CM ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ-ਲੰਡਨ ਵਿਚਕਾਰ ਸਿੱਧੀ ਉਡਾਣ ਦੀ ਕੀਤੀ ਵਕਾਲਤ
Published : May 26, 2022, 2:40 pm IST
Updated : May 26, 2022, 2:44 pm IST
SHARE ARTICLE
CM Mann meeting with British High Commissioner Alex ellis
CM Mann meeting with British High Commissioner Alex ellis

ਪੰਜਾਬ ਤੇ ਬਰਤਾਨੀਆ ਵੱਲੋਂ ਖੇਤਬਾੜੀ, ਆਈਟੀ, ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ ਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਸਹਿਮਤੀ

 

ਚੰਡੀਗੜ੍ਹ: ਪੰਜਾਬ ਤੇ ਬਰਤਾਨੀਆ ਨੇ ਅੱਜ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟ੍ਰਿਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਬਰਤਾਨੀਆ ਦੇ ਹਾਈ ਕਮਿਸ਼ਨਰ ਐਲਕਸ ਏਲਿਸ ਦੀ ਮੁੱਖ ਮੰਤਰੀ ਦੇ ਸਰਕਾਰੀ ਆਵਾਸ ਵਿਖੇ ਹੋਈ ਮੁਲਾਕਾਤ ਦੌਰਾਨ ਲਿਆ ਗਿਆ।

ਮੀਟਿੰਗ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਪੰਜਾਬ ਤੇ ਬਰਤਾਨੀਆ ਵਿਚਕਾਰ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹੋਣ ਉਤੇ ਸਹਿਮਤੀ ਬਣੀ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਪੰਜਾਬੀਆਂ ਨੇ ਆਪਣੀ ਸਖ਼ਤ ਘਾਲਣਾ ਨਾਲ ਪਹਿਲਾਂ ਹੀ ਇਨ੍ਹਾਂ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਬਰਤਾਨੀਆ ਕੋਲ ਮੌਜੂਦ ਆਧੁਨਿਕ ਤਕਨਾਲੋਜੀ ਇਨ੍ਹਾਂ ਖੇਤਰਾਂ ਵਿੱਚ ਸਾਡੀ ਛੁਪੀ ਹੋਈ ਪ੍ਰਤਿਭਾ ਨੂੰ ਹੋਰ ਉਜਾਗਰ ਕਰਨ ਵਿੱਚ ਮਦਦਗਾਰ ਹੋਵੇਗੀ।

CM Mann meeting with British High Commissioner Alex ellis  CM Mann meeting with British High Commissioner Alex ellis

ਸੂਬੇ ਵਿੱਚ ਬਰਤਾਨਵੀ ਨਿਵੇਸ਼ਕਾਂ ਦਾ ਸਵਾਗਤ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਂ ਨੂੰ ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਆਨਲਾਈਨ ਸਿਸਟਮ ਨਾਲ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਗੱਲ ਯਕੀਨੀ ਬਣਾਏਗੀ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਬਰਤਾਨੀਆ ਦੇ ਵੱਡੀ ਗਿਣਤੀ ਸੰਭਾਵੀ ਨਿਵੇਸ਼ਕਾਂ ਦੇ ਸੰਪਰਕ ਵਿੱਚ ਹਨ, ਜਿਹੜੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਪੱਖ ਵਿੱਚ ਹਨ।

CM Mann meeting with British High Commissioner Alex ellis  CM Mann meeting with British High Commissioner Alex ellis

ਲੰਡਨ ਦੇ ਹੀਥਰੋ ਹਵਾਈ ਅੱਡੇ ਤੇ ਚੰਡੀਗੜ੍ਹ ਵਿਚਾਲੇ ਸਿੱਧੀ ਉਡਾਣ ਹੋਣ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਖ਼ਾਸ ਤੌਰ ਉਤੇ ਪੰਜਾਬ ਅਤੇ ਨਾਲ ਲਗਦੇ ਤਕਰੀਬਨ ਪੰਜ ਰਾਜਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਡਾਣ ਪੰਜਾਬੀਆਂ ਲਈ ਪੱਛਮ ਦੇ ਦੁਆਰ ਵਜੋਂ ਕੰਮ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਕਈ ਏਅਰਲਾਈਨਾਂ ਦੇ ਪ੍ਰਬੰਧਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਇਕ ਵਾਰ ਮਨਜ਼ੂਰੀ ਮਿਲਣ ਦੀ ਦੇਰ ਹੈ, ਇੱਥੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਬਰਤਾਨੀਆ ਦੇ ਹਾਈ ਕਮਿਸ਼ਨਰ ਨੇ ਇਸ ਸਬੰਧੀ ਹਰ ਸੰਭਵ ਸਹਿਯੋਗ ਦਾ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਬਰਤਾਨੀਆ ਇਨ੍ਹਾਂ ਮੁੱਖ ਖੇਤਰਾਂ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦ੍ਰਿੜ੍ਹ ਸੰਕਲਪ ਹੈ।

CM Mann meeting with British High Commissioner Alex ellis  CM Mann meeting with British High Commissioner Alex ellis

ਏਲਿਸ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਨਿਵੇਸ਼ਕਾਂ ਦਾ ਭਰੋਸਾ ਵਧਾਉਣ ਵਿੱਚ ਮਦਦ ਮਿਲੇਗੀ। ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਮੀਟਿੰਗ ਲਈ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੈੱਟ ਅਤੇ ਟਰੇਡ ਕਮਿਸ਼ਨਰ (ਦੱਖਣੀ ਏਸ਼ੀਆ) ਐਲਨ ਗੈਮੇਲ ਵੀ ਪੁੱਜੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement