ਕੈਂਡਲ ਮਾਰਚ ਦੌਰਾਨ ਪੁਲਿਸ ਨੇ ਖਹਿਰਾ ਨੂੰ ਹਿਰਾਸਤ 'ਚ ਲਿਆ
Published : May 26, 2020, 5:27 am IST
Updated : May 26, 2020, 5:27 am IST
SHARE ARTICLE
File Photo
File Photo

ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਜਲੰਧਰ ਪੁਲਿਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ।

ਜਲੰਧਰ, 25 ਮਈ (ਲੱਕੀ/ਸ਼ਰਮਾ) : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਜਲੰਧਰ ਪੁਲਿਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ। ਦਰਅਸਲ ਬੀਤੇ ਦਿਨੀਂ ਗੋਲੀਆਂ ਨਾਲ ਭੁੰਨੇ ਗਏ ਕਬੱਡੀ ਖਿਡਾਰੀ ਅਰਵਿੰਦਰ ਜੀਤ ਸਿੰਘ ਭਲਵਾਨ ਦੇ ਪਰਵਾਰ ਦੇ ਹੱਕ 'ਚ ਸੁਖਪਾਲ ਖਹਿਰਾ ਵਲੋਂ ਅੱਜ ਕੈਂਡਲ ਮਾਰਚ ਕੱਢਿਆ ਜਾ ਰਿਹਾ ਸੀ,

File photoFile photo

ਜਿਸ ਦੌਰਾਨ ਇਸ ਕੈਂਡਲ ਮਾਰਚ 'ਚ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਨੂੰ ਵੇਖਦਿਆਂ ਡਵੀਜ਼ਨ ਨੰਬਰ 4 ਦੀ ਪੁਲਿਸ ਵਲੋਂ ਖਹਿਰਾ ਨੂੰ ਹਿਰਾਸਤ 'ਚ ਲਿਆ ਗਿਆ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਵਧਦੇ ਖ਼ਤਰੇ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਾਕਡਾਊਨ ਲਗਾਇਆ ਗਿਆ ਹੈ। ਇਸ ਦੌਰਾਨ ਜੇਕਰ ਕੋਈ ਵੀ ਵਿਅਕਤੀ ਲਾਕਡਾਊਨ ਦੀ ਉਲੰਘਣਾ ਕਰਦਾ ਹੈ, ਉਸ ਵਿਰੁਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿਤੇ ਗਏ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement