
ਇਸ ਵਿਸ਼ੇ `ਤੇ ਸਾਰੇ ਸ਼ੰਕਿਆਂ ਨੂੰ ਦੂਰ ਕਰਨ ਲਈ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਮੁਕੰਮਲ ਵੇਰਵੇ ਤਿਆਰ
ਚੰਡੀਗੜ੍ਹ, 26 ਮਈ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ `ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪੋ੍ਰਟੋਕੋਲ ਅਤੇ ਪ੍ਰਕਿਰਿਆ ਸਬੰਧੀ ਇੱਕ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
File Photo
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਤੋਂ ਪੈਦਾ ਹੋਈ ਸਥਿਤੀ ਕਰਕੇ ਭਾਰਤ ਸਰਕਾਰ ਵੱਲੋਂ ਸਮੇਂ ਸਮੇਂ `ਤੇ ਸੋਧੇ ਹੋਏੇ ਪੋ੍ਰਟੋਕੋਲ ਅਤੇ ਐਡਵਾਇਜ਼ਰੀਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਜੋ ਦੇਸ਼ ਵਿੱਚ ਆਉਣ ਵਾਲੇ ਯਾਤਰੀਆਂ ਦੇ ਮਨਾਂ ਵਿੱਚ, ਖਾਸ ਕਰਕੇ ਭਾਰਤ ਸਰਕਾਰ ਵੱਲੋਂ 24 ਮਈ ਨੂੰ ਜਾਰੀ ਤਾਜ਼ਾ ਐਡਵਾਇਜ਼ਰੀ ਤੋਂ ਬਾਅਦ, ਕਈ ਉਲਝਣਾਂ ਪੈਦਾ ਕਰ ਰਹੀਆਂ ਹਨ
File Photo
ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਐਂਟਰੀ ਪੋਰਟ `ਤੇ ਸਿਹਤ ਪੋ੍ਰਟੋਕਲ ਅਨੁਸਾਰ ਆਪਣੀ ਸਕਰੀਨਿੰਗ ਲਈ ਰਾਜ ਦੇ ਅਧਿਕਾਰੀਆਂ ਨੂੰ ਨਿੱਜੀ ਅਤੇ ਸਿਹਤ ਸਬੰਧੀ ਵੇਰਵਿਆਂ ਸਮੇਤ ਸਵੈ ਘੋਸ਼ਣਾ ਪੱਧਰ ਦੇਣਾ ਹੋਵੇਗਾ।
File Photo
ਸਿਹਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਰਗਰਮ ਟੈਸਟਿੰਗ, ਟਰੇਸਿੰਗ ਅਤੇ ਇਕਾਂਤਵਾਸ ਹੀ ਇੱਕੋ ਇੱਕ ਢੰਗ ਹੈ ਅਤੇ ਕਿਹਾ ਕਿ ਉਹ ਸਾਡੇ ਲੋਕਾਂ ਦੀ ਜ਼ਿੰਦਗੀ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਜੋਖ਼ਮ ਨਹੀਂ ਲੈਣਗੇ। ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਅੰਤਰਾਸ਼ਟਰੀ ਯਾਤਰੀਆਂ ਨੂੰ ਟੈਸਟਿੰਗ ਲਈ ਸਿਹਤ ਸੰਸਥਾ ਵਿੱਚ ਲਿਜਾਇਆ ਜਾਵੇਗਾ ਅਤੇ ਕੋਵਿਡ ਟੈਸਟਿੰਗ ਲਈ ਆਈਸੀਐਮਆਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਨ੍ਹਾਂ ਦੇ ਆਰਟੀ ਪੀਸੀਆਰ ਸੈਂਪਲ ਲਏ ਜਾਣਗੇ।
file Photo
ਉਨ੍ਹਾਂ ਅੱਗੇ ਦੱਸਿਆ ਕਿ ਜੋ ਵਿਅਕਤੀ ਪਾਜ਼ੇਟਿਵ ਪਾਏ ਗਏ ਹੋਣ ਅਤੇ ਲੱਛਣ ਨਾ ਹੋਣ, 60 ਸਾਲ ਤੋਂ ਘੱਟ ਉਮਰ ਦੇ ਹੋਣ ਅਤੇ ਕਿਸੇ ਹੋਰ ਬਿਮਾਰੀ ਤੋਂ ਪੀੜਤ ਨਾ ਹੋਣ, ਨੂੰ ਕੋਵਿਡ ਕੇਅਰ ਸੈਂਟਰਾਂ ਵਿਚ ਰੱਖਿਆ ਜਾਵੇਗਾ। ਜੋ ਵਿਅਕਤੀ ਪਾਜ਼ੀਟਿਵ ਹਨ ਅਤੇ ਮੈਡੀਕਲ ਨਿਗਰਾਨੀ ਲੋੜੀਂਦੀ ਹੈ ( ਭਾਵੇਂ ਗੰਭੀਰ ਲੱਛਣ ਹੋਣ ਕਰਕੇ ਜਾਂ 60 ਸਾਲ ਤੋਂ ਵੱਧ ਉਮਰ ਹੋਣ ਕਰਕੇ ਜਾਂ ਹੋਰ ਬਿਮਾਰੀ ਤੋਂ ਪੀੜਤ ਹੋਣ ਕਰਕੇ), ਉਨਾਂ ਨੂੰ ਡਾਕਟਰੀ ਸਥਿਤੀ ਦੇ ਆਧਾਰ `ਤੇ ਦਰਜ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ ਵਿਚ ਰੱਖਿਆ ਜਾਵੇਗਾ
File Photo
ਜਿਨ੍ਹਾਂ ਯਾਤਰੀਆਂ ਵਿੱਚ ਲੱਛਣ ਨਹੀਂ ਪਾਏ ਜਾਂਦੇ ਅਤੇ ਜੋ ਨੈਗੇਟਿਵ ਪਾਏ ਜਾਂਦੇ ਹਨ, ਉਨ੍ਹਾਂ ਨੂੰ ਭੁਗਤਾਨ ਦੇ ਆਧਾਰ `ਤੇ ਸੰਸਥਾਗਤ ਇਕਾਂਤਵਾਸ (ਸਰਕਾਰੀ/ਹੋਟਲ ਕੁਆਰੰਟੀਨ) ਵਿੱਚ ਰੱਖਿਆ ਜਾਵੇਗਾ ਅਤੇ 5ਵੇਂ ਦਿਨ ਉਨ੍ਹਾਂ ਦਾ ਟੈਸਟ ਕੀਤਾ ਜਾਵੇਗਾ। ਜੇ ਉਨ੍ਹਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਨ੍ਹਾਂ ਨੂੰ ਸੰਸਥਾਗਤ ਇਕਾਂਤਵਾਸ ਦੇ 7 ਦਿਨ ਪੂਰੇ ਹੋਣ `ਤੇ ਘਰ ਜਾਣ ਦੀ ਆਗਿਆ ਦੇ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਅਗਲੇ 7 ਦਿਨ ਤੱਕ ਘਰੇਲੂ ਇਕਾਂਤਵਾਸ ਵਿੱਚ ਰਹਿਣ ਅਤੇ ਆਪਣੀ ਸਿਹਤ ਦੀ ਸਵੈ ਨਿਗਰਾਨੀ ਦੀ ਸਲਾਹ ਦਿੱਤੀ ਜਾਵੇਗੀ। ਇਸ ਸਬੰਧੀ ਲਿਖ਼ਤੀ ਘੋਸ਼ਣਾ ਸਿਹਤ ਅਧਿਕਾਰੀਆਂ/ਜ਼ਿਲ੍ਹਾ ਪ੍ਰਸ਼ਾਸਨ ਨੂੰ ਜਮ੍ਹਾਂ ਕਰਵਾਉਣੀ ਹੋਵੇਗੀ।
File photo
ਬੁਲਾਰੇ ਨੇ ਦੱਸਿਆ ਕਿ ਅਸਧਾਰਨ ਹਾਲਤਾਂ ਜਿਵੇਂ ਗਰਭ ਅਵਸਥਾ / ਪਰਿਵਾਰਕ ਮੈਂਬਰ ਦੀ ਮੌਤ / ਗੰਭੀਰ ਮਾਨਸਿਕ ਬਿਮਾਰੀ ਸਬੰਧੀ ਮਾਮਲਿਆਂ ਵਿੱਚ, ਡਿਪਟੀ ਕਮਿਸ਼ਨਰ ਸੰਸਥਾਗਤ ਕੁਆਰੰਟੀਨ ਦੀ ਬਜਾਏ 14 ਦਿਨਾਂ ਲਈ ਹੋਮ ਕੁਆਰੰਟੀਨ ਦੀ ਆਗਿਆ ਦੇ ਸਕਦੇ ਹਨ ਅਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਸੂਚਿਤ ਕਰਨਾ ਹੋਵੇਗਾ। ਇਸ ਤੋਂ ਇਲਾਵਾ, ਅਜਿਹੇ ਸਾਰੇ ਯਾਤਰੀਆਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਜ਼ਰੂਰਤ ਹੋਵੇਗੀ ਜੋ ਕਿਰਿਆਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਘਰੇਲੂ ਯਾਤਰੀਆਂ ਲਈ ਹਵਾਈ ਜਹਾਜ਼ / ਰੇਲ / ਅੰਤਰ-ਰਾਜ ਯਾਤਰਾ ਦੁਆਰਾ ਸੜਕ ਰਾਹੀਂ ਪੰਜਾਬ ਵਿਚ ਦਾਖਲ ਹੋਣ ਵਾਲੇ ਸਾਰੇ ਵਿਅਕਤੀਆਂ ਦੀ ਐਂਟਰੀ ਪੁਆਇਂਟਸ ਤੇ ਹੀ ਕੋਵਿਡ -19 ਦੇ ਲੱਛਣਾਂ ਸਬੰਧੀ ਸਕ੍ਰੀਨਿੰਗ ਵੀ ਕੀਤੀ ਜਾਵੇਗੀ।
file Photo
ਸਕ੍ਰੀਨਿੰਗ ਦੌਰਾਨ ਪਾਜ਼ੀਟਿਵ ਪਾਏ ਗਏ ਯਾਤਰੀੇਆਂ ਨੂੰ ਜਾਂਚ ਲਈ ਸਿਹਤ ਕੇਂਦਰ ਲਿਜਾਇਆ ਜਾਏਗਾ।ਉੱਪਰ ਦੱਸ ਮਤਾਬਕ ਜੇਕਰ ਵਿਅਕਤੀ ਪਾਜ਼ੀਟਿਵ ਹਨ ਉਨਾਂ ਨੂੰ ਡਾਕਟਰੀ ਲੋੜਾਂ ਮੁਤਾਬਕ ਦਰਜ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ ਵਿਚ ਰੱਖਿਆ ਜਾਵੇਗਾ।ਜੇ ਕਿਸੇ ਵਿਅਕਤੀ ਵਿਚ ਕੋਵਿਡ ਸਬੰਧੀ ਲੱਛਣ ਨਾ ਹੋਣ ਜਾਂ ਟੈਸਟਿੰਗ ਨੈਗੇਟਿਵ ਹੈ, ਤਾਂ ਉਸਨੂੰ ਇੱਕ ਅੰਡਰਟੇਕਿੰਗ ਜਮ੍ਹਾਂ ਕਰਨ ਤੋਂ ਬਾਅਦ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਅੰਡਰਟੇਕਿੰਗ ਵਿਚ 14 ਦਿਨਾਂ ਲਈ ਘਰ ’ਚ ਇਕਾਂਤਵਾਸ ,ਆਪਣੀ ਸਿਹਤ ਸਥਿਤੀ ਦੀ ਸਵੈ ਨਿਗਰਾਨੀ ਅਤੇ ਕੋਵਿਡ -19 ਸਬੰਧੀ ਕੋਈ ਵੀ ਲੱਛਣ ਨਜ਼ਰ ਆਉਣ ਤੇ ਨੇੜਲੀ ਸਿਹਤ ਸਹੂਲਤ ਨੂੰ ਸੂਚਿਤ ਕਰਨਾ ਲਾਜ਼ਮੀ ਹੋਵੇਗਾ। ਸਾਰੇ ਯਾਤਰੀਆਂ ਨੂੰ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੈ ਹਮੇਸ਼ਾਂ ਜੋ ਕਿਰਿਆਸ਼ੀਲ ਰਹੇਗੀ।
File Photo
ਪੰਜਾਬ ਤੋਂ ਅਕਸਰ ਬਾਹਰ ਜਾਣ ਜਾਂ ਅੰਤਰ-ਰਾਜ ਯਾਤਰਾ ਕਰਨ ਵਾਲੇ ਯਾਤਰੀ ਜਿਵੇਂ ਕਿ ਐਮ ਪੀ / ਐਮ ਐਲ ਏ, ਡਾਕਟਰਾਂ, ਪੱਤਰਕਾਰਾਂ, ਇੰਜੀਨੀਅਰਾਂ, ਕਾਰਜਕਾਰੀ, ਵਪਾਰੀ, ਟਰਾਂਸਪੋਰਟਰਾਂ, ਸਲਾਹਕਾਰਾਂ ਆਦਿ ਨੂੰ ਹੋਮ ਕੁਅਰੰਟਾਈਨ ਰੱਖਣ ਦੀ ਜ਼ਰੂਰਤ ਨਹੀਂ ਹੈ। ਡਿਪਟੀ ਕਮਿਸ਼ਨਰ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ ਅਜਿਹੇ ਵਿਅਕਤੀਆਂ ਨੂੰ ਪਾਸ ਜਾਰੀ ਕਰਨ ਲਈ ਅਧਿਕਾਰਤ ਹਨ ਜੋ ਆਪਣੀ ਸਿਹਤ ਸਥਿਤੀ ਦੀ ਸਵੈ-ਨਿਗਰਾਨੀ ਲਈ ਇਕ ਅੰਡਰਟੇਕਿੰਗ ਪੇਸ਼ ਕਰਨਗੇ ਅਤੇ ਜੇ ਉਨ੍ਹਾਂ ਨੂੰ ਕੋਈ ਲੱਛਣ ਹੋਣ ਤਾਂ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ।
File photo
ਬੁਲਾਰੇ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਵੀ ਲੋੜ ਹੈ ਜੋ ਕਿਰਿਆਸ਼ੀਲ ਰਹੇਗੀ। ਬੁਲਾਰੇ ਨੇ ਅਖੀਰ ਵਿਚ ਕਿਹਾ ਕਿ ਆਮ ਨਿਗਰਾਨੀ ਦੇ ਮਕਸਦ ਲਈ, ਇਹਨਾਂ ਦਿਸ਼ਾ ਨਿਰਦੇਸ਼ਾਂ ਤੋਂ ਇਲਾਵਾ ਵੀ ਸਰਕਰ ਵਲੋਂ ਹੋਰ ਵਧੇਰੇ ਵਿਅਕਤੀਆਂ ਦੀ ਜਾਂਚ ਕਦੇ ਵੀ ਕੀਤੀ ਜਾ ਸਕਦੀ ਹੈੈ।ਜਿਸ ਤਰ੍ਹਾਂ ਮੁਹਾਲੀ ਅਤੇ ਅੰਮ੍ਰਿਤਸਰ ਹਵਾਈਅੱਡਿਆਂ ਤੇ ਕਈ ਘਰੇਲੂ ਯਾਤਰੀਆਂ ਦੀ ਜਾਂਚ ਕੀਤੀ ਗਈ।