ਗਰਮੀ ਦੇ ਬਰਕਰਾਰ ਤੇਵਰ, ਅਗਲੇ 5 ਦਿਨ ਵੀ ਬਰਸੇਗੀ ਅੱਗ
Published : May 26, 2020, 10:20 am IST
Updated : May 26, 2020, 10:20 am IST
SHARE ARTICLE
Heatwave intensifies in north india delhi sizzles at 46 degree
Heatwave intensifies in north india delhi sizzles at 46 degree

ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਕ੍ਰਮਵਾਰ 42.8...

ਚੰਡੀਗੜ੍ਹ: ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦੇ ਦੇਸ਼ ਵਿਚ ਗਰਮੀ ਵੀ ਵੱਧ ਰਹੀ ਹੈ। ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਤਾਪਮਾਨ 47 ਡਿਗਰੀ ਸੈਲਸੀਅਸ ਤੋਂ ਉੱਪਰ ਜਾਣ ਦੇ ਨਾਲ ਮੌਸਮ ਵਿਭਾਗ ਨੇ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਲਈ ‘ਰੈੱਡ ਅਲਰਟ ਜਾਰੀ ਕੀਤਾ ਹੈ। ਪਟਿਆਲਾ ਪੰਜਾਬ ਦਾ ਸਭ ਤੋਂ ਗਰਮ ਸਥਾਨ ਸੀ ਜਿਥੇ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਦਰਜ ਕੀਤਾ ਗਿਆ।

Summer daysSummer days

ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਕ੍ਰਮਵਾਰ 42.8 ਅਤੇ 43.1 ਡਿਗਰੀ ਦਰਜ ਕੀਤਾ ਗਿਆ। ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਕੁਝ ਹਿੱਸਿਆਂ ਵਿਚ ਤਾਪਮਾਨ 47.5 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੱਲ੍ਹ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੱਕ ਪਹੁੰਚ ਗਿਆ।

Summer Season Summer Season

ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿਚ ਦਿਨ ਦਾ ਤਾਪਮਾਨ 45 ਤੋਂ 47 ਡਿਗਰੀ ਦੇ ਵਿਚਕਾਰ ਰਿਹਾ, ਜਦਕਿ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਵੀ ਗਰਮੀ ਦਾ ਪ੍ਰਕੋਪ ਸਹਿਣਾ ਪਿਆ। ਹਰਿਆਣਾ ਦੇ ਨਾਰਨੌਲ ਵਿੱਚ ਵੱਧ ਤੋਂ ਵੱਧ ਤਾਪਮਾਨ 45.8 ਡਿਗਰੀ ਦਰਜ ਕੀਤਾ ਗਿਆ। ਪ੍ਰਯਾਗਰਾਜ 46.3 ਡਿਗਰੀ ਤਾਪਮਾਨ ਦੇ ਨਾਲ ਉੱਤਰ ਪ੍ਰਦੇਸ਼ ਦਾ ਸਭ ਤੋਂ ਗਰਮ ਸਥਾਨ ਸੀ।

SummerSummer

ਮੌਸਮ ਵਿਭਾਗ ਨੇ ਕਿਹਾ ਕਿ ਉੱਤਰ ਭਾਰਤ ਦੇ ਕਈ ਹਿੱਸਿਆਂ ਵਿਚ 29-30 ਮਈ ਨੂੰ ਧੂੜ ਦੇ ਤੂਫਾਨ ਆਉਣ ਦੀ ਸੰਭਾਵਨਾ ਹੈ ਜੋ ਗਰਮੀ ਦੇ ਪ੍ਰਕੋਪ ਤੋਂ ਰਾਹਤ ਦੇ ਸਕਦੇ ਹਨ। ਮੌਸਮ ਵਿਭਾਗ ਦੇ ਜੈਪੁਰ ਸੈਂਟਰ ਨੇ ਕਿਹਾ ਕਿ ਰਾਜਸਥਾਨ ਵਿਚ ਜੋਧਪੁਰ, ਬੀਕਾਨੇਰ, ਜੈਪੁਰ, ਅਜਮੇਰ, ਭਰਤਪੁਰ ਅਤੇ ਕੋਟਾ ਡਿਵੀਜ਼ਨ ਦੇ ਕੁਝ ਇਲਾਕਿਆਂ ਵਿਚ ਹੀਟਵੇਵ ਵਧ ਸਕਦੀ ਹੈ।

SummerSummer

ਹਾਲਾਂਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਜੋਧਪੁਰ, ਬੀਕਾਨੇਰ, ਜੈਪੁਰ ਅਤੇ ਭਰਤਪੁਰ ਵਿੱਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਹਲਕੀ ਬਾਰਸ਼ ਹੋ ਸਕਦੀ ਹੈ। ਹਰਿਆਣਾ ਦੇ ਹਿਸਾਰ ਵਿਚ 45 ਡਿਗਰੀ ਸੈਲਸੀਅਸ ਆਮ ਨਾਲੋਂ ਚਾਰ ਡਿਗਰੀ ਵੱਧ, ਭਿਵਾਨੀ ਵਿਚ 43.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਕਰਨਾਲ ਵਿੱਚ ਵੀ ਤਾਪਮਾਨ 43 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ ਪੰਜ ਡਿਗਰੀ ਵੱਧ ਹੈ।

SummerSummer

ਉੱਤਰ ਪ੍ਰਦੇਸ਼ ਦੇ ਵਾਰਾਣਸੀ, ਅਯੁੱਧਿਆ ਅਤੇ ਲਖਨਊ ਮੰਡਲ ਵਿਚ ਵੀ ਤਾਪਮਾਨ ਤੇਜ਼ੀ ਨਾਲ ਵਧਿਆ ਹੈ ਅਤੇ ਰਾਜ ਦੇ ਕਈ ਖੇਤਰ ਗਰਮੀ ਦੀ ਲਪੇਟ ਵਿਚ ਹਨ। ਮੌਸਮ  ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸੂਬੇ ਵਿਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਨਾਲ ਲੂੰ ਪਵੇਗੀ। ਮੌਸਮ ਵਿਭਾਗ ਨੇ ਕਿਹਾ ਕਿ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਬੁੱਧਵਾਰ ਨੂੰ ਤੂਫਾਨ ਦੇ ਨਾਲ ਬਾਰਿਸ਼ ਹੋ ਸਕਦੀ ਹੈ।

Summer SeasonSummer Season

ਦਸ ਦਈਏ ਕਿ ਗਰਮੀ ਦੇ ਮੌਸਮ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਹੀਟਵੇਵ ਦੇ ਸਬੰਧ ਵਿੱਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਲੂੰ ਦੀ ਸਥਿਤੀ ਉਦੋਂ ਐਲਾਨੀ ਜਾਂਦੀ ਹੈ ਜਦੋਂ ਵੱਧ ਤੋਂ ਵੱਧ ਤਾਪਮਾਨ ਘੱਟੋ ਘੱਟ 40 ਡਿਗਰੀ ਸੈਲਸੀਅਸ ਹੁੰਦਾ ਹੈ ਅਤੇ ਆਮ ਤਾਪਮਾਨ ਵਿਚ ਵਾਧਾ 4.5 ਡਿਗਰੀ ਸੈਲਸੀਅਸ ਤੋਂ 6.4 ਡਿਗਰੀ ਸੈਲਸੀਅਸ ਹੁੰਦਾ ਹੈ।

ਮੈਦਾਨੀ ਇਲਾਕਿਆਂ ਵਿਚ ਲੂੰ ਦੀ ਸਥਿਤੀ ਉਦੋਂ ਹੁੰਦੀ ਹੈ ਜਦੋਂ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਹੁੰਦਾ ਹੈ ਅਤੇ ਝੁਲਸਣ ਵਾਲੀ ਗਰਮੀ ਚਲਦੀ ਹੈ ਜਦੋਂ ਇਹ 47 ਡਿਗਰੀ ਜਾਂ ਇਸ ਤੋਂ ਵੱਧ ਹੁੰਦਾ ਹੈ। ਲੋਕਾਂ ਨੂੰ ਸੁਚੇਤ ਰਹਿਣ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਕਿ ਦੁਪਹਿਰ ਦੇ ਇਕ ਵਜੇ ਤੋਂ ਸ਼ਾਮ ਪੰਜ ਵਜੇ ਤਕ ਘਰ ਨਾ ਨਿਕਲਣ ਕਿਉਂਕਿ ਗਰਮੀ ਉਸ ਸਮੇਂ ਸਭ ਤੋਂ ਜ਼ਿਆਦਾ ਹੋਵੇਗੀ। ਖੁਸ਼ਕ ਉੱਤਰ ਪੱਛਮੀ ਹਵਾਵਾਂ ਅਤੇ ਤਾਮਿਲਨਾਡੂ ਅਤੇ ਛੱਤੀਸਗੜ੍ਹ ਦੇ ਵਿਚਕਾਰ ਘੱਟ ਦਬਾਅ ਵਾਲੇ ਖੇਤਰ ਕਾਰਨ ਸਥਿਤੀ ਅਨੁਕੂਲ ਬਣੀ ਰਹੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement