
ਕੋਰੋਨਾ ਵਾਇਰਸ ਦੇ ਚਲਦਿਆਂ ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਲੌਗੋਵਾਲ ਵਲੋਂ ਸੰਗਤਾਂ ਨੂੰ ਅਪੀਲ
ਅੰਮ੍ਰਿਤਸਰ- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਸੰਗਤ ਅਪਣੇ ਘਰ ਵਿਚ ਬੈਠ ਕੇ ਸੁਖਮਨੀ ਸਾਹਿਬ ਦੇ ਪਾਠ ਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ। ਸੰਸਾਰ ਭਰ ਵਿਚ ਫੈਲੀ ਹੋਈ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵਲੋਂ ਕੀਤੀ ਤਾਲਾਬੰਦੀ ਕਾਰਨ ਗੁਰਦੁਆਰਾ ਸਾਹਿਬਾਨ ਵਿਚ ਵੱਡੇ ਇਕੱਠ ਕਰਨੇ ਸੰਭਵ ਨਹੀਂ ਹਨ।
Giani Harpreet Singh
ਇਸ ਲਈ ਪੰਜਵੇਂ ਪਾਤਸਾਹ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਪੁਰਬ ਅਪਣੇ-ਅਪਣੇ ਘਰਾਂ ਵਿਚ ਹੀ ਬੈਠ ਕੇ ਮਨਾਉਣ ਤੋਂ ਇਲਾਵਾ ਸਰਬੱਤ ਦੇ ਭਲੇ ਵਾਸਤੇ ਸੰਗਤਾਂ ਅਪਣੇ ਘਰਾਂ ਵਿਚ ਇਕ -ਇਕ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਅਤੇ ਗੁਰਦੁਆਰਾ ਸਾਹਿਬਾਨ ਵਿਚ ਲਾਈਵ ਚੱਲ ਰਹੇ ਕਥਾ ਕੀਰਤਨ ਸਰਵਣ ਕਰ ਕੇ ਗੁਰੂ ਸਾਹਿਬ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।
Giani Harpreet Singh
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ਵਿਚ ਰਹਿ ਕੇ ਹੀ ਗੁਰਬਾਣੀ ਪਾਠ ਅਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਦਸਣਯੋਗ ਹੈ ਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਭਲਕੇ 26 ਮਈ ਹੈ।
Giani Harpreet Singh
ਕੋਰੋਨਾ ਮਹਾਮਾਰੀ ਕਾਰਨ ਅਜੇ ਤਕ ਸਰਕਾਰਾਂ ਅਤੇ ਪ੍ਰਸ਼ਾਸਨ ਵਲੋਂ ਪੂਰੀ ਤਰ੍ਹਾਂ ਢਿੱਲ ਨਹੀਂ ਦਿਤੀ ਗਈ, ਜਿਸ ਦੇ ਚਲਦਿਆਂ ਸੰਗਤਾਂ ਆਪੋ-ਅਪਣੇ ਪਰਵਾਰਾਂ ਵਿਚ ਹੀ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ। ਗੁਰਪੁਰਬ ਨੂੰ ਸਮਰਪਤ ਗੁਰਬਾਣੀ ਪਾਠ ਕੀਤਾ ਜਾਵੇ ਅਤੇ ਪੰਜਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਜਾਵੇ।
Giani Harpreet Singh
ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਬੇਹੱਦ ਜ਼ਰੂਰੀ ਹੈ, ਕਿਉਂਕਿ ਅਜੇ ਤੀਕ ਪੂਰੇ ਵਿਸ਼ਵ ਵਿਚ ਕੋਰੋਨਾ ਮਹਾਂਮਾਰੀ ਦਾ ਸੰਕਟ ਬਰਕਰਾਰ ਹੈ। ਮਈ ਦੇ ਅਗਲੇ ਦਿਨਾਂ ਅਤੇ ਜੂਨ ਵਿਚ ਆਉਣ ਵਾਲੇ ਸਾਰੇ ਇਤਿਹਾਸਕ ਦਿਹਾੜਿਆਂ ਨੂੰ ਪਰਵਾਰਾਂ ਵਿਚ ਮਨਾਉਣ ਤਕ ਹੀ ਸੀਮਤ ਰੱਖਿਆ ਜਾਵੇ। ਇਹ ਸਾਵਧਾਨੀ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ।
Giani Harpreet Singh
ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸੰਕੇਤਕ ਰੂਪ ਵਿਚ ਹੀ ਮਨਾਇਆ ਜਾਵੇਗਾ। ਇਸ ਮੌਕੇ ਭਲਕੇ 26 ਮਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ ਬਹੁਤਾ ਸੰਗਤੀ ਇਕੱਠ ਨਹੀਂ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਪੰਚਮ ਪਾਤਸ਼ਾਹ ਜੀ ਨਾਲ ਸਬੰਧਤ ਹੋਰਨਾਂ ਗੁਰਦੁਆਰਿਆਂ ਵਿਚ ਵੀ ਸ਼ਹੀਦੀ ਦਿਹਾੜਾ ਸੰਕੇਤਕ ਰੂਪ ਵਿਚ ਹੀ ਮਨਾਇਆ ਜਾਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।