ਫਿਰੋਜ਼ਪੁਰ ਕੇਂਦਰੀ ਜੇਲ ਦੇ ਬਾਹਰ ਨਸ਼ੀਲੇ ਪਦਾਰਥ ਸੁੱਟਣ ਵਾਲੇ 2 ਗ੍ਰਿਫ਼ਤਾਰ

By : GAGANDEEP

Published : May 26, 2023, 3:11 pm IST
Updated : May 26, 2023, 3:11 pm IST
SHARE ARTICLE
photo
photo

ਨਸ਼ਾ ਮੰਗਵਾਉਣ ਵਾਲੇ ਦੋ ਹਵਾਲਾਤੀਆਂ ਨੂੰ ਵੀ ਕੀਤਾ ਨਾਮਜ਼ਦ

 

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਜ਼ਿਲ੍ਹੇ ਦੀ ਕੇਂਦਰੀ ਜੇਲ ਅੰਦਰ ਗੇਂਦ ਵਰਗੀ ਚੀਜ਼ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਦੋ ਬਾਈਕ ਸਵਾਰ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ 'ਚ ਮੁਲਜ਼ਮਾਂ ਤੋਂ ਮਿਲੀ ਜਾਣਕਾਰੀ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ 'ਚ ਨਸ਼ੀਲੇ ਪਦਾਰਥਾਂ ਨੂੰ ਮੰਗਵਾਉਣ ਵਾਲੇ ਹਵਾਲਾਤੀਆਂ ਨੂੰ ਨਾਮਜ਼ਦ ਕੀਤਾ ਹੈ। ਫਿਰੋਜ਼ਪੁਰ ਸਿਟੀ ਥਾਣਾ ਦੀ ਐਸ.ਆਈ ਪਰਮਜੀਤ ਕੌਰ ਨੇ ਦਸਿਆ ਕਿ ਉਹ ਆਪਣੀ ਟੀਮ ਸਮੇਤ ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਆਲੇ-ਦੁਆਲੇ ਰੂਟੀਨ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜੇਲ ਦੇ ਪਿੱਛੇ ਇਕ ਬਾਈਕ ਖੜੀ ਮਿਲੀ, ਜਿਸ 'ਤੇ ਦੋ ਨੌਜਵਾਨ ਨਰਿੰਦਰ ਸਿੰਘ ਵਾਸੀ ਫਿਰੋਜ਼ਪੁਰ ਅਤੇ ਸ਼ਵਿੰਦਰ ਸਿੰਘ ਵਾਸੀ ਤਰਨਤਾਰਨ ਖੜ੍ਹੇ ਸਨ।

ਇਹ ਵੀ ਪੜ੍ਹੋ: ਜੈਪੁਰ: ਕਸਟਮ ਅਧਿਕਾਰੀਆਂ ਦੀ ਨਜ਼ਰ ਤੋਂ ਬਚੇ ਮੁਲਜ਼ਮ ਨੂੰ ਜੈਪੁਰ ਪੁਲਿਸ ਨੇ 2 ਕਿਲੋ ਸੋਨੇ ਸਮੇਤ ਕੀਤਾ ਕਾਬੂ

ਐਸਆਈ ਅਨੁਸਾਰ ਇਹ ਦੋਵੇਂ ਜੇਲ ਦੇ ਅੰਦਰ ਕੋਈ ਚੀਜ਼ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ। ਜਦੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਦੇ ਹੱਥਾਂ 'ਚੋਂ ਗੇਂਦ ਵਰਗੀ ਚੀਜ਼ ਡਿੱਗ ਗਈ ਅਤੇ ਪੁਲਿਸ ਨੂੰ ਦੇਖ ਕੇ ਦੋਵੇਂ ਭੱਜਣ ਲੱਗੇ, ਜਿਨ੍ਹਾਂ ਨੂੰ ਪੁਲਿਸ ਟੀਮ ਨੇ ਪਿੱਛਾ ਕਰਕੇ ਕਾਬੂ ਕਰ ਲਿਆ। ਇਸ ਤੋਂ ਬਾਅਦ ਜਦੋਂ ਗੇਂਦ ਦੇ ਆਕਾਰ ਵਾਲੀ ਚੀਜ਼ ਨੂੰ ਖੋਲ੍ਹਿਆ ਗਿਆ ਤਾਂ ਉਸ ਵਿਚੋਂ 50 ਗ੍ਰਾਮ ਨਸ਼ੀਲਾ ਪਦਾਰਥ ਮਿਲਿਆ।

ਇਹ ਵੀ ਪੜ੍ਹੋ:ਖੰਨਾ : DSP ਦੇ ਗਨਮੈਨ ਦੀ ਛਾਤੀ 'ਚ ਗੋਲੀ ਲੱਗਣ ਨਾਲ ਹੋਈ ਮੌਤ

ਦੋਵਾਂ ਨੇ ਦਸਿਆ ਕਿ ਇਹ ਨਸ਼ਾ ਜੇਲ ਅੰਦਰ ਬੰਦ ਗੁਰਪ੍ਰੀਤ ਸਿੰਘ ਉਰਫ਼ ਬੱਬੂ ਵਾਸੀ ਗੁਰੂਹਰਸਹਾਏ ਨੇ ਮੰਗਵਾਇਆ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਅਤੇ ਅੰਡਰ ਟਰਾਇਲ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਜੇਲ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਵਾਲਾਤੀ ਗੁਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।

ਐਸਆਈ ਅਨੁਸਾਰ ਇਸ ਗ੍ਰਿਫ਼ਤਾਰੀ ਤੋਂ ਬਾਅਦ ਫਿਰੋਜ਼ਪੁਰ ਜੇਲ 'ਚ ਅਚਨਚੇਤ ਚੈਕਿੰਗ ਅਤੇ ਤਲਾਸ਼ੀ ਲਈ ਗਈ। ਇਸ ਦੌਰਾਨ ਪੁਰਾਣੀ ਬੈਰਕ ਨੰਬਰ 8 ਦੀ ਤਲਾਸ਼ੀ ਲੈਣ 'ਤੇ ਇਕ ਮੋਬਾਈਲ ਮਿਲਿਆ। ਇਸ ਤੋਂ ਇਲਾਵਾ ਟਾਵਰ ਨੰਬਰ 8 ਨੇੜੇ 5 ਪੈਕਟ ਮਿਲੇ ਹਨ। ਇਸ ਵਿਚ 6 ਪੇਟੀਆਂ ਸਿਗਰਟਾਂ, 19 ਬੰਡਲ ਬੀੜੀਆਂ, 10 ਪੁੜੀਆਂ ਤੰਬਾਕੂ ਬਰਾਮਦ ਹੋਇਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement