
ਕਾਨੂੰਨ ਰੱਦ ਕਰਵਾਏ ਬਿਨ੍ਹਾਂ ਨਹੀਂ ਹਟਣਗੇ ਪਿੱਛੇ
ਸੰਗਰੂਰ (ਲਖਵੀਰ ਸਿੰਘ) ਕੇਂਦਰ ਸਰਕਾਰ ਵੱਲੋ ਬਣਾਏ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਬਾਰਡਰਾਂ ਤੇ ਚੱਲ ਰਹੇ ਸੰਘਰਸ਼ ਨੂੰ 6 ਮਹੀਨੇ ਹੋ ਗਏ ਹਨ। ਜਿੱਥੇ ਅੱਜ ਪੂਰੇ ਪੰਜਾਬ ਦੇ ਕਿਸਾਨਾਂ ਵੱਲੋਂ ਕਾਲੇ ਝੰਡੇ ਲਾ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ , ਉੱਥੇ ਹੀ ਕਿਸਾਨ ਯੂਨੀਅਨ ਉਗਰਾਹਾ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਲੱਡਾ ਟੋਲ ਪਲਾਜ਼ਾ ਤੇ ਕਿਸਾਨਾਂ ਨੇ ਪੱਕਾ ਲੋਹੇ ਦਾ ਸ਼ੈੱਡ ਬਣਾ ਲਿਆ।
Permanent sheds built by farmers in Punjab
ਇਸ ਮੌਕੇ ਕਿਸਾਨ ਆਗੂਆਂ ਨੇ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਕੇਂਦਰ ਦੀ ਮੋਦੀ ਸਰਕਾਰ ਨੂੰ ਦੇਖਦਿਆਂ ਨੂੰ 6 ਮਹੀਨੇ ਹੋ ਗਏ ਕਿ ਇਹ ਕਾਲੇ ਕਾਨੂੰਨ ਵਾਪਸ ਲੈਣਗੇ ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਪੱਕੇ ਮੋਰਚੇ ਲਗਾਏ ਗਏ ਹਨ।
Permanent sheds built by farmers in Punjab
ਉਥੇ ਹੀ ਹੁਣ ਪੰਜਾਬ ਦੇ ਟੋਲ ਪਲਾਜ਼ਿਆਂ ਤੇ ਵੀ ਸਾਡੇ ਕਿਸਾਨਾਂ ਵੱਲੋਂ ਪੱਕੇ ਲੋਹੇ ਦੇ ਸ਼ੈੱਡ ਬਣਾਏ ਜਾ ਰਹੇ ਹਨ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਅਸੀਂ ਟੋਲ ਪਲਾਜ਼ੇ ਤੇ ਪੱਕੇ ਮੋਰਚੇ ਲਾਏ ਹੋਏ ਹਨ ਅਤੇ ਕਿਸੇ ਵੀ ਰਾਹਗੀਰ ਤੋਂ ਟੋਲ ਪਲਾਜ਼ਾ ਪ੍ਰਬੰਧਕਾਂ ਨੂੰ ਟੋਲ ਨਹੀਂ ਵਸੂਲਣ ਨਹੀਂ ਦਵਾਂਗੇ।
Permanent sheds built by farmers in Punjab
ਇਨ੍ਹਾਂ ਟੋਲ ਪਲਾਜ਼ਿਆਂ ਤੇ ਅਸੀਂ ਹੁਣ ਆਪਣੇ ਪੱਕੇ ਮਕਾਨ ਬਣਾ ਰਹੇ ਹਾਂ ਚਾਹੇ ਹੁਣ ਸਾਨੂੰ ਕਿੰਨੇ ਮਰਜ਼ੀ ਸਾਲ ਸੜਕਾਂ ਤੇ ਜਾਂ ਦਿੱਲੀ ਵਿੱਚ ਰਹਿਣੇ ਪੈਣ ਅਸੀਂ ਰਹਿਣ ਨੂੰ ਬਿਲਕੁਲ ਤਿਆਰ ਹਾਂ। ਕਿਸਾਨਾਂ ਵੱਲੋਂ ਟੋਲ ਪਲਾਜ਼ਿਆਂ ਤੇ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਾਲੇ ਕਾਨੂੰਨ ਰੱਦ ਕਰਨ ਕਿਹਾ।
Permanent sheds built by farmers in Punjab