ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਵਿੱਤ ਮੰਤਰੀ ਕੀਤਾ ਨਿਯੁਕਤ
Published : May 26, 2022, 12:43 am IST
Updated : May 26, 2022, 12:43 am IST
SHARE ARTICLE
image
image

ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਵਿੱਤ ਮੰਤਰੀ ਕੀਤਾ ਨਿਯੁਕਤ

ਕੋਲੰਬੋ, 25 ਮਈ : ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਦੇਸ਼ ਦਾ ਨਵਾਂ ਵਿੱਤ ਮੰਤਰੀ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਇਕ ਅਧਿਕਾਰਤ ਬਿਆਨ ਵਿੱਚ ਦਿਤੀ ਗਈ। ਵਿਕਰਮਸਿੰਘੇ (73) ਨੂੰ ਰਾਸ਼ਟਰਪਤੀ ਨੇ ਵਿੱਤ, ਆਰਥਿਕ ਸਥਿਰਤਾ ਅਤੇ ਰਾਸ਼ਟਰੀ ਨੀਤੀ ਮੰਤਰੀ ਵਜੋਂ ਸਹੁੰ ਚੁਕਾਈ। ਪੰਜ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਵਿਕਰਮਸਿੰਘੇ ਨੂੰ ਸ਼੍ਰੀਲੰਕਾ ਵਿਚ ਵੱਡੇ ਆਰਥਿਕ ਸੰਕਟ ਕਾਰਨ ਪੈਦਾ ਹੋਏ ਸਿਆਸੀ ਸੰਕਟ ਤੋਂ ਬਾਅਦ 12 ਮਈ ਨੂੰ ਮੁੜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦੀ ਥਾਂ ਲਈ ਹੈ, ਜਿਨ੍ਹਾਂ ਨੇ ਆਰਥਿਕ ਸੰਕਟ ਨਾਲ ਨਜਿੱਠਣ ਲਈ ਇਕ ਸਰਬ-ਪਾਰਟੀ ਅੰਤਰਿਮ ਸਰਕਾਰ ਨਿਯੁਕਤ ਕਰਨ ਦੀ ਆਪਣੇ ਭਰਾ ਦੀ ਯੋਜਨਾ ਨੂੰ ਅੰਜਾਮ ਤਕ ਪਹੁੰਚਾਉਣ ਲਈ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ।
ਵਿਕਰਮਸਿੰਘੇ ਦੇ ਦਫ਼ਤਰ ਨੇ ਦਸਿਆ ਕਿ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਟਾਪੂ ਦੇ ਹੋਰ ਦੇਸ਼ਾਂ ਨਾਲ ਮੁੜ ਸਬੰਧਾਂ ਨੂੰ ਸਥਾਪਿਤ ਕੀਤਾ, ਸੰਵਿਧਾਨ ਵਿਚ 21 ਸੋਧਾਂ ਦੇ ਖਰੜੇ ਨਾਲ ਸੰਵਿਧਾਨਕ ਸੁਧਾਰ ਲਈ ਕਦਮ ਚੁੱਕੇ, ਤੇਲ ਦੀ ਸਪਲਾਈ ਯਕੀਨੀ ਕੀਤੀ ਲਅਤੇ ਅੰਤਰਿਮ ਬਜਟ ਦੀ ਤਿਆਰੀ ਕਰ ਰਹੇ ਹਨ। 225 ਮੈਂਬਰੀ ਵਿਧਾਨ ਸਭਾ ਵਿਚ ਵਿਕਰਮਾਸਿੰਘੇ ਕੋਲ ਸਿਰਫ਼ ਆਪਣੀ ਇਕ ਸੀਟ ਹੈ। ਉਹ ਬੀਮਾਰ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦੇ ਆਪਣੇ ਫੌਰੀ ਕੰਮ ਵਿਚ ਸਮਰਥਨ ਲਈ ਹੋਰ ਰਾਜਨੀਤਿਕ ਪਾਰਟੀਆਂ ’ਤੇ ਨਿਰਭਰ ਹਨ।     (ਏਜੰਸੀ)

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement