CM ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ਦਾ ਕੀਤਾ ਬਾਈਕਾਟ, ਕਿਹਾ- ਪੰਜਾਬ ਦੀਆਂ ਸਕੀਮਾਂ 'ਚ ਅੜਿੱਕਾ ਪਾ ਰਹੀ ਕੇਂਦਰ 
Published : May 26, 2023, 3:08 pm IST
Updated : May 26, 2023, 3:08 pm IST
SHARE ARTICLE
Bhagwant Mann
Bhagwant Mann

ਇਸ ਮੀਟਿੰਗ ਵਿਚ ਜਾ ਕੇ ਫੋਟੋ ਨਹੀਂ ਖਿਚਵਾਉਣੀ ਹੈ - CM ਮਾਨ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 27 ਮਈ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਕਈ ਲੋਕ ਭਲਾਈ ਸਕੀਮਾਂ ਵਿਚ ਅੜਿੱਕੇ ਪੈਦਾ ਕਰ ਰਹੀ ਹੈ। ਚਾਹੇ ਆਰਡੀਐਫ ਦੀ ਰਕਮ ਦੀ ਗੱਲ ਹੋਵੇ ਜਾਂ ਫ਼ਸਲਾਂ ਦੇ ਭਾਅ ਘਟਾਉਣ ਦੀ ਗੱਲ ਹੋਵੇ, ਪੰਜਾਬ ਨੂੰ ਲਗਾਤਾਰ ਨੁਕਸਾਨ ਹੋ ਰਿਹਾ ਹੈ। ਇਸ ਮੀਟਿੰਗ ਵਿਚ ਜਾ ਕੇ ਫੋਟੋ ਨਹੀਂ ਖਿਚਵਾਉਣੀ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨਾਲ ਸਬੰਧਤ ਮਾਮਲਿਆਂ ਦਾ ਨੋਟਿਸ ਕੇਂਦਰ ਸਰਕਾਰ ਨੂੰ ਭੇਜਿਆ ਹੈ। ਇਸ ਸਬੰਧੀ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਲਿਖਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਤਾਂ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ। ਕਿਸਾਨਾਂ ਦੇ ਮਸਲਿਆਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਮਾਨ ਤੋਂ ਇਲਾਵਾ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨੀਤੀ ਆਯੋਗ ਦੀ ਇਸ ਮੀਟਿੰਗ ਦਾ ਹਿੱਸਾ ਨਹੀਂ ਹੋਣਗੇ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਨੀਤੀ ਆਯੋਗ ਦੀ ਇਸ ਬੈਠਕ ਦਾ ਆਯੋਜਨ ਕੀਤਾ। ਫਿਲਹਾਲ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ਵਿੱਚ ਨੀਤੀ ਆਯੋਗ ਦੀ ਇਸ ਮੀਟਿੰਗ ਵਿੱਚ ਸੂਬਾ ਸਰਕਾਰ ਵੱਲੋਂ ਕੋਈ ਹੋਰ ਸ਼ਾਮਲ ਹੋਵੇਗਾ ਜਾਂ ਨਹੀਂ।  

ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਖਿਲਾਫ਼ ਵਿਰੋਧੀ ਪਾਰਟੀਆਂ ਦਾ ਇੱਕਜੁੱਟ ਮੋਰਚਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਲਈ ਉਨ੍ਹਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਮੁੰਬਈ ਵਿਚ ਸ਼ਿਵ ਸੈਨਾ ਪ੍ਰਧਾਨ ਊਧਵ ਠਾਕਰੇ ਅਤੇ ਐਨਸੀਪੀ ਨੇਤਾ ਸ਼ਰਦ ਪਵਾਰ ਤੋਂ ਸਮਰਥਨ ਮੰਗਿਆ ਹੈ। 

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਦਾ ਵਿਰੋਧ ਕਰਨ ਅਤੇ ਰਾਜ ਸਭਾ ਵਿਚ ਪੇਸ਼ ਕੀਤੇ ਜਾਣ ਵਾਲੇ ਬਿੱਲ ਨੂੰ ਛੱਡਣ ਲਈ ਵੱਖ-ਵੱਖ ਸੂਬਿਆਂ ਦੀਆਂ ਵਿਰੋਧੀ ਪਾਰਟੀਆਂ ਤੋਂ ਲਗਾਤਾਰ ਸਮਰਥਨ ਮੰਗ ਰਹੇ ਹਨ। 

SHARE ARTICLE

ਏਜੰਸੀ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement