ਐਸ.ਸੀ. ਵਜ਼ੀਫੇ ਲਈ ਧਰਨਾ ਦੇ ਰਹੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ, ਹਿਰਾਸਤ ’ਚ ਲਏ ਕਈ ਨੌਜਵਾਨ
Published : May 26, 2023, 4:44 pm IST
Updated : May 26, 2023, 5:55 pm IST
SHARE ARTICLE
Clash between police and students protesting for SC scholarship
Clash between police and students protesting for SC scholarship

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਐਸਸੀ ਸਕਾਲਰਸ਼ਿਪ ਦੇ ਪੈਸੇ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ।

 

ਜਲੰਧਰ: ਐਸਸੀ ਵਜ਼ੀਫਿਆਂ ਲਈ ਧਰਨਾ ਦੇ ਰਹੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੁਲਿਸ ਨੇ ਕਈ ਨੌਜਵਾਨਾਂ ਹਿਰਾਸਤ ਵਿਚ ਵੀ ਲਿਆ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਦੇ ਮੋਬਾਈਲ ਫ਼ੋਨ ਵੀ ਖੋਹ ਲਏ ਹਨ। ਮਿਲੀ ਜਾਣਕਾਰੀ ਮੁਤਾਬਕ ਸ਼ੁਕਰਵਾਰ ਨੂੰ ਜਿਵੇਂ ਹੀ ਵਿਦਿਆਰਥੀਆਂ ਨੇ ਜਲੰਧਰ ਦੇ ਬੀਐਸਐਫ਼ ਚੌਕ ਵਿਚ ਧਰਨਾ ਸ਼ੁਰੂ ਕੀਤਾ ਤਾਂ ਭਾਰੀ ਪੁਲਿਸ ਫੋਰਸ ਮੌਕੇ ’ਤੇ ਪਹੁੰਚ ਗਈ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਕਾਂਗਰਸ ਨੇ ਪ੍ਰਧਾਨ ਮੰਤਰੀ ਨੂੰ ਕੀਤੇ 9 ਸਵਾਲ 

ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਆਗੂ ਨਵਦੀਪ ਦਕੋਹਾ, ਵਿਸ਼ਾਲ ਨੁਸੀ, ਕਮਲਜੀਤ ਕੁਮਾਰ ਅਤੇ 6 ਤੋਂ 7 ਲੜਕਿਆਂ ਨੂੰ ਹਿਰਾਸਤ ਵਿਚ ਲੈ ਲਿਆ।
ਪੁਲਿਸ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨੇ ਸੜਕ ਜਾਮ ਕੀਤੀ ਹੋਈ ਹੈ, ਜਿਸ ਕਾਰਨ ਟ੍ਰੈਫ਼ਿਕ ਪ੍ਰਭਾਵਤ ਹੋਈ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ। ਇਸ ਦੌਰਾਨ ਕੁੱਝ ਵਿਦਿਆਰਥੀਆਂ ਦੀ ਪੁਲਿਸ ਨਾਲ ਬਹਿਸ ਹੋ ਗਈ। ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਉਕਸਾਉਣ ਦੀ ਕੋਸ਼ਿਸ਼ ਵੀ ਕੀਤੀ। ਇਸ ਘਟਨਾ ਦਾ ਵੀਡੀਉ ਵੀ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: ਕਾਰ ਤੇ ਮੋਟਰਸਾਈਕਲ ਦੀ ਆਪਸ 'ਚ ਹੋਈ ਭਿਆਨਕ ਟੱਕਰ, ਪਤੀ-ਪਤਨੀ ਦੀ ਹੋਈ ਮੌਤ

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੁਲਿਸ ਉਨ੍ਹਾਂ ਦੇ ਆਗੂਆਂ ਨੂੰ ਕਿਥੇ ਲੈ ਗਈ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿਤੀ ਜਾ ਰਹੀ ਹੈ। ਇਸ ਮੌਕੇ ਆਦਮਪੁਰ ਤੋਂ ਸਾਬਕਾ ਅਕਾਲੀ ਵਿਧਾਇਕ ਪਵਨ ਟੀਨੂੰ ਵੀ ਪੁੱਜੇ ਹੋਏ ਸਨ। ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਸਮੇਤ ਵਿਦਿਆਰਥੀ ਥਾਣਾ ਬਾਰਾਦਰੀ ਦੇ ਬਾਹਰ ਪਹੁੰਚ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ। ਸਾਬਕਾ ਵਿਧਾਇਕ ਨੇ ਕਿਹਾ ਕਿ ਅਪਣੇ ਹੱਕਾਂ ਲਈ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੁੱਟਿਆ ਜਾ ਰਿਹਾ ਹੈ ਅਤੇ ਜੇਲਾਂ ਵਿਚ ਬੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮਾਂ ਨਾਲ ਸੜਕ 'ਤੇ ਜਾ ਰਹੇ 3 ਸਾਲਾ ਬੱਚੇ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ, ਮੌਤ

ਉਧਰ ਐਸ.ਪੀ. ਨਿਰਮਲ ਸਿੰਘ ਦਾ ਕਹਿਣਾ ਹੈ ਕਿ ਬਾਕੀ ਵਿਦਿਆਰਥੀ ਤਾਂ ਉਨ੍ਹਾਂ ਦੀ ਗੱਲ ਮੰਨ ਕੇ ਪਾਸੇ ਹੋ ਗਏ ਪਰ ਕੁੱਝ ਸ਼ਰਾਰਤੀ ਵਿਦਿਆਰਥੀਆਂ ਨੇ ਬਦਤਮੀਜ਼ੀ ਕੀਤੀ, ਜਿਨ੍ਹਾਂ ਨੂੰ ਰਾਊਂਡ ਅਪ ਕਰਨਾ ਪਿਆ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਐਸਸੀ ਸਕਾਲਰਸ਼ਿਪ ਦੇ ਪੈਸੇ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ। ਕਈ ਵਾਰ ਪੈਸੇ ਨਾ ਮਿਲਣ ਕਾਰਨ ਵਿਦਿਅਕ ਸੰਸਥਾਵਾਂ ਵਲੋਂ ਉਨ੍ਹਾਂ ਦੇ ਨਤੀਜੇ ਰੋਕ ਲਏ ਜਾਂਦੇ ਹਨ। ਇਥੋਂ ਤੱਕ ਕਿ ਉਨ੍ਹਾਂ ਦੇ ਇਮਤਿਹਾਨਾਂ ਲਈ ਭਰੇ ਗਏ ਫਾਰਮ ਵੀ ਰੋਕ ਲਏ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement