
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਦੀ ਰਾਤ ਕੈਨੇਡਾ 'ਚ ਟੋਰਾਂਟੋ ਦੇ ਬਾਹਰਵਾਰ ਇੱਕ ਭਾਰਤੀ ਰੈਸਟੋਰੈਂਟ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਧਮਾਕੇ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਦੀ ਰਾਤ ਕੈਨੇਡਾ 'ਚ ਟੋਰਾਂਟੋ ਦੇ ਬਾਹਰਵਾਰ ਇੱਕ ਭਾਰਤੀ ਰੈਸਟੋਰੈਂਟ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਧਮਾਕੇ ਦੀ ਘਟਨਾ ਨੂੰ ਬੁਜ਼ਦਿਲੀ ਵਾਲੀ ਕਾਰਵਾਈ ਦੱਸਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਧਮਾਕੇ ਵਿੱਚ ਲਗਪਗ 15 ਵਿਅਕਤੀਆਂ ਜ਼ਖ਼ਮੀ ਹੋਏ ਹਨ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਧਮਾਕੇ ਵਿੱਚ ਜ਼ਖ਼ਮੀ ਹੋਏ ਭਾਰਤੀਆਂ ਅਤੇ ਇੰਡੋ-ਕੈਨੇਡੀਅਨਾਂ ਦੀ ਮਦਦ ਲਈ ਕੈਨੇਡਾ ਵਿੱਚ ਭਾਰਤੀ ਦੂਤਾਵਾਸ ਨੂੰ
ਹਦਾਇਤ ਕੀਤੀ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਇਸ ਧਮਾਕੇ ਵਿੱਚ ਭਾਰਤੀ ਰੈਸਟੋਰੈਂਟ ਨੂੰ ਨਿਸ਼ਾਨਾ ਬਣਾਉਣ 'ਤੇ ਚਿੰਤਾ ਜ਼ਾਹਰ ਕੀਤੀ ਕਿਉਂ ਜੋ ਇਸ ਰੈਸਟੋਰੈਂਟ ਵਿੱਚ ਆਮ ਤੌਰ 'ਤੇ ਇਲਾਕੇ ਵਿੱਚ ਰਹਿੰਦੇ ਵੱਡੀ ਗਿਣਤੀ 'ਚ ਭਾਰਤੀ ਭਾਈਚਾਰੇ ਦੇ ਲੋਕ ਆਉਂਦੇ ਹਨ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦੀ ਨਾਲ ਨਜਿਠਣ ਲਈ ਉਹ ਆਪਣੀ ਸਰਕਾਰ ਵੱਲੋਂ ਕੈਨੇਡਾ ਨੂੰ ਹਰ ਸੰਭਵ ਸਹਿਯੋਗ ਤੇ ਮਦਦ ਕਰਨ ਲਈ ਤਿਆਰ ਹਨ।