AAP ਨੇ ਪੰਜਾਬ ਦੇ ਰਾਜਪਾਲ ਦੇ ਘਰ ਅੱਗੇ ਪ੍ਰਦਰਸ਼ਨ ਕਰਕੇ ਮਨਾਇਆ ਖੇਤੀ ਕਾਨੂੰਨ ਵਿਰੋਧੀ ਕਾਲਾ ਦਿਵਸ
Published : May 26, 2021, 5:12 pm IST
Updated : May 26, 2021, 5:12 pm IST
SHARE ARTICLE
AAP observes ‘Black Day’ by protesting in front of Punjab Governor's residence
AAP observes ‘Black Day’ by protesting in front of Punjab Governor's residence

ਕੋਰੋਨਾ ਕਾਲ ’ਚ ਕੇਂਦਰ ਨੂੰ ਖੇਤੀਬਾੜੀ ਖੇਤਰ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨ ਲਿਆਉਣ ਦੀ ਕੀ ਲੋੜ ਸੀ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਪੰਜਾਬ ਦੇ ਰਾਜਪਾਲ ਦੇ ਘਰ ਅੱਗੇ ਕਾਲੇ ਝੰਡੇ ਲਹਿਰਾ ਕੇ ‘ਕਾਲਾ ਦਿਵਸ’ ਮਨਾਇਆ ਗਿਆ। ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਆਪ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਕਾਲਾ ਦਿਵਸ ਮਨਾਉਂਦਿਆਂ ਕਿਸਾਨਾਂ ਦੇ ਹੱਕ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਅਤੇ ਖੇਤੀਬਾੜੀ ਨਾਲ ਸੰਬੰਧਤ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਲਈ ਆਵਾਜ਼ ਬੁਲੰਦ ਕੀਤੀ। 

AAP observes ‘Black Day’ by protesting in front of Punjab Governor's residenceAAP observes ‘Black Day’ by protesting in front of Punjab Governor's residence

ਇਸ ਸਮੇਂ ਆਪ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਦੋਂ ਸਮੁੱਚਾ ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਸੀ ਤਾਂ ਉਸ ਸਮੇਂ ਕੇਂਦਰ ਨੂੰ ਖੇਤੀਬਾੜੀ ਖੇਤਰ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨ ਲਿਆਉਣ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਦੇ ਨਵੇਂ ਕਾਨੂੰਨ ਬਣਾਉਣ ਅਤੇ ਲਾਗੂ ਕਰਨ ਲਈ ਨਾ ਤਾਂ ਕਿਸਾਨ ਜਥੇਬੰਦੀਆਂ ਨਾਲ ਕੋਈ ਸਲਾਹ ਮਸ਼ਵਰਾ ਕੀਤਾ ਅਤੇ ਨਾ ਹੀ ਦੇਸ਼ ਦੀਆਂ ਹੋਰ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਾਨਾਸ਼ਾਹੀ ਰਵਈਆ ਅਪਣਾ ਕੇ ਇਹ ਕਿਸਾਨ ਤੇ ਮਜ਼ਦੂਰ ਵਿਰੋਧੀ ਕਾਨੂੰਨ ਲਾਗੂ ਕਰਨ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕਰ ਦਿੱਤਾ ਹੈ। 

AAP observes ‘Black Day’ by protesting in front of Punjab Governor's residenceAAP observes ‘Black Day’ by protesting in front of Punjab Governor's residence

ਸੰਧਵਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦਿਆਂ 6 ਮਹੀਨੇ ਬੀਤ ਗਏ ਹਨ ਅਤੇ 450 ਤੋਂ ਜ਼ਿਆਦਾ ਕਿਸਾਨ ਮੌਤ ਦੇ ਮੂੰਹ ਵਿੱਚ ਚਲੇ ਗਏ ਹਨ, ਜੋ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਨੂੰਨਾਂ ਦਾ ਦੇਸ਼ ਦੇ ਕਿਸਾਨ, ਮਜਦੂਰ ਅਤੇ ਖੇਤੀ ਵਿਗਿਆਨੀ ਵਿਰੋਧ ਕਰ ਰਹੇ ਹਨ, ਕੇਂਦਰ ਸਰਕਾਰ ਨੂੰ ਅਜਿਹੇ ਕਾਲੇ ਕਾਨੂੰਨਾਂ ਨੂੰ ਦੇਸ਼ ਵਿੱਚ ਥੋਪਣ ਦੀ ਜਿੱਦ ਨਹੀਂ ਕਰਨੀ ਚਾਹੀਦੀ।

Kultar Singh SandhwanKultar Singh Sandhwan

ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਦੇਸ਼ ਦਾ ਕਿਸਾਨ ਜਿਥੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ 6 ਮਹੀਨਿਆਂ ਤੋਂ ਅੰਦੋਲਨ ਕਰ  ਰਿਹਾ ਹੈ, ਉਥੇ ਹੀ ਕੋਰੋਨਾ ਮਹਾਮਾਰੀ ਦਾ ਮੁਕਾਬਲਾ ਵੀ ਕਰ ਰਿਹਾ ਹੈ। ਇਸ ਅੰਦੋਲਨ ਅਧੀਨ 450 ਤੋਂ ਜ਼ਿਆਦਾ ਅੰਦੋਲਨਕਾਰੀ ਸ਼ਹੀਦ ਹੋ ਚੁੱਕੇ ਹਨ, ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅੰਨੀ ਤੇ ਬੋਲੀ ਬਣ ਕੇ ਚੁੱਪਧਾਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਬੱਚਾ ਬੱਚਾ ਕਿਸਾਨੀ ਅੰਦੋਲਨ ਦੇ ਨਾਲ ਖੜ੍ਹਾ ਹੈ, ਇਸ ਲਈ ਨਰਿੰਦਰ ਮੋਦੀ ਦੀ ਸਰਕਾਰ ਕਿਸਾਨਾਂ ਦੀ ਗੱਲ ਮੰਨ ਕੇ ਤਿੰਨੋਂ ਕਾਲੇ ਕਾਨੂੰਨ ਵਾਪਸ ਲਵੇ, ਤਾਂ ਜੋ ਦੇਸ਼ ਦੇ ਵਿਕਾਸ ਦੀ ਗਤੀ ਬਣੀ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement