
ਸਿੱਖੀ ਸਰੂਪ ਵਿਚ ਦਸਤਾਰ ਦੇ ਗੌਰਵ ਨੂੰ ਉੱਚਾ ਚੁੱਕਣ ਵਾਲੀ ਮਹਾਨ ਸਖਸ਼ੀਅਤ ਸਨ।
ਅਮ੍ਰਿਤਸਰ : ਅਜ ਮਿਤੀ 26 ਮਈ 2020 ਨੂੰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਲੰਪੀਅਨ ਖਿਡਾਰੀ ਸ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ ਤੇ ਅਫਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਈ ਸਾਹਿਬ ਜੀ ਹਾਕੀ ਦੇ ਮਹਾਨ ਖਿਡਾਰੀ ਹੀ ਨਹੀ ਬਲਕਿ ਸਿੱਖ ਹਾਕੀ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਵੀ ਸਨ। ਸਿੱਖੀ ਸਰੂਪ ਵਿਚ ਦਸਤਾਰ ਦੇ ਗੌਰਵ ਨੂੰ ਉੱਚਾ ਚੁੱਕਣ ਵਾਲੀ ਮਹਾਨ ਸਖਸ਼ੀਅਤ ਸਨ। ਉਨਾ ਨੇ ਉਲੰਪਿਕ ਖੇਡਾਂ ਦੋਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗਾ ਜਿੱਤਿਆ ਅਤੇ ਖੇਡਾਂ ਦੇ ਖੇਤਰ ਵਿਚ ਮਹਾਨ ਪ੍ਰਾਪਤੀਆਂ ਕਰਕੇ ਸਿਖ ਕੌਮ ਦਾ ਮਾਣ ਵਧਾਇਆ।
Photo
ਉਨਾਂ ਨੇ ਯੋਗਦਾਨ ਨੂੰ ਭੁਲਾਇਆ ਨਹੀ ਜਾ ਸਕਦਾ । ਉਨਾਂ ਦੀਆ ਪ੍ਰਾਪਤੀਆਂ ਅਤੇ ਦੇਣ ਨੂੰ ਆਉਣ ਵਾਲੀਆ ਪੀੜੀਆਂ ਸਦਾ ਯਾਦ ਰਖਣਗੀਆ। ਸਾਡੀ ਅਕਾਲ ਪੁਰਖ ਅਗੇ ਅਰਦਾਸ ਹੈ ਕਿ ਵਾਹਿਗੁਰੂ ਜੀ ਉਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਜਗਾ ਬਖਸ਼ਣ। ਸਿੰਘ ਸਾਹਿਬ ਨੇ ਭਾਈ ਵਰਿਆਮ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਈ ਵਰਿਆਮ ਸਿੰਘ ਜੀ ਉਹ ਮਹਾਨ ਹਸਤੀ ਸਨ ਜਿਨ੍ਹਾਂ ਨੇ ਜਿੰਦਗੀ ਦਾ ਲੰਮਾ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ ਵਿਚ ਬਤੀਤ ਕੀਤਾ।
Jathedar Harpreet Singh
ਉਨਾਂ ਦਾ ਅਕਾਲ ਚਲਾਣਾ ਕਰ ਜਾਣਾ ਸਿੱਖ ਕੌਮ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸਾਡੀ ਅਕਾਲ ਪੁਰਖ ਅਗੇ ਅਰਦਾਸ ਹੈ ਕਿ ਵਾਹਿਗੁਰੂ ਜੀ ਉਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ ਕਰਨ। ਸਿੰਘ ਸਾਹਿਬ ਨੇ ਡਰਬੀ ਬਰਤਾਨੀਆ ਵਿਖੇ ਗੁਰੂਦੁਆਰਾ ਅਰਜਨ ਦੇਵ ਜੀ 'ਤੇ ਹਮਲਾ ਕਰਕੇ ਗੁਰਦੁਆਰਾ ਸਾਹਿਬ ਦੀ ਨਿਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਸਖਤ ਸਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਤੇ ਹਮਲਾ ਕਰਨਾ ਬਹੁਤ ਹੀ ਮੰਦਭਾਗਾ ਹੈ।
Photo
ਸਿੱਖ ਸੇਵਾ ਕਰਨ ਤੌ ਕਦੀ ਵੀ ਪਿਛੇ ਨਹੀਂ ਹਟੇ, ਇਸੇ ਗੁਰਦੁਆਰਾ ਸਾਹਿਬ ਤੌ ਹਰ ਰੋਜ ਕਰੋਨਾ ਮਹਾਮਾਰੀ ਦੌਰਾਨ ਸੰਗਤਾ ਨੂੰ ਲੰਗਰ ਛਕਾਇਆ ਜਾਂਦਾ ਹੈ, ਫਿਰ ਵੀ ਸਿੱਖਾ ਨੂੰ ਕਿਉ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਅਕਾਲ ਪੁਰਖ ਦਾ ਸ਼ੁਕਰ ਹੈ ਕਿ ਕੌਈ ਜਾਨੀ ਨੁਕਸਾਨ ਨਹੀ ਹੋਇਆ ।ਸਿੰਘ ਸਾਹਿਬ ਜੀ ਨੇ ਬਰਤਾਨੀਆ ਦੀ ਸਰਕਾਰ ਨੂੰ ਸਿੱਖਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਤਾ ਜੋ ਇਸ ਤਰ੍ਹਾਂ ਦੀ ਦੁਖਦਾਈ ਘਟਨਾ ਦੁਬਾਰਾ ਨਾ ਵਾਪਰੇ।
Jathedar Harpreet singh