ਪਿੰਡਾਂ ਦੇ ਸਿਹਤ ਕੇਂਦਰਾਂ ਵਿੱਚ ਸੇਵਾਵਾਂ ਨਿਭਾ ਰਹੇ MBBS ਡਾਕਟਰਾਂ ਨੂੰ ਹਟਾਉਣਾ ਗਲਤ: ਹਰਪਾਲ ਚੀਮਾ
Published : May 26, 2021, 7:17 pm IST
Updated : May 26, 2021, 7:17 pm IST
SHARE ARTICLE
Harpal Cheema
Harpal Cheema

ਪੰਜਾਬ ਦੇ ਕਰੀਬ 3 ਹਜਾਰ ਪਿੰਡਾਂ ਦੇ ਲੋਕ ਡਾਕਟਰੀ ਸੇਵਾਵਾਂ ਤੋਂ ਹੋ ਜਾਣਗੇ ਦੂਰ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਪਿੰਡਾਂ ਵਿੱਚ ਸੇਵਾਵਾਂ ਨਿਭਾ ਰਹੇ ਐਮ.ਬੀ.ਬੀ.ਐਸ ਡਾਕਟਰਾਂ ਨੂੰ ਹਟਾਏ ਜਾਣ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਪਿੰਡਾਂ ਵਿੱਚ ਕੋਰੋਨਾ ਮਹਾਮਾਰੀ ਫੈਲ ਰਹੀ ਹੈ ਤਾਂ ਅਜਿਹੇ ਸਮੇਂ ਵਿੱਚ ਐਮ.ਬੀ.ਬੀ.ਐਸ ਡਾਕਟਰਾਂ ਨੂੰ ਪਿੰਡਾਂ ਵਿਚੋਂ ਹਟਾ ਦੇਣਾ ਸਰਾਸਰ ਗਲਤ ਫੈਸਲਾ ਹੈ।

Captain Amarinder Singh Captain Amarinder Singh

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਪਿੰਡਾਂ ਵਿੱਚਲੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚਲਦੇ ਕਰੀਬ 489 ਸਬਸਿਡਰੀ ਹੈਲਥ ਸੈਟਰਾਂ ਨੂੰ ਸਿਹਤ ਵਿਭਾਗ ਵਿੱਚ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਦੋਸ ਲਾਇਆ ਕਿ ਕੈਪਟਨ ਸਰਕਾਰ ਨੇ ਪਿੰਡਾਂ ਦੇ ਸਬਸਿਡਰੀ ਹੈਲਥ ਸੈਟਰਾਂ ਨੂੰ ਤਬਦੀਲ ਕਰਨ ਦੇ ਨਾਲ ਨਾਲ ਇਨਾਂ ਸੈਟਰਾਂ ਵਿੱਚ ਸੇਵਾਵਾਂ ਨਿਭਾ ਰਹੇ ਐਮ.ਬੀ.ਬੀ.ਐਸ ਡਾਕਟਰਾਂ ਨੂੰ ਪਿੰਡਾਂ ਵਿਚੋਂ ਹਟਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ, ਜਿਸ ਨਾਲ ਪੰਜਾਬ ਦੇ ਕਰੀਬ 3 ਹਜਾਰ ਪਿੰਡਾਂ ਦੇ ਲੋਕ ਡਾਕਟਰੀ ਸੇਵਾਵਾਂ ਤੋਂ ਦੂਰ ਹੋ ਜਾਣਗੇ।

corona casecorona 

ਚੀਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਪਿੰਡਾਂ ਵਿੱਚੋਂ ਐਮ.ਬੀ.ਬੀ.ਐਸ ਡਾਕਟਰਾਂ ਨੂੰ ਹਟਾ ਕੇ ਕੈਪਟਨ ਸਰਕਾਰ ਨੇ ਪਿੰਡਾਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਪਿੰਡਾਂ ਵਿੱਚ ਵੱਖ ਵੱਖ ਬਿਮਾਰੀਆਂ ਤੋਂ ਪੀੜਤ ਮਰੀਜ ਇਲਾਜ ਕਰਾਉਣ ਕਿੱਥੇ ਜਾਣਗੇ, ਇਸ ਬਾਰੇ ਵੀ ਕੈਪਟਨ ਸਰਕਾਰ ਨੂੰ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਰਕਾਰੀ ਹਸਪਤਾਲਾਂ ਵਿੱਚ ਤਾਂ ਪਹਿਲਾਂ ਹੀ ਡਾਕਟਰਾਂ ਅਤੇ ਹੋਰ ਸਟਾਫ ਸਮੇਤ ਇਲਾਜ ਦੀਆਂ ਸੁਵਿਧਾਵਾਂ ਨਹੀਂ ਹਨ, ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਦੇ ਮਾਲਕ ਇਲਾਜ ਦੇ ਨਾਂ 'ਤੇ ਆਮ ਲੋਕਾਂ ਦੀ ਆਰਥਿਕ ਲੁੱਟ ਕਰਦੇ ਹਨ।

Remdesivir Remdesivir

ਕੋਰੋਨਾ ਦੇ ਇਲਾਜ ਲਈ ਜਰੂਰੀ ਰੈਮਡੇਸਿਿਵਰ ਦਵਾਈ ਦੇ ਨਾਲ ਨਾਲ ਹੁਣ ਬਲੈਕ ਤੇ ਵਾਈਟ ਫੰਗਸ ਦੀ ਦਵਾਈ ਐਮਫੋਟਰੀਸਿਨ ਬੀ ਦੀ ਕਾਲਾਬਾਜਾਰੀ ਜੋਰਾਂ ਨਾਲ ਹੋਣ ਲੱਗ ਪਈ ਹੈ। ਅਜਿਹੀ ਸਥਿਤੀ ਵਿੱਚ ਪਿੰਡਾਂ ਵਿੱਚੋਂ ਡਾਕਟਰਾਂ ਨੂੰ ਹਟਾ ਦੇਣਾ ਕਿਸੇ ਵੀ ਤਰੀਕੇ ਨਾਲ ਠੀਕ ਨਹੀਂ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕੈਪਟਨ ਸਰਕਾਰ ਪਿੰਡਾਂ ਦੇ ਲੋਕਾਂ ਨਾਲ ਮਤਰਿਆ ਸਲੂਕ ਕਰ ਰਹੀ ਹੈ, ਕਿਉਂਕਿ ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਬਚਾਉਣ ਲਈ ਜਰੂਰੀ ਟੀਕਾਕਰਨ ਨਹੀਂ ਕੀਤਾ ਗਿਆ ਅਤੇ ਨਾ ਹੀ ਤਾਲਾਬੰਦੀ ਕਾਰਨ ਬੇਰੁਜਗਾਰ ਹੋਏ ਗਰੀਬ ਲੋਕਾਂ ਦੀ ਸਰਕਾਰ ਵੱਲੋਂ ਕੋਈ ਮਦਦ ਕੀਤੀ ਗਈ ਹੈ।

ਚੀਮਾ ਨੇ ਦੋਸ ਲਾਇਆ ਕਿ ਕੈਪਟਨ ਸਰਕਾਰ ਨੇ ਐਮ.ਬੀ.ਬੀ.ਐਸ ਡਾਕਟਰਾਂ ਹਟਾ ਕੇ ਪਿੰਡਾਂ ਦੇ ਲੋਕਾਂ ਨੂੰ ਬਿਮਾਰੀਆਂ ਨਾਲ ਲੜਨ ਲਈ ਬੇਸਹਾਰਾ ਜਰੂਰ ਕਰ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡਾਂ ਵਿੱਚ ਰਹਿੰਦੇ ਲੋਕਾਂ ਨਾਲ ਮਤਰਿਆ ਸਲੂਕ ਬੰਦ ਕੀਤਾ ਜਾਵੇ ਅਤੇ ਪਿੰਡਾਂ ਵਿੱਚ ਤੁਰੰਤ ਐਮ.ਬੀ.ਬੀ.ਐਸ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇ ਤਾਂ ਜੋ ਕੋਰੋਨਾ ਸਮੇਤ ਹੋਰ ਬਿਮਾਰੀਆਂ ਦੇ ਇਲਾਜ ਲਈ ਪਿੰਡਾਂ ਦੇ ਲੋਕਾਂ ਨੂੰ ਸਹਿਰਾਂ ਵਿੱਚ ਧੱਕੇ ਨਾ ਖਾਣੇ ਪੈਣ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement