ਪਟਿਆਲਾ ਜੇਲ੍ਹ 'ਚ ਬੰਦ ਨਸ਼ਾ ਤਸਕਰ ਜਗਦੀਸ਼ ਭੋਲਾ ਕੋਲੋਂ ਮਿਲਿਆ ਸਮਾਰਟ ਫੋਨ
Published : May 26, 2022, 9:29 pm IST
Updated : May 26, 2022, 9:31 pm IST
SHARE ARTICLE
Jagdish Bhola
Jagdish Bhola

ਇਸ ਤੋਂ ਇਲਾਵਾ ਉਸ ਨੇ ਦੋ ਹੋਰ ਫੋਨ ਦਰੱਖਤ ਉੱਤੇ ਲੁਕੋ ਕੇ ਰੱਖੇ ਹੋਏ ਸਨ।

 

ਪਟਿਆਲਾ:  ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਕੌਮਾਂਤਰੀ ਪੱਧਰ ਦੇ ਨਸ਼ਾ ਤਸਕਰ ਜਗਦੀਸ਼ ਭੋਲਾ ਕੋਲੋਂ ਤਲਾਸ਼ੀ ਦੌਰਾਨ ਮੋਬਾਈਲ ਫੋਨ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਉਸ ਨੇ ਦੋ ਹੋਰ ਫੋਨ ਦਰੱਖਤ ਉੱਤੇ ਲੁਕੋ ਕੇ ਰੱਖੇ ਹੋਏ ਸਨ। ਪਟਿਆਲਾ ਜੇਲ੍ਹ ਦੇ ਨਵੇਂ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਲਗਾਤਾਰ ਸਖਤੀ ਵਰਤ ਰਹੇ ਹਨ, ਜਿਸ ਦੇ ਚਲਦਿਆਂ ਕੈਦੀਆਂ ਦੀ ਤਲਾਸ਼ੀ ਕੀਤੀ ਗਈ, ਇਸ ਦੌਰਾਨ ਜਗਦੀਸ਼ ਭੋਲਾ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ। ਤ੍ਰਿਪੜੀ ਪੁਲਿਸ ਪ੍ਰਸ਼ਾਸਨ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ।

Jagdish Bhola Jagdish Bhola

ਜਗਦੀਸ਼ ਭੋਲਾ ਵਰਗੇ ਵੱਡੇ ਨਸ਼ਾ ਤਸਕਰ ਕੋਲੋਂ ਮੋਬਾਇਲ ਬਰਾਮਦ ਹੋਣ ਮਗਰੋਂ ਪੁਲਿਸ ਚੌਕਸ ਹੋ ਗਈ ਹੈ। ਅਜਿਹੇ 'ਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਭੋਲਾ ਨੇ ਇਸ ਮੋਬਾਈਲ ਫੋਨ ਰਾਹੀਂ ਕਦੋਂ ਅਤੇ ਕਿਸ ਨਾਲ ਗੱਲ ਕੀਤੀ। ਦੱਸ ਦੇਈਏ ਕਿ ਕੇਂਦਰੀ ਜੇਲ੍ਹ ਪਟਿਆਲਾ ਇਸ ਸਮੇਂ ਸੁਰਖੀਆਂ ਵਿਚ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਸ ਸਮੇਂ ਰੋਡ ਰੇਜ ਕੇਸ ਵਿਚ ਪਟਿਆਲਾ ਦੀ ਇਸੇ ਜੇਲ੍ਹ ਵਿਚ ਬੰਦ ਹਨ। ਉਹਨਾਂ ਤੋਂ ਇਲਾਵਾ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਬਹੁ ਕਰੋੜੀ ਡਰੱਗ ਮਾਮਲੇ ਵਿਚ ਇਸੇ ਜੇਲ੍ਹ ਵਿਚ ਬੰਦ ਹਨ।

Patiala jail inmate shoots video of alleged torturePatiala jail

ਇਸ ਤੋਂ ਕੁਝ ਸਮਾਂ ਪਹਿਲਾਂ ਹੀ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਪੰਜਾਬ ਸਰਕਾਰ ਜੇਲ੍ਹਾਂ ਨੂੰ ਮੋਬਾਈਲ ਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਕਰਨ ਦੇ ਮਿਸ਼ਨ 'ਤੇ ਹੈ। ਉਹਨਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ “ਸੁਧਾਰ ਘਰ ਨੂੰ ਸਹੀ ਅਰਥਾਂ ’ਚ ਸੁਧਾਰ ਘਰ ਬਣਾਇਆ ਜਾਵੇਗਾ।” ਜੇਲ੍ਹਾਂ ’ਚ ਮੋਬਾਈਲ ਫੋਨ ਦੀ ਵਰਤੋਂ ਜਾਂ ਭ੍ਰਿਸ਼ਟਾਚਾਰ ਦੀ ਕਿਸੇ ਵੀ ਘਟਨਾ ਲਈ ਜੇਲ੍ਹ ਸੁਪਰਡੈਂਟ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement