ਅਫ਼ਗ਼ਾਨਿਸਤਾਨ ’ਚ 5 ਸਾਲ ਤੋਂ ਘੱਟ ਉਮਰ ਦੇ 11 ਲੱਖ ਬੱਚੇ ਹੋ ਸਕਦੇ ਹਨ ਗੰਭੀਰ ਕੁਪੋਸ਼ਣ ਦਾ ਸ਼ਿਕਾਰ
Published : May 26, 2022, 12:40 am IST
Updated : May 26, 2022, 12:40 am IST
SHARE ARTICLE
image
image

ਅਫ਼ਗ਼ਾਨਿਸਤਾਨ ’ਚ 5 ਸਾਲ ਤੋਂ ਘੱਟ ਉਮਰ ਦੇ 11 ਲੱਖ ਬੱਚੇ ਹੋ ਸਕਦੇ ਹਨ ਗੰਭੀਰ ਕੁਪੋਸ਼ਣ ਦਾ ਸ਼ਿਕਾਰ

ਕਾਬੁਲ, 25 ਮਈ : ਸੰਯੁਕਤ ਰਾਸ਼ਟਰ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਅਫ਼ਗ਼ਾਨਿਸਤਾਨ ਵਿਚ 5 ਸਾਲ ਤੋਂ ਘੱਟ ਉਮਰ ਦੇ ਲਗਭਗ 11 ਲੱਖ ਬੱਚੇ ਗੰਭੀਰ ਕੁਪੋਸ਼ਣ ਦਾ ਸਾਹਮਣਾ ਕਰ ਸਕਦੇ ਹਨ। ਇਸ ਨੇ ਕਿਹਾ ਕਿ ਹਸਪਤਾਲਾਂ ਵਿਚ ਆਉਣ ਵਾਲੇ ਅਜਿਹੇ ਬੱਚਿਆਂ ਦੀ ਗਿਣਤੀ ਵੱਧ ਰਹੀ ਹੈ, ਜੋ ਪੂਰੀ ਖ਼ੁਰਾਕ ਦੀ ਘਾਟ ਕਾਰਨ ਕੁਪੋਸ਼ਣ ਦਾ ਸ਼ਿਕਾਰ ਹਨ। ਪਿਛਲੇ ਸਾਲ ਤਾਲਿਬਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ, ਸੰਯੁਕਤ ਰਾਸ਼ਟਰ ਅਤੇ ਹੋਰ ਸਹਾਇਤਾ ਏਜੰਸੀਆਂ ਨੇ ਅਕਾਲ ਦੀ ਸਥਿਤੀ ਵਿਚਕਾਰ ਵੱਡੇ ਪੈਮਾਨੇ ’ਤੇ ਐਮਰਜੈਂਸੀ ਸਹਾਇਤਾ ਪ੍ਰੋਗਰਾਮ ਚਲਾਇਆ ਹੈ, ਜਿਸ ਜ਼ਰੀਏ ਲੱਖਾਂ ਲੋਕਾਂ ਨੂੰ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹਾਲਾਂਕਿ ਲਗਾਤਾਰ ਵਿਗੜਦੀ ਸਥਿਤੀ ਨਾਲ ਨਜਿੱਠਣ ਲਈ ਇਨ੍ਹਾਂ ਨੂੰ ਕਾਫੀ ਮੁਸ਼ੱਕਤ ਕਰਨੀ ਪੈ ਰਹੀ ਹੈ।
ਇਸ ਮਹੀਨੇ ਜਾਰੀ ਕੀਤੀ ਇਕ ਮੁਲਾਂਕਣ ਰਿਪੋਰਟ ਦੇ ਅਨੁਸਾਰ, ਗ਼ਰੀਬੀ ਵੱਧ ਰਹੀ ਹੈ, ਜਿਸ ਨਾਲ ਵਧੇਰੇ ਅਫ਼ਗਾਨ ਲੋਕਾਂ ਨੂੰ ਮਦਦ ਦੀ ਲੋੜ ਹੈ। ਇਕ ਪਾਸੇ ਯੂਕ੍ਰੇਨ ਵਿਚ ਚੱਲ ਰਹੀ ਜੰਗ ਕਾਰਨ ਵਿਸ਼ਵ ਪੱਧਰ ’ਤੇ ਖ਼ੁਰਾਕੀ ਪਦਾਰਥਾਂ ਦੀਆਂ ਕੀਮਤਾਂ ਵੱਧ ਰਹੀਆਂ ਹਨ, ਦੂਜੇ ਪਾਸੇ ਕੌਮਾਂਤਰੀ ਵਿੱਤੀ ਸਹਾਇਤਾ ਉਸ ਪੱਧਰ ’ਤੇ ਮਿਲਣੀ ਮੁਸ਼ਕਿਲ ਹੋ ਰਹੀ ਹੈ। ਰਿਪੋਰਟ ਮੁਤਾਬਕ ਇਸ ਦੇ ਨਤੀਜੇ ਵਜੋਂ ਬੱਚਿਆਂ ਸਮੇਤ ਕਮਜ਼ੋਰ ਵਰਗਾਂ ਦੇ ਲੋਕਾਂ ਦੀਆਂ ਤਕਲੀਫਾਂ ਵਧ ਗਈਆਂ ਹਨ। ਇੰਨਾ ਹੀ ਨਹੀਂ ਔਰਤਾਂ ਨੂੰ ਵੀ ਆਪਣੇ ਪਰਵਾਰ ਦੇ ਨਾਲ-ਨਾਲ ਬੱਚਿਆਂ ਦਾ ਢਿੱਡ ਭਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।
ਉੱਤਰੀ ਸੂਬੇ ਪਰਵਾਨ ਦੇ ਇਕ ਹਸਪਤਾਲ ਵਿਚ, ਨਾਜ਼ੀਆ ਨੇ ਐਸੋਸੀਏਟਡ ਪ੍ਰੈਸ ਨੂੰ ਦਸਿਆ ਕਿ ਕੁਪੋਸ਼ਣ ਕਾਰਨ ਉਸ ਦੇ 4 ਬੱਚਿਆਂ - ਦੋ ਲੜਕੀਆਂ ਅਤੇ ਦੋ ਲੜਕਿਆਂ ਦੀ 2 ਸਾਲ ਤੋਂ ਘੱਟ ਉਮਰ ਵਿਚ ਹੀ ਮੌਤ ਹੋ ਗਈ। ਉਨ੍ਹਾਂ ਕਿਹਾ, ‘4 ਬੱਚਿਆਂ ਦੀ ਮੌਤ ਦਾ ਕਾਰਨ ਗ਼ਰੀਬੀ ਅਤੇ ਆਰਥਿਕ ਸਮੱਸਿਆਵਾਂ ਸਨ। ਜਦੋਂ ਮੇਰੇ ਬੱਚੇ ਬਿਮਾਰ ਹੋਏ ਤਾਂ ਮੇਰੇ ਕੋਲ ਉਨ੍ਹਾਂ ਦੇ ਇਲਾਜ ਲਈ ਪੈਸੇ ਨਹੀਂ ਸਨ।’ ਨਾਜ਼ੀਆ ਅਤੇ ਉਸ ਦੀ 7 ਮਹੀਨਿਆਂ ਦੀ ਧੀ ਦਾ ਹਸਪਤਾਲ ਵਿਚ ਕੁਪੋਸ਼ਣ ਦਾ ਇਲਾਜ ਚੱਲ ਰਿਹਾ ਹੈ।     (ਏਜੰਸੀ)

SHARE ARTICLE

ਏਜੰਸੀ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement