
ਰਾਜਪੁਰਾ ਦੇ ਨਲਾਸ ਰੋਡ ਨੇੜੇ ਟਰੈਕਟਰ-ਟਰਾਲੀ ਨਾਲ ਆਲਟੋ ਕਾਰ ਦੀ ਟੱਕਰ ਹੋ ਗਈ| ਜਿਸ ਵਿਚ ਪੰਜਾਬ ਪੁਲਸ ਦੇ ਸਾਬਕਾ ਏ. ਐੱਸ. ਆਈ. ਸਤਪਾਲ ਸਿੰਘ ......
ਰਾਜਪੁਰਾ,26 ਮਈ (ਏਜੰਸੀ) : ਰਾਜਪੁਰਾ ਦੇ ਨਲਾਸ ਰੋਡ ਨੇੜੇ ਟਰੈਕਟਰ-ਟਰਾਲੀ ਨਾਲ ਆਲਟੋ ਕਾਰ ਦੀ ਟੱਕਰ ਹੋ ਗਈ| ਜਿਸ ਵਿਚ ਪੰਜਾਬ ਪੁਲਸ ਦੇ ਸਾਬਕਾ ਏ. ਐੱਸ. ਆਈ. ਸਤਪਾਲ ਸਿੰਘ ਅਤੇ ਦੋ ਹੋਰ ਲੋਕਾਂ ਦੀ ਮੌਤ ਹੋ ਗਈ| ਇਸ ਹਾਦਸੇ ਦੌਰਾਨ ਕਾਰ ਸਵਾਰ ਪਰਮਜੀਤ ਨਾਮਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਹਿਲਾਂ ਰਾਜਪੁਰਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੋਂ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ|
accidentਖਬਰਾਂ ਮੁਤਾਬਕ ਏ. ਐੱਸ. ਆਈ. ਸਤਪਾਲ ਸਿੰਘ ਅਪਣੇ ਪਰਵਾਰ ਨਾਲ ਲੁਧਿਆਣਾ ਤੋਂ ਦਿੱਲੀ ਜਾ ਰਿਹਾ ਸੀ| ਇਸ ਦੌਰਾਨ ਰਾਜਪੁਰਾ ਦੇ ਨਲਾਸ ਰੋਡ ਨੇੜੇ ਬਣੇ ਓਵਰ ਬਰਿੱਜ ਉਤੇ ਚੜ੍ਹਦੇ ਸਮੇਂ ਉਨ੍ਹਾਂ ਦੀ ਸਰੀਏ ਨਾਲ ਲੱਦੀ ਟਰੈਕਟਰ-ਟਰਾਲੀ ਨਾਲ ਪਿੱਛੋਂ ਜ਼ੋਰਦਾਰ ਟੱਕਰ ਹੋ ਗਈ| ਇਸ ਹਾਦਸੇ ਵਿਚ ਸੇਵਾ ਮੁਕਤ ਏ. ਐੱਸ. ਆਈ. ਸਤਪਾਲ ਸਿੰਘ ਅਤੇ ਕਾਰ ਸਵਾਰ ਇਕ ਮਹਿਲਾ ਦੀ ਮੌਤ ਹੋ ਗਈ| ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ| ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਰਾਜਪੁਰਾ ਦੇ ਸਰਕਾਰੀ ਹਸਪਤਾਲ ਭੇਜ ਦਿਤਾ ਅਤੇ ਟਰੈਕਟਰ ਟਰਾਲੀ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ|