
ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਲਹਿਰਾਗਾਗਾ (ਟੋਨੀ ਸ਼ਰਮਾ): ਸੰਯੁਕਤ ਕਿਸਾਨ ਮੋਰਚੇ ਦੇ 26 ਮਈ ਨੂੰ ਕਾਲਾ ਦਿਵਸ ਮਨਾਉਣ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਲਹਿਰਾਗਾਗਾ ਇਕਾਈ ਨੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
Farmer's Protest
ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨ ਮਾਰੂ ਤੇ ਕਿਸਾਨ ਵਿਰੋਧੀ ਹਨ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ 26 ਮਈ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ, ਜਿਸ ਦੇ ਚਲਦਿਆਂ ਅੱਜ ਲਹਿਰਾਗਾਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਜਾ ਰਿਹਾ ਹੈ।
Farmer's Protest
ਕਿਸਾਨਾਂ ਨੇ ਕਿਹਾ ਕਿ ਪਿਛਲੇ ਛੇ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਜਾਰੀ ਸੰਘਰਸ਼ ਸਿਰਫ ਕਿਸਾਨਾਂ ਦਾ ਸੰਘਰਸ਼ ਨਹੀਂ ਸਗੋਂ ਹਰ ਵਿਅਕਤੀ ਦਾ ਸੰਘਰਸ਼ ਹੈ। ਉਹਨਾਂ ਨੇ ਕਿਹਾ ਜਦੋਂ ਤੱਕ ਮੋਦੀ ਸਰਕਾਰ ਇਹਨਾਂ ਤਿੰਨ ਕਾਨੂੰਨਾਂ ਨੂੰ ਰੱਦ ਨਹੀਂ ਕਰੇਗਾ ਉਦੋਂ ਤੱਕ ਇਸ ਤਰ੍ਹਾਂ ਦੇ ਪ੍ਰਦਰਸ਼ਨ ਜਾਰੀ ਰਹਿਣਗੇ। ਕਿਸਾਨਾਂ ਨੇ ਦੇਸ਼ ਦੇ ਲੋਕਾਂ ਤੋਂ ਵੀ ਸਮਰਥਨ ਮੰਗਿਆ ਹੈ।