ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪਧਰੀ ਮੀਟਿੰਗ
Published : May 26, 2020, 10:03 pm IST
Updated : May 26, 2020, 10:03 pm IST
SHARE ARTICLE
ਜ਼ਿਲ੍ਹਾ ਪਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਹਰਗੋਬਿੰਦ ਕੌਰ। ਸੰਜੂ
ਜ਼ਿਲ੍ਹਾ ਪਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਹਰਗੋਬਿੰਦ ਕੌਰ। ਸੰਜੂ

ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ/ਗੁਰਦੇਵ ਸਿੰਘ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਯੂਨੀਅਨ ਦੀ ਜਿਲਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਅੱਜ ਖੰਡੇ ਵਾਲੇ ਪਾਰਕ ਵਿਖੇ  ਹੋਈ। ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ।


ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਉਹਨਾਂ ਦੱਸਿਆ ਕਿ ਆਂਗਣਵਾੜੀ ਇੰਪਲਾਇਜ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਦੇਸ਼ ਭਰ ਵਿਚ 5 ਜੂਨ ਨੂੰ ਬਲਾਕ ਪੱਧਰ 'ਤੇ ਜੋ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਸ ਦੇ ਸਬੰਧ ਵਿਚ ਤਿਆਰੀ ਲਈ ਜਿਲਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਰੋਸ ਪ੍ਰਦਰਸ਼ਨਾਂ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਸਮਾਜਿਕ ਸੁਰੱਖਿਆ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਵਿਭਾਗੀ ਮੰਤਰੀ ਅਰੁਨਾ ਚੌਧਰੀ ਅਤੇ ਵਿਭਾਗ ਦੀ ਡਾਇਰੈਕਟਰ ਗੁਰਪ੍ਰੀਤ ਕੌਰ ਸਪਰਾ ਦੇ ਨਾਮ ਮੰਗ ਪੱਤਰ ਭੇਜੇ ਜਾਣਗੇ।

1 ਜ਼ਿਲ੍ਹਾ ਪਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਹਰਗੋਬਿੰਦ ਕੌਰ। ਸੰਜੂ


ਹਰਗੋਬਿੰਦ ਕੌਰ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਐਲਾਨਿਆ ਜਾਵੇ, ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਪੰਜਾਬ ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਦੇ ਕੱਟੇ 600 ਰੁਪਏ ਤੇ 300 ਰੁਪਏ ਉਹ ਪੈਸੇ ਵਿਭਾਗ ਦੀ ਮੰਤਰੀ ਅਰੁਨਾ ਚੌਧਰੀ ਨਾਲ ਮਾਰਚ ਮਹੀਨੇ ਵਿਚ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਅਕਤੂਬਰ 2018 ਤੋਂ ਏਰੀਅਰ ਸਮੇਤ ਦਿੱਤੇ ਜਾਣ, ਪੋਸ਼ਣ ਅਭਿਆਨ ਦੇ ਅਪ੍ਰੈਲ 2018 ਤੋਂ ਰੁਕੇ ਹੋਏ ਪੈਸੇ ਦਿੱਤੇ ਜਾਣ, ਪ੍ਰਧਾਨ ਮੰਤਰੀ ਮਾਤਰਤਵ ਯੋਜਨਾ ਦੇ ਪੈਸੇ ਜੋ 2017 ਤੋਂ ਨਹੀ ਦਿੱਤੇ ਗਏ ਉਹ ਦਿੱਤੇ ਜਾਣ, ਕਰੈਚ ਵਰਕਰਾਂ/ਹੈਲਪਰਾਂ ਦੀ ਦੋ ਸਾਲਾਂ ਤੋਂ ਰੁਕੀ ਹੋਈ ਤਨਖਾਹ ਦਿੱਤੀ ਜਾਵੇ ਤੇ ਸੂਬੇ ਦੀਆਂ ਸਾਰੀਆਂ ਵਰਕਰਾਂ/ਹੈਲਪਰਾਂ ਨੂੰ ਹਰ ਮਹੀਨੇ ਸਮੇਂ ਸਿਰ ਤਨਖਾਹਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਹਰਪ੍ਰੀਤ ਕੌਰ ਮੁਕਤਸਰ, ਸਰਬਜੀਤ ਕੌਰ ਕੌੜਿਆਂਵਾਲੀ, ਪ੍ਰਭਜੋਤ ਕੌਰ ਰਣਜੀਤਗੜ, ਕੁਲਵਿੰਦਰ ਕੌਰ ਗੋਨੇਆਣਾ, ਮਨਜੀਤ ਕੌਰ ਡੋਹਕ, ਰਜਿੰਦਰ ਕੌਰ ਮੁਕਤਸਰ, ਇਕਬਾਲ ਕੌਰ ਲੁਹਾਰਾ, ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ, ਕਿਰਨਪਾਲ ਕੌਰ ਮਹਾਂਬੱਧਰ ਚਰਨਜੀਤ ਕੌਰ, ਸੰਦੀਪ ਕੌਰ ਝੁੱਘੇ ਆਦਿ ਆਗੂ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement