ਕਿਸਾਨਾਂ ਵਲੋਂ ਫ਼ਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ
Published : May 26, 2020, 10:29 pm IST
Updated : May 26, 2020, 11:07 pm IST
SHARE ARTICLE
1
1

ਨਰਮੇ ਦੀ ਕਾਸ਼ਤ ਹੇਠ ਰਕਬਾ ਲਿਆਉਣ ਦਾ ਮਿਥਿਆ ਟੀਚਾ ਪੂਰਾ ਹੋਣ ਦੇ ਨੇੜੇ : ਵਿਸ਼ਵਾਜੀਤ ਖੰਨਾ

ਹੁਣ ਤਕ 10 ਲੱਖ ਤੋਂ ਵੱਧ ਏਕੜ 'ਚ ਹੋਈ ਬੀਜਾਈ


ਚੰਡੀਗੜ੍ਹ, 26 ਮਈ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਦੇ ਖੇਤੀਬਾੜੀ ਵਿਭਾਗ ਵਲੋਂ ਵਿਆਪਕ ਪੱਧਰ 'ਤੇ ਆਰੰਭੇ ਫ਼ਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਕਿਸਾਨਾਂ ਨੇ ਵੱਡਾ ਹੁੰਗਾਰਾ ਦਿਤਾ ਹੈ। ਸਾਲ 2020 ਵਿਚ ਨਰਮੇ ਦੀ ਕਾਸ਼ਤ ਹੇਠ 12.5 ਲੱਖ ਰਕਬਾ ਲਿਆਉਣ ਦਾ ਟੀਚਾ ਲਗਪਗ ਪੂਰਾ ਹੋਣ ਦੇ ਨੇੜੇ ਹੈ ਜਦਕਿ ਪਿਛਲੇ ਸਾਲ 9.7 ਲੱਖ ਏਕੜ ਸੀ। ਕਿਸਾਨਾਂ ਨੂੰ ਝੋਨੇ ਦੀ ਥਾਂ ਬਦਲੀਆਂ ਫ਼ਸਲਾਂ ਵਲ ਮੋੜਨ ਨਾਲ ਸੂਬੇ ਦੇ ਪਾਣੀ ਵਰਗੇ ਬਹੁਮੁੱਲੇ ਕੀਮਤੀ ਵਸੀਲੇ ਨੂੰ ਬਚਾਉਣ, ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਸੁਧਾਰ ਲਿਆਉਣ, ਸਰਦੀਆਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਵਿਚ ਮਦਦ ਮਿਲੇਗੀ ਜਿਸ ਨਾਲ ਵਾਤਾਵਰਣ ਵਿਚ ਸੁਧਾਰ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਦਸਿਆ ਕਿ ਇਨ੍ਹਾਂ ਜ਼ਿਲ੍ਹਿਆਂ ਵਿਚ ਹੁਣ ਤੱਕ 10 ਲੱਖ ਏਕੜ ਤੋਂ ਵੱਧ ਰਕਬੇ ਵਿਚ ਨਰਮੇ ਦੀ ਬੀਜਾਈ ਕੀਤੀ ਜਾ ਚੁੱਕੀ ਹੈ ਅਤੇ ਮਿਥਿਆ ਹੋਇਆ ਟੀਚਾ ਬਹੁਤ ਛੇਤੀ ਪੂਰਾ ਕੀਤਾ ਜਾਵੇਗਾ। ਵਧੀਕ ਮੁੱਖ ਸਕੱਤਰ ਨੇ ਦਸਿਆ ਕਿ ਕੋਵਿਡ-19 ਕਾਰਨ ਕਰਫਿਊ/ਤਾਲਾਬੰਦੀ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਨੇ ਬੀਟੀ ਕਾਟਨ ਦੇ ਬੀਜ ਅਤੇ ਖਾਦਾਂ ਆਦਿ ਦੇ ਸਮੇਂ ਸਿਰ ਪ੍ਰਬੰਧ ਕਰ ਲਏ ਸਨ ਜਿਸ ਨਾਲ ਨਰਮੇ ਦੀ ਬੀਜਾਈ ਵਿਚ ਕੋਈ ਰੁਕਾਵਟ ਨਹੀਂ ਆਈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਦੱਖਣੀ ਪੱਛਮੀ ਜ਼ਿਲ੍ਹਿਆਂ ਵਿਚ ਨਰਮਾ, ਸਾਉਣੀ ਦੀ ਦੂਜੀ ਵੱਡੀ ਰਵਾਇਤੀ ਫ਼ਸਲ ਹੈ ਜਿਸ ਕਰ ਕੇ ਸੂਬੇ ਦਾ ਇਹ

1

1



ਇਲਾਕਾ 'ਨਰਮਾ ਪੱਟੀ' ਨਾਲ ਵੀ ਮਸ਼ੂਹਰ ਹੈ।
ਉਨ੍ਹਾਂ ਦਸਿਆ ਕਿ ਮਾਲਵਾ ਪੱਟੀ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਿਛਲੇ ਸਾਲ 9.80 ਲੱਖ ਏਕੜ (3.92 ਲੱਖ ਹੈਕਟੇਅਰ) ਰਕਬੇ ਵਿੱਚ ਨਰਮੇ ਦੀ ਬਿਜਾਈ ਹੋਈ ਅਤੇ ਸਰਕਾਰ ਨੇ ਇਸ ਸਾਲ 12.5 ਲੱਖ ਏਕੜ (5 ਲੱਖ ਹੈਕਟੇਅਰ) ਰਕਬਾ ਇਸ ਫ਼ਸਲ ਹੇਠ ਲਿਆਉਣ ਦਾ ਟੀਚਾ ਮਿਥਿਆ ਹੋਇਆ ਹੈ ਜੋ ਜੂਨ ਦੇ ਪਹਿਲੇ ਹਫ਼ਤੇ ਤੱਕ ਪੂਰਾ ਹੋਣ ਦੀ ਉਮੀਦ ਹੈ। ਉਨ੍ਹਾਂ ਦਸਿਆ ਕਿ ਪਿਛਲੇ ਸਾਲਾਂ ਵਿੱਚ ਮਈ ਮਹੀਨੇ ਦੇ ਅਖੀਰ ਤਕ ਬੀਜਾਂਦ ਲਗਪਗ ਮੁਕੰਮਲ ਹੋ ਜਾਂਦੀ ਸੀ ਪਰ ਇਸ ਵਾਰ ਕਣਕ ਦੀ ਵਾਢੀ 15 ਦਿਨ ਪੱਛੜ ਕੇ 15 ਮਈ ਤੋਂ ਸ਼ੁਰੂ ਹੋਣ ਨਾਲ ਬੀਜਾਈ ਦਾ ਕੰਮ ਕੁੱਝ ਦਿਨ ਅੱਗੇ ਪਿਆ ਹੈ।
ਇਸੇ ਦੌਰਾਨ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਨੇ ਦਸਿਆ ਕਿ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਹੋਰ ਵਧੇਰੇ ਕਾਮਯਾਬ ਬਣਾਉਣ ਲਈ ਉਨ੍ਹਾਂ ਨੇ ਨਰਮਾ ਪੱਟੀ ਦੇ ਜ਼ਿਲ੍ਹਿਆਂ ਦੇ ਦੌਰੇ ਕਰਕੇ ਸਬੰਧਤ ਮੁੱਖ ਖੇਤੀਬਾੜੀ ਅਫਸਰਾਂ ਅਤੇ ਫੀਲਡ ਸਟਾਫ਼ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਨਰਮੇ ਦੀ ਬਿਜਾਈ ਮੌਕੇ ਨਰਮਾ ਉਤਪਾਦਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement