹੈ। ਇਹ ਸਮਝੌਤਾ ਔਰਤਾਂ ਦੀ ਸਿਹਤ ਅਤੇ ਤੰਦਰੁਸਤੀ ਪ੍ਰਤੀ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਮੋਗਾ ਵਿੱਚ ਛਾਤੀ ਸਬੰਧੀ ਜਾਂਚ ਸੇਵਾਵਾਂ ਸਥਾਪਤ ਕਰਨ, ਰਾਜ ਦੇ ਮੌਜੂਦਾ ਐਨਸੀਡੀ ਕੰਟਰੋਲ ਪ੍ਰੋਗਰਾਮਾਂ ਵਿੱਚ ਐਸਐਮਐਸਬੀ ਪ੍ਰੋਟੋਕੋਲ ਨੂੰ ਏਕੀਕ੍ਰਿਤ ਕਰਨ ਅਤੇ ਇਹ ਯਕੀਨੀ ਬਣਾਉਣ ‘ਤੇ ਕੇਂਦ੍ਰਤ ਹੋਵੇਗਾ ਕਿ ਸਿਹਤ ਸੰਭਾਲ ਪ੍ਰਦਾਤਾ ਛਾਤੀ ਦੇ ਕੈਂਸਰ ਦੇ ਮਾਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਹਨ। ਜਨਤਕ ਸਿਹਤ ਅਧਿਕਾਰੀਆਂ ਨਾਲ ਸਹਿਯੋਗ ਅਤੇ ਭਾਈਚਾਰਕ ਜਾਗਰੂਕਤਾ ਮੁਹਿੰਮਾਂ ਪਹਿਲਕਦਮੀ ਦੀ ਸਫਲਤਾ ਦਾ ਮੁੱਖ ਕੇਂਦਰ ਹੋਣਗੀਆਂ।
ਇਸ ਮੌਕੇ ਸਿਹਤ ਮੰਤਰੀ ਦੀ ਮੌਜੂਦਗੀ ਵਿੱਚ ਦੋ ਹੋਰ ਸਮਝੌਤਿਆਂ ‘ਤੇ ਵੀ ਦਸਤਖਤ ਕੀਤੇ ਗਏ। ਸਮਝੌਤਿਆਂ ਵਿੱਚ ਪ੍ਰਾਇਮਰੀ ਕੇਅਰ ਇਨੋਵੇਸ਼ਨ ਯੂਨਿਟ ਦੀ ਸਥਾਪਨਾ ਲਈ ਸਵਾਸਥ ਡਿਜੀਟਲ ਹੈਲਥ ਫਾਊਂਡੇਸ਼ਨ ਸ਼ਾਮਲ ਹੈ ਜਿਸ ਤਹਿਤ ਸਵਾਸਥ ਅਲਾਇੰਸ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅੰਦਰ ਪ੍ਰਾਇਮਰੀ ਕੇਅਰ ਇਨੋਵੇਸ਼ਨ ਯੂਨਿਟ ਦੀ ਸਥਾਪਨਾ ਦਾ ਸਮਰਥਨ ਕਰੇਗਾ ਜਿਸ ਰਾਹੀਂ ਰਾਜ ਵਿੱਚ ਨਵੀਨਤਾਕਾਰੀ ਹੱਲਾਂ ਨੂੰ ਸੰਚਾਲਨ ਕੀਤਾ ਜਾ ਸਕਦਾ ਹੈ।

ਕੈਨਸਪੋਰਟ ਸੰਸਥਾ ਨਾਲ ਪੈਲੀਏਟਿਵ ਕੇਅਰ ਸਬੰਧੀ ਇੱਕ ਹੋਰ ਸਮਝੌਤਾ ਸਹੀਬੰਦ ਕੀਤਾ ਗਿਆ, ਇਸ ਰਾਹੀਂ ਸੰਸਥਾ ਪੰਜਾਬ ਰਾਜ ਵਿੱਚ ਸਟੇਟ ਪੈਲੀਏਟਿਵ ਕੇਅਰ ਨੀਤੀ ਨੂੰ ਲਾਗੂ ਕਰਨ ਵਿੱਚ ਸਿਹਤ ਵਿਭਾਗ ਦਾ ਸਮਰਥਨ ਕਰੇਗੀ।

ਇਸ ਮੌਕੇ ਮੌਜੂਦ ਮੁੱਖ ਅਧਿਕਾਰੀਆਂ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ, ਐਨਐਚਐਮ ਘਨਸ਼ਿਆਮ ਥੋਰੀ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਜਸਮਿੰਦਰ, ਸਹਾਇਕ ਡਾਇਰੈਕਟਰ ਕਮ ਸਟੇਟ ਪ੍ਰੋਗਰਾਮ ਅਫਸਰ (ਐਨਪੀ-ਐਨਸੀਡੀ) ਡਾ. ਗਗਨਦੀਪ ਸਿੰਘ ਗਰੋਵਰ ਅਤੇ ਸਹਾਇਕ ਡਾਇਰੈਕਟਰ ਡਾ. ਬਲਵਿੰਦਰ ਕੌਰ ਸ਼ਾਮਲ ਸਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement