
ਪੰਜਾਬ- ਹੁਣ ਗੁਰੂ ਘਰਾਂ ਵਿਚ ਲੱਗੇ ਸਪੀਕਰਾਂ ਦੀ ਆਵਾਜ਼ ਬਾਹਰ ਸੁਣਾਈ ਨਹੀਂ ਦੇਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਅਵਾਜ਼ ਗੁਰੂ-ਘਰਾਂ ਦੇ ਅੰਦਰ ਤੱਕ ਹੀ ਸੀਮਤ ਰੱਖਣ।
Now the speakers will not listen outside the homes
ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਅਵਾਜ਼ ਨੂੰ ਗੁਰਦੁਆਰਾ ਸਾਹਿਬਾਨ ਦੀ ਹਦੂਦ ਤੱਕ ਹੀ ਰੱਖਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ਾਂ ਦਾ ਪਾਲਣ ਕੀਤਾ ਜਾਵੇ।
SGPC
ਉਨ੍ਹਾਂ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਵਿਚ ਸਪੀਕਰਾਂ ਦੀ ਅਵਾਜ਼ ਜ਼ਿਆਦਾ ਹੋਣ ਕਾਰਨ ਵਿਦਿਆਰਥੀ ਪ੍ਰਭਾਵਿਤ ਹੁੰਦੇ ਹਨ। ਇਸ ਤੋਂ ਇਲਾਵਾ ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਵੀ ਸਪੀਕਰਾਂ ਦੀ ਜ਼ਿਆਦਾ ਅਵਾਜ਼ ਕਾਰਨ ਪ੍ਰੇਸ਼ਾਨੀ ਵਿਚੋਂ ਲੰਘਣਾ ਪੈਂਦਾ ਹੈ। ਉਨ੍ਹਾਂ ਆਖਿਆ ਕਿ ਇਸੇ ਨੂੰ ਦੇਖਦੇ ਹੋਏ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ 'ਤੇ ਅਮਲ ਕਰਦਿਆਂ ਸਪੀਕਰਾਂ ਦੀ ਅਵਾਜ਼ ਨੂੰ ਸੀਮਤ ਦਾਇਰੇ ਤੱਕ ਹੀ ਰੱਖਣ।
Sellers
ਸਵਾਲ ਇਹ ਪੈਦਾ ਹੁੰਦਾ ਹੈ ਕਿ ਹੁਣ ਹੋਰਨਾਂ ਧਾਰਮਿਕ ਅਸਥਾਨਾਂ ਅਤੇ ਸਪੀਕਰ ਲਗਾ ਕੇ ਅਪਣਾ ਸਮਾਨ ਵੇਚਣ ਵਾਲੇ ਫੇਰੀ ਵਾਲਿਆਂ 'ਤੇ ਵੀ ਪਾਬੰਦੀ ਲਗਾਈ ਜਾਵੇਗੀ ਜਾਂ ਨਹੀਂ?