
ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।
ਨਵਾਂਸ਼ਹਿਰ: ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਵੀ ਆਏ ਦਿਨ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਪੰਜਾਬ ਦਾ ਜ਼ਿਲ੍ਹਾ ਨਵਾਂਸ਼ਹਿਰ 24 ਘੰਟਿਆਂ ਦੇ ਅੰਦਰ ਹੀ ਗ੍ਰੀਨ ਜ਼ੋਨ ਵਿਚੋਂ ਬਾਹਰ ਹੋ ਗਿਆ। ਦਰਅਸਲ ਅੱਜ ਇੱਥੇ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ।
Photo
ਪੰਜਾਬ ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ 38 ਸਾਲਾ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਤੋਂ ਪੰਜਾਬ ਆਇਆ ਇਹ ਪਰਿਵਾਰ ਨਵਾਂਸ਼ਹਿਰਰ ਵਿਖੇ ਕਿਰਾਏ 'ਤੇ ਰਹਿ ਰਿਹਾ ਹੈ। ਇਸ ਮਾਮਲੇ ਨੂੰ ਮਿਲਾ ਕੇ ਹੁਣ ਤੱਕ ਜ਼ਿਲ੍ਹੇ ਵਿਚ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 110 ਤੱਕ ਪਹੰਚ ਗਈ ਹੈ।
Photo
ਇਹਨਾਂ ਵਿਚੋਂ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ, ਜਦਕਿ 108 ਮਰੀਜ ਠੀਕ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ। ਹਾਲ ਹੀ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਮਹਿਲਾ ਨੂੰ ਆਈਸੋਲੇਸ਼ਨ ਵਾਰਡ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ।
Photo
ਇਸ ਦੇ ਨਾਲ ਹੀ ਔਰਤ ਦੇ ਸੰਪਰਕ ਵਿਚ ਆਏ ਲੋਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਿਵਲ ਸਰਜਨ ਡਾਕਟਰ ਰਾਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਸੈਂਪਲ 23 ਮਈ ਨੂੰ ਹੀ ਲਏ ਗਏ ਸਨ। ਜਿਸ ਦੀ ਰਿਪੋਰਟ ਅੱਜ ਆਈ ਹੈ, ਇਸ ਦੌਰਾਨ 38 ਸਾਲਾ ਔਰਤ ਪਾਜ਼ੀਟਿਵ ਪਾਈ ਗਈ ਹੈ, ਜਦਕਿ ਬਾਕੀ 3 ਮੈਂਬਰ ਨੈਗਟਿਵ ਪਾਏ ਗਏ ਹਨ।
Photo
ਸਿਵਲ ਸਰਜਨ ਨੇ ਦੱਸਿਆ ਕਿ ਪਾਜ਼ੀਟਿਵ ਪਾਏ ਗਏ ਮਰੀਜ਼ ਨੂੰ ਢਾਹਾਂ ਕਲੇਰਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਇਲਾਜ ਲਈ ਦਾਖਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 23 ਅਪ੍ਰੈਲ ਨੂੰ ਇਹ ਜ਼ਿਲ੍ਹਾ ਕੋਰੋਨਾ ਮੁਕਤ ਹੋ ਗਿਆ ਸੀ।