
ਹਨਾਂ ਨੇ ਅਜੇ ਤੱਕ ਸੈਸ਼ਨ ਕੋਰਟ ਵਿਚ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਅਪੀਲ ਨਹੀਂ ਕੀਤੀ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਦੀ ਵਿਧਾਇਕ ਦੇ ਅਹੁਦੇ ਤੋਂ ਛੁੱਟੀ ਹੋ ਸਕਦੀ ਹੈ। ਦਰਅਸਲ ਉਹਨਾਂ ਨੂੰ ਰੋਪੜ ਦੀ ਅਦਾਲਤ ਨੇ ਝਗੜੇ ਦੇ ਮਾਮਲੇ ਵਿਚ 3 ਸਾਲ ਦੀ ਸਜ਼ਾ ਸੁਣਾਈ ਹੈ। ਦੋ ਸਾਲ ਤੋਂ ਵੱਧ ਦੀ ਕੈਦ ਕਾਰਨ ਉਹ ਵਿਧਾਇਕ ਬਣੇ ਰਹਿਣ ਦੇ ਯੋਗ ਨਹੀਂ ਹਨ। ਉਹਨਾਂ ਨੇ ਅਜੇ ਤੱਕ ਸੈਸ਼ਨ ਕੋਰਟ ਵਿਚ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਅਪੀਲ ਨਹੀਂ ਕੀਤੀ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਇਸ ਮਾਮਲੇ ਵਿਚ ਕਾਨੂੰਨੀ ਰਾਏ ਲਈ ਜਾ ਰਹੀ ਹੈ। ਜੇਕਰ ਉਹ ਸਜ਼ਾ ਵਿਰੁੱਧ ਅਪੀਲ ਨਹੀਂ ਕਰਦੇ ਤਾਂ ਉਹਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਡਾ. ਬਲਬੀਰ ਨੂੰ ਵੀ ਆਮ ਆਦਮੀ ਪਾਰਟੀ ਤੋਂ ਬਾਹਰ ਕਰ ਦਿੱਤਾ ਜਾਵੇਗਾ।
ਦੱਸ ਦੇਈਏ ਕਿ 2011 ਵਿਚ ਡਾਕਟਰ ਬਲਬੀਰ ਸਿੰਘ ਖ਼ਿਲਾਫ਼ ਝਗੜੇ ਦਾ ਕੇਸ ਦਰਜ ਹੋਇਆ ਸੀ। ਉਹਨਾਂ ਦਾ ਅਪਣੀ ਸਾਲੀ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਜਿਸ 'ਚ ਉਸ 'ਤੇ ਹਮਲੇ ਦਾ ਦੋਸ਼ ਹੈ। ਇਸ ਮਾਮਲੇ ਵਿਚ ਉਸ ਦੇ ਨਾਲ ਉਸ ਦੀ ਪਤਨੀ ਅਤੇ ਪੁੱਤਰ ਨੂੰ ਵੀ ਸਜ਼ਾ ਸੁਣਾਈ ਗਈ ਹੈ। ਇਸ ਵਾਰ ਉਹਨਾਂ ਨੇ ਪਟਿਆਲਾ ਦਿਹਾਤੀ ਸੀਟ ਤੋਂ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਨੂੰ ਹਰਾਇਆ ਹੈ।
ਡਾ: ਬਲਬੀਰ ਸਿੰਘ ਨੇ ਇਸ ਮਾਮਲੇ ਵਿਚ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਸਿਆਸੀ ਰੰਜਿਸ਼ ਕਾਰਨ ਉਸ ਨੂੰ ਇਸ ਕੇਸ ਵਿਚ ਫਸਾਇਆ ਗਿਆ ਹੈ। ਉਹ ਅਤੇ ਉਹਨਾਂ ਦਾ ਪਰਿਵਾਰ ਬੇਕਸੂਰ ਹਨ। ਸਾਨੂੰ ਉੱਚ ਅਦਾਲਤ ਤੋਂ ਨਿਆਂ ਜ਼ਰੂਰ ਮਿਲੇਗਾ। ਇਸ ਦੇ ਖਿਲਾਫ ਉਹ ਸੈਸ਼ਨ ਕੋਰਟ ਜਾਣਗੇ।