ਨੈਸ਼ਨਲ ਅਚੀਵਮੈਂਟ ਸਰਵੇ 2021 'ਚੋਂ ਪੰਜਾਬ ਨੇ ਮਾਰੀ ਬਾਜ਼ੀ,  36 ਸੂਬਿਆਂ ਵਿਚੋਂ ਹਾਸਲ ਕੀਤਾ ਪਹਿਲਾ ਨੰਬਰ 
Published : May 26, 2022, 4:31 pm IST
Updated : May 26, 2022, 4:31 pm IST
SHARE ARTICLE
National Achievement Survey 2021
National Achievement Survey 2021

ਦਿੱਲੀ ਸਮੇਤ ਸਾਰੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਨੂੰ ਪਛਾੜਿਆ

 

ਚੰਡੀਗੜ੍ਹ - ਨੈਸ਼ਨਲ ਅਚੀਵਮੈਂਟ ਸਰਵੇ 2021 ਵਿਚੋਂ ਪੰਜਾਬ ਨੇ ਮੱਲਾਂ ਮਾਰੀਆਂ ਹਨ। ਸਰਵੇ ਵਿਚੋਂ ਪੰਜਾਬ ਪਹਿਲੇ ਨੰਬਰ 'ਤੇ ਆਇਆ ਹੈ। ਇਸ ਸਰਵੇ ਵਿਚੋਂ ਪੰਜਾਬ ਦਾ 0.5 ਰੈਂਕ ਹੈ। ਪੰਜਾਬ ਨੇ ਦਿੱਲੀ ਸਮੇਤ ਸਾਰੇ ਸ਼ਾਸਤ ਪ੍ਰਦੇਸਾਂ ਨੂੰ ਪਛਾੜ ਦਿੱਤਾ ਹੈ ਤੇ 36 ਸੂਬਿਆਂ ਵਿਚੋਂ ਪਹਿਲੇ ਨੰਬਰ 'ਤੇ ਆਇਆ ਹੈ। ਦੱਸ ਦਈਏ ਕਿ ਜਮਾਤ III, V ਦੇ ਮੁਕਾਬਲੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਸਮੇਂ ਨਾਲ ਸਿੱਖਣ ਦੀ ਸਮਰੱਥਾ ਘਟਦੀ ਜਾ ਰਹੀ ਹੈ। ਇਹ ਖੁਲਾਸਾ ਵੀ ਨੈਸ਼ਨਲ ਅਚੀਵਮੈਂਟ ਸਰਵੇ 2021 ਦੀ ਰਿਪੋਰਟ ਵਿਚ ਹੋਇਆ ਹੈ। ਇਹ ਭਾਸ਼ਾ, ਗਣਿਤ, ਵਾਤਾਵਰਣ ਵਿਗਿਆਨ, ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿੱਚ ਯੋਗਤਾ-ਅਧਾਰਤ ਮੁਲਾਂਕਣ 'ਤੇ ਕੇਂਦਰਿਤ ਸੀ।

Punjab Punjab

ਰਿਪੋਰਟ ਮੁਤਾਬਕ ਨੈਸ਼ਨਲ ਅਚੀਵਮੈਂਟ ਸਰਵੇ 2021 ਦੀ ਪ੍ਰੀਖਿਆ 12 ਨਵੰਬਰ ਨੂੰ ਦੇਸ਼ ਭਰ ਵਿੱਚ ਆਯੋਜਿਤ ਕੀਤੀ ਗਈ ਸੀ। ਇਸ ਵਿੱਚ ਦੇਸ਼ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਰਵੇਖਣ ਵਿੱਚ ਲਗਭਗ 1,18,274 ਸਕੂਲਾਂ ਦੇ ਕੁੱਲ 34,01,158 ਵਿਦਿਆਰਥੀਆਂ ਅਤੇ 26,824 ਅਧਿਆਪਕਾਂ ਨੇ ਭਾਗ ਲਿਆ। ਜ਼ਿਆਦਾਤਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਕੂਲਾਂ ਦੀ ਕਾਰਗੁਜ਼ਾਰੀ ਦੀ ਇਹ ਰਿਪੋਰਟ ਚੰਗੀ ਨਹੀਂ ਹੈ ਪਰ ਪੰਜਾਬ, ਕੇਰਲ, ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ, ਮਹਾਰਾਸ਼ਟਰ ਅਤੇ ਚੰਡੀਗੜ੍ਹ ਰਾਸ਼ਟਰੀ ਔਸਤ ਨਾਲੋਂ ਬਿਹਤਰ ਰਿਪੋਰਟ ਕਰਦੇ ਹਨ।

National Achievement Survey 2021National Achievement Survey 2021

ਦੇਸ਼ ਭਰ ਵਿੱਚ ਤੀਜੀ, ਪੰਜਵੀਂ, ਅੱਠਵੀਂ ਅਤੇ 10ਵੀਂ ਜਮਾਤ ਦੇ 3.4 ਮਿਲੀਅਨ ਸਕੂਲੀ ਵਿਦਿਆਰਥੀਆਂ ਵਿੱਚੋਂ, 38 ਪ੍ਰਤੀਸ਼ਤ ਨੇ ਕਿਹਾ ਕਿ ਮਹਾਂਮਾਰੀ ਵਿਚ ਉਨ੍ਹਾਂ ਦੀ ਸਿੱਖਿਆ ਲਈ ਇੱਕ ਮੁਸ਼ਕਲ ਪੜਾਅ ਸੀ। ਜਦੋਂ ਕਿ 24 ਪ੍ਰਤੀਸ਼ਤ ਨੇ ਕਿਹਾ ਕਿ ਉਨ੍ਹਾਂ ਕੋਲ ਘਰ ਵਿਚ ਡਿਜੀਟਲ ਡਿਵਾਈਸਾਂ ਤੱਕ ਪਹੁੰਚ ਨਹੀਂ ਹੈ। ਇਸ ਦੇ ਨਾਲ ਹੀ, 80 ਪ੍ਰਤੀਸ਼ਤ ਬੱਚੇ ਮਹਿਸੂਸ ਕਰਦੇ ਹਨ ਕਿ ਉਹ ਆਪਣੇ ਸਾਥੀਆਂ ਦੀ ਮਦਦ ਨਾਲ ਸਕੂਲ ਵਿਚ ਬਿਹਤਰ ਸਿੱਖਦੇ ਹਨ। ਸਰਵੇਖਣ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਭਾਰਤ ਵਿਚ 48 ਫੀਸਦੀ ਵਿਦਿਆਰਥੀ ਪੈਦਲ ਹੀ ਸਕੂਲ ਜਾਂਦੇ ਹਨ।

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement