
ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਵੱਲੋਂ ਫੀਸ ਲੈਣ ਦੇ ਮੁੱਦੇ ਨੂੰ ਲੈ ਕੇ ਬੱਚਿਆਂ ਦੇ ਮਾਪੇ ਕਾਫੀ ਪਰੇਸ਼ਾਨ ਹਨ।
ਸੰਗਰੂਰ: ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਵੱਲੋਂ ਫੀਸ ਲੈਣ ਦੇ ਮੁੱਦੇ ਨੂੰ ਲੈ ਕੇ ਬੱਚਿਆਂ ਦੇ ਮਾਪੇ ਕਾਫੀ ਪਰੇਸ਼ਾਨ ਹਨ। ਇਸ ਦੌਰਾਨ ਭਵਾਨੀਗੜ੍ਹ ਵਿਚ ਸਕੂਲ ਵੱਲੋਂ ਫੀਸ ਲੈਣ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਦੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
Photo
ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਹਨਾਂ ਕੋਲ ਬੱਚਿਆਂ ਦੀ 70 ਫੀਸਦੀ ਫੀਸ ਭਰਨ ਲਈ ਪੈਸੇ ਨਹੀਂ ਹਨ ਕਿਉਂਕਿ ਲੌਕਡਾਊਨ ਦੇ ਚਲਦਿਆਂ ਹਰ ਕਿਸੇ ਦਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ। ਮਾਪਿਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਨੇ ਫੀਸ ਨਾ ਭਰਨ ਦੀ ਗੱਲ ਕਹੀ ਸੀ।
Photo
ਸਰਕਾਰ ਨੇ ਸਿਰਫ਼ ਟਿਊਸ਼ਨ ਫੀਸ ਲੈਣ ਲਈ ਕਿਹਾ ਸੀ ਅਤੇ ਹੁਣ ਹਾਈ ਕੋਰਟ ਨੇ ਸਕੂਲਾਂ ਦਾ ਪੱਖ ਸੁਣ ਕੇ ਫੀਸ ਲੈਣ ਦਾ ਫੈਸਲਾ ਸੁਣਾ ਦਿੱਤਾ ਹੈ। ਦੱਸ ਦਈਏ ਕਿ ਬੱਚਿਆਂ ਦੇ ਮਾਪਿਆਂ ਨੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਰੋਸ ਪ੍ਰਗਟ ਕੀਤਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਹ ਸਿਰਫ ਟਿਊਸ਼ਨ ਫੀਸ ਹੀ ਦੇ ਸਕਦੇ ਹਨ।