ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਲੈਣ ਲਈ ਜਾਰੀ ਕੀਤਾ ਨੰਬਰ
ਪਟਿਆਲਾ: ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿਚ ਰਖਦੇ ਹੋਏ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਨੇ ਵੀਰਵਾਰ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਦਰਜ ਕਰਨ ਲਈ ਇਕ ਹੈਲਪਲਾਈਨ ਨੰਬਰ 9592195923 ਜਾਰੀ ਕੀਤਾ ਹੈ। ਇਸ ਨੰਬਰ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਹੱਲ ਲਈ ਪੀਆਰਟੀਸੀ ਅਧਿਕਾਰੀ ਫੋਰੀ ਹੱਲ ਲਈ ਤਤਪਰ ਹੋਣਗੇ। ਇਹ ਸ਼ਿਕਾਇਤਾਂ ਸਿੱਧੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਕੋਲ ਪਹੁੰਚਣਗੀਆਂ ਅਤੇ ਚਾਰ ਅਧਿਕਾਰੀ ਇਨ੍ਹਾਂ ਸਿਕਾਇਤਾਂ ਦਾ ਨਿਪਟਾਰਾ ਨਾਲ ਦੀ ਨਾਲ ਕਰਨਗੇ।
ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅੰਮ੍ਰਿਤਸਰ ਤੋਂ ਚੱਲੇਗੀ ਵਿਸ਼ੇਸ਼ ਰੇਲਗੱਡੀ
ਇਸ ਮੌਕੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਐਲਾਨ ਕੀਤਾ ਕਿ ਜਲਦੀ ਹੀ ਸ਼ਹਿਰ ਵਿਚ ਇਲੈਕਟ੍ਰੀਕਲ ਬੱਸਾਂ ਚਲਾਈਆਂ ਜਾਣਗੀਆਂ। ਲੋਕਾਂ ਦੀ ਸਹੂਲਤ ਲਈ ਇਹ ਇਲੈਕਟ੍ਰਿਕ ਬੱਸਾਂ ਪੁਰਾਣੇ ਬੱਸ ਸਟੈਂਡ ਤੋਂ ਨਵੇਂ ਅਤੇ ਨਵੇਂ ਤੋਂ ਪੁਰਾਣੇ ਬੱਸ ਸਟੈਂਡ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ, ਮਹਿੰਦਰਾ ਕਾਲਜ, ਐਨਆਈਐਸ ਚੌਕ, ਫੁਹਾਰਾ ਚੌਕ, ਰਜਿੰਦਰਾ ਹਸਪਤਾਲ, ਸਨੌਰੀ ਅੱਡਾ ਆਦਿ ਥਾਵਾਂ ’ਤੇ ਚੱਲਣਗੀਆਂ। ਚੇਅਰਮੈਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮੁਸੀਬਤ ਤੋਂ ਬਚਾਇਆ ਜਾ ਸਕੇਗਾ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿਚ ਵੀ ਮਦਦ ਮਿਲੇਗੀ।
ਇਹ ਵੀ ਪੜ੍ਹੋ: ਮਹਿਜ਼ 1500 ਰੁਪਏ ਲਈ ਕੀਤਾ ਦੋਸਤ ਦਾ ਕਤਲ! ਸੀ.ਸੀ.ਟੀ.ਵੀ. 'ਚ ਕੈਦ ਹੋਈਆਂ ਤਸਵੀਰਾਂ
ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਦਾ ਬੱਸ ਸਟੈਂਡ ਪੂਰੇ ਪੰਜਾਬ ਲਈ ਰੋਲ ਮਾਡਲ ਹੋਵੇਗਾ। ਇਸ ਦੀ ਛੱਤ 'ਤੇ ਸੋਲਰ ਪੈਨਲ ਲਗਾਏ ਗਏ ਹਨ, ਤਾਂ ਜੋ ਬਿਜਲੀ ਦੇ ਵੱਡੇ ਬਿੱਲਾਂ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਦਸਿਆ ਕਿ ਨਵੇਂ ਬੱਸ ਸਟੈਂਡ ਤੋਂ ਦੂਰ ਜਾਣ ਵਾਲੇ ਯਾਤਰੀਆਂ ਦੀ ਸਹੂਲਤ ਲਈ ਵੱਖ-ਵੱਖ ਪੰਜ ਰੂਟਾਂ 'ਤੇ 30 ਬੱਸਾਂ ਚਲਾਈਆਂ ਗਈਆਂ ਹਨ, ਜੋ 135 ਗੇੜੇ ਲਗਾ ਰਹੀਆਂ ਹਨ।
ਇਹ ਵੀ ਪੜ੍ਹੋ: ਕਰੇਲੇ ਦਾ ਜੂਸ ਪੀਣ ਨਾਲ ਇਮਿਊਨਿਟੀ ਹੋਵੇਗੀ ਮਜ਼ਬੂਤ
ਇਸ ਤਹਿਤ ਪੰਜ ਬੱਸਾਂ ਨਵੇਂ ਬੱਸ ਸਟੈਂਡ ਤੋਂ ਨਾਨਕਸਰ ਵਾਇਆ ਪੁਰਾਣਾ ਬੱਸ ਸਟੈਂਡ, ਸਨੌਰੀ ਅੱਡਾ, ਸਨੌਰ ਚੌਕ ਤਕ ਵੱਖ-ਵੱਖ ਸਮੇਂ 'ਤੇ 25 ਗੇੜੇ ਲਗਾ ਰਹੀਆਂ ਹਨ। ਇਸੇ ਤਰ੍ਹਾਂ ਚਾਰ ਬੱਸਾਂ ਨਵੇਂ ਸਟੈਂਡ ਤੋਂ ਝਿਲ ਬਾਈਪਾਸ ਤੋਂ ਪੁਰਾਣੇ ਬੱਸ ਸਟੈਂਡ, ਖੰਡਾ ਚੌਕ, ਦੂਖ ਨਿਵਾਰਨ ਸਾਹਿਬ, ਹੇਮਕੁੰਟ ਪੰਪ ਰਾਹੀਂ 20 ਗੇੜੇ ਲਗਾ ਰਹੀਆਂ ਹਨ। ਅੱਗੇ ਦਸਿਆ ਗਿਆ ਕਿ ਨਵੇਂ ਬੱਸ ਸਟੈਂਡ ਵਿਚ 45 ਬੱਸ ਕਾਊਂਟਰ ਬਣਾਏ ਗਏ ਹਨ, ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।