
ਪੁਲਿਸ ਵਲੋਂ ਕੁੱਝ ਹੀ ਘੰਟਿਆਂ ਵਿਚ ਹਮਲਾਵਰ ਗ੍ਰਿਫ਼ਤਾਰ
ਲੈਸਟਰ- ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨ-ਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ।
File
ਪਰ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ।
File
ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦਸਿਆ ਕਿ ਹਮਲਾਵਰ ਜਾਂਦੇ ਸਮੇਂ ਹਮਲੇ ਦਾ ਕਾਰਨ ਅਤੇ ਅਪਣਾ ਫ਼ੋਨ ਨੰਬਰ ਲਿਖ ਕੇ ਸੁੱਟ ਗਿਆ। ਪੁਲਿਸ ਵਲੋਂ ਕੁੱਝ ਹੀ ਘੰਟਿਆਂ ਵਿਚ ਹਮਲਾਵਰ ਨੂੰ ਕਾਬੂ ਕਰ ਕੇ ਉਸ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
File
ਗੁਰੂ ਘਰ ਦੇ ਪ੍ਰਬੰਧਕਾਂ ਅਨੁਸਾਰ ਹਮਲਾਵਰ ਦਿਮਾਗ਼ੀ ਤੌਰ ਉਤੇ ਪ੍ਰੇਸ਼ਾਨ ਦਸਿਆ ਜਾ ਰਿਹਾ ਹੈ ਕਿਉਂਕਿ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਨੇ ਰਸਤੇ ਵਿਚ ਜਾਂਦੇ ਇਕ ਰਾਹਗੀਰ ਉਤੇ ਵੀ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿਤਾ।
File
ਗੁਰੂ ਘਰ ਦੇ ਪ੍ਰਬੰਧਕਾਂ ਨੇ ਸਿੱਖ ਭਾਈਚਾਰੇ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਸਿੱਖ-ਮੁਸਲਿਮ ਭਾਈਚਾਰਕ ਸਾਂਝ ਕਾਇਮ ਰੱਖਣ ਅਤੇ ਸਿੱਖ-ਮੁਸਲਿਮ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਬੇਨਤੀ ਕੀਤੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।