
ਕੋਰੋਨਾ ਵਾਇਰਸ ਖਿਲਾਫ ਜੰਗ ਦੌਰਾਨ ਪੰਜਾਬ ਪੁਲਿਸ ਦੇ ਕਰਮਚਾਰੀ ਅੱਗੇ ਹੋ ਕੇ ਸੇਵਾਵਾਂ ਨਿਭਾਅ ਰਹੇ ਹਨ।
ਨਵੀਂ ਦਿੱਲੀ: ਕੋਰੋਨਾ ਵਾਇਰਸ ਖਿਲਾਫ ਜੰਗ ਦੌਰਾਨ ਪੰਜਾਬ ਪੁਲਿਸ ਦੇ ਕਰਮਚਾਰੀ ਅੱਗੇ ਹੋ ਕੇ ਸੇਵਾਵਾਂ ਨਿਭਾਅ ਰਹੇ ਹਨ। ਇਸ ਦੇ ਚਲਦਿਆਂ ਪੰਜਾਬ ਪੁਲਿਸ ਵਿਭਾਗ ਫਰੰਟ ਲਾਈਨ 'ਤੇ ਕੰਮ ਕਰ ਰਹੇ ਕਰਮਚਾਰੀਆਂ ਦੀ ਪ੍ਰਮੋਸ਼ਨ ਲਈ ਖ਼ਾਸ ਯੋਜਨਾ ਤਿਆਰ ਕਰ ਰਿਹਾ ਹੈ। ਇਸ ਦੇ ਜ਼ਰੀਏ ਕਰਮਚਾਰੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
Photo
ਪੁਲਿਸ ਵਿਭਾਗ ਨੇ ਇਸ ਸਬੰਧੀ ਡਰਾਫਟ ਤਿਆਰ ਕਰ ਲਿਆ ਹੈ। ਪੰਜਾਬ ਸਰਕਾਰ ਨੇ ਕਿਹਾ ਸੀ ਕਿ " ਕੋਰੋਨਾ ਜੰਗ ‘ਚ ਫਰੰਟ ਲਾਈਨ 'ਤੇ 55 ਸਾਲ ਦੀ ਉਮਰ ਦੀ ਪੁਲਿਸ ਵਾਲੇ ਦੀ ਡਿਊਟੀ ਨਹੀਂ ਲਾਈ ਜਾਵੇਗੀ, ਪਰ ਹੁਣ ਪੁਲਿਸ ਵਿਭਾਗ ਨੇ ਫੈਸਲਾ ਲਿਆ ਹੈ ਕਿ ਨੀਤੀ ਤਹਿਤ ਵੀਆਰਐਸ ਲੈਣ ਦੇ ਨਾਲ ਉਹਨਾਂ ਨੂੰ ਹੋਰ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। "
Capt. Amrinder Singh
ਕੋਰੋਨਾ ਜੰਗ ਦੌਰਾਨ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਲਈ ਪਹਿਲੀ ਵਾਰ ਤਰੱਕੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਇਹ ਫੈਸਲਾ ਲਿਆ ਗਿਆ ਕਿ ਪੰਜਾਬ ਪੁਲਿਸ ਦੇ 84000 ਪੁਲਿਸ ਫੋਰਸ ਲਈ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ।
Photo
ਇਸ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ " ਕੋਰੋਨਾ ਜੰਗ ਦੌਰਾਨ ਪੁਲਿਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਮੇਂ ਦੌਰਾਨ ਉਸ ਨੂੰ ਝੜਪਾਂ ਵੀ ਝੱਲਣੀਆਂ ਪਈਆਂ। ਕੋਰੋਨਾ ਵਾਇਰਸ ਦੌਰਾਨ ਵਿਸ਼ੇਸ਼ ਜ਼ਿੰਮੇਵਾਰੀ ਲੈਣ ਵਾਲੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। "
Photo
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਲਾਗੂ ਕੀਤੀ ਗਈ ਦੇਸ਼ ਵਿਆਪੀ ਤਾਲਾਬੰਦੀ ਦੌਰਾਨ ਪੰਜਾਬ ਪੁਲਿਸ ਨੇ ਅਹਿਮ ਭੂਮਿਕਾ ਨਿਭਾਈ ਹੈ, ਜਿਸ ਦੇ ਚਲਦਿਆਂ ਕੈਪਟਨ ਸਰਕਾਰ ਉਹਨਾਂ ਦਾ ਹੌਂਸਲਾ ਵਧਾਉਣ ਲਈ ਉਪਰਾਲੇ ਕਰ ਰਹੀ ਹੈ।