CM ਮਾਨ ਵੱਲੋਂ 10ਵੀਂ 'ਚੋਂ ਅੱਵਲ ਆਏ ਬੱਚਿਆਂ ਨੂੰ 51,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ
Published : May 26, 2023, 3:28 pm IST
Updated : May 26, 2023, 3:28 pm IST
SHARE ARTICLE
CM Mann announced cash prize of Rs 51,000 to the 10th toppers
CM Mann announced cash prize of Rs 51,000 to the 10th toppers

ਮੁੱਖ ਮੰਤਰੀ ਨੇ ਦਿੱਤੀ ਵਧਾਈ; ਕਿਹਾ “ਇਹ ਧੀਆਂ ਦਾ ਯੁੱਗ ਹੈ”

 

ਚੰਡੀਗੜ੍ਹ - ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸ਼ੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾ ਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ 'ਧੀਆਂ ਦਾ ਯੁੱਗ' ਹੈ ਕਿਉਂਕਿ ਵਿਦਿਆਰਥਣਾਂ ਆਪਣੇ ਨਿਵੇਕਲੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਾਣ ਵਧਾ ਰਹੀਆਂ ਹਨ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦਸਵੀਂ ਜਮਾਤ ਦੇ ਨਤੀਜੇ ਵਿੱਚ ਲੜਕੀਆਂ ਨੇ ਇਕ ਵਾਰ ਫਿਰ ਲੜਕਿਆਂ ਨੂੰ ਪਛਾੜ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਜਲਦੀ ਹੀ 51,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਵਿੱਚ ਮਿਆਰੀ ਸਿੱਖਿਆ ਦਾ ਚਾਨਣ ਫੈਲਾਉਣ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਨਤੀਜਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਦਾ ਜਿੱਥੇ ਲੜਕੀਆਂ ਨੂੰ ਬਹੁਤ ਲਾਭ ਹੋਇਆ ਹੈ, ਉੱਥੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਉਨ੍ਹਾਂ ਨੂੰ ਵੱਧ ਅਖ਼ਤਿਆਰ ਦੇਣ ਦਾ ਰਾਹ ਪੱਧਰਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਠਵੀਂ, ਬਾਰ੍ਹਵੀਂ ਅਤੇ ਹੁਣ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਇਸ ਪ੍ਰੀਖਿਆ ਨੂੰ ਸ਼ਾਨਦਾਰ ਢੰਗ ਨਾਲ ਪਾਸ ਕਰਨ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਵਿਦਿਆਰਥਣਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਕੀਆਂ ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਹਰ ਖ਼ੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਹੋਈਆਂ ਹਨ ਅਤੇ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖ਼ਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਦਾ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement