
ਦਿੱਲੀ ਦੇ ਬਾਰਡਰਾਂ 'ਤੇ ਬੈਠੇ ਅੰਨਦਾਤੇ ਨਾਲ ਮਾੜਾ ਸਲੂਕ ਹੋ ਰਿਹਾ ਹੈ |
ਨਵੀਂ ਦਿੱਲੀ - ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿਤੀ ਗਈ ਕਾਲ ਦੇ ਬਾਅਦ ਅੱਜ ਸਮੁਚੇ ਪੰਜਾਬ ਵਿੱਚ ਜਗ੍ਹਾ ਜਗ੍ਹਾ 'ਤੇ ਰੋਸ ਪ੍ਰਦਰਸ਼ਨ ਕੀਤੇ ਗਏ | ਇਸੇ ਸਿਲਸਿਲੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਮੋਹਾਲੀ ਦੇ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਬੱਬੀ ਬਾਦਲ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਨਾਲ ਲੜਨ ਦੀ ਬਜਾਏ ਦੇਸ਼ ਦੇ ਦੁਸ਼ਮਣਾਂ ਨਾਲ ਲੜੇ | ਬੱ
ਬੀ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਦੁਸ਼ਮਣ ਦੇਸ਼ਾਂ ਨਾਲ ਲੋਹਾ ਲਵੇ ਤੇ ਸਰਹੱਦਾਂ 'ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਸੁਰੱਖਿਆ ਕਰੇ , ਨਾ ਕਿ ਅੰਨਦਾਤੇ ਨੂੰ ਆਪਣਾ ਦੁਸ਼ਮਣ ਮੰਨੇ। ਬੱਬੀ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਸੱਤਾ ਦੇ ਨਸ਼ੇ ਵਿੱਚ ਕਿਸਾਨਾਂ ਨੂੰ ਅਣਗੌਲਿਆਂ ਕਰ ਰਹੀ ਹੈ | ਜਿਸਦੇ ਚੱਲਦੇ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਅੰਨਦਾਤੇ ਨਾਲ ਮਾੜਾ ਸਲੂਕ ਹੋ ਰਿਹਾ ਹੈ |ਬੱਬੀ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਖੇਤੀ ਕਾਨੂੰਨ ਰੱਦ ਕਰ ਦੇਣ |