ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ ਉਤੇ ਕੁਲਦੀਪ ਸਿੰਘ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ

By : GAGANDEEP

Published : May 26, 2023, 9:39 pm IST
Updated : May 26, 2023, 9:39 pm IST
SHARE ARTICLE
photo
photo

ਕੇਂਦਰ ਸਰਕਾਰ ਜਰੀਏ ਲਗਾਈ ਮਦਦ ਦੀ ਗੁਹਾਰ

 

ਅੰਮ੍ਰਿਤਸਰ- ਅਜਨਾਲਾ ਹਲਕੇ ਦੇ ਪਿੰਡ ਗੋਗੋਮਾਹਲ ਦੇ ਦੋ ਨੌਜਵਾਨ, ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਕਤਲ ਕੇਸ ਦੇ ਇਲਜ਼ਾਮ ਵਿਚ ਫਾਸੀਂ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਦੀ ਮਦਦ ਲਈ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਦੇ ਵਿਦੇਸ਼ ਸਕੱਤਰ ਕੋਲ ਪਹੁੰਚ ਕਰਕੇ ਮਦਦ ਦੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ: ਡੀਜੀਪੀ ਨੇ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ਵਿੱਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਕੀਤਾ ਉਦਘਾਟਨ 

ਚੰਡੀਗੜ੍ਹ ਵਿਖੇ ਵਿਦੇਸ਼ ਸਕੱਤਰ ਡਾ. ਔਸਫ ਸਈਅਦ ਨੂੰ ਮਿਲਕੇ ਧਾਲੀਵਾਲ ਨੇ ਦੱਸਿਆ ਕਿ ਗੁਰਮੇਜ ਸਿੰਘ ਅਤੇ ਅਜੇਪਾਲ ਸਿੰਘ ਨਾਮ ਦੇ ਇਹ ਨੌਜਵਾਨ ਵਿਦੇਸ਼ ਦੇ ਝਾਂਸੇ ਵਿੱਚ ਠੱਗੀ ਦਾ ਸ਼ਿਕਾਰ ਹੋਏ। ਇੰਡੋਨੇਸ਼ੀਆ ਵਿੱਚ ਇੰਨਾ ਨੂੰ ਉਕਤ ਕਥਿਤ ਦੋਸ਼ੀ ਭਾਰਤੀ ਮੂਲ ਦੇ ਏਜੰਟ ਨੇ ਇੰਨਾ ਨੂੰ ਬੰਧਕ ਬਣਾਈ ਰੱਖਿਆ ਅਤੇ ਫਿਰੌਤੀ ਵਸੂਲਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: ਲੁਧਿਆਣਾ: ਕੰਮ ਤੋਂ ਵਾਪਸ ਘਰ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਇਥੋਂ ਬਚ ਨਿਕਲਣ ਦੇ ਚੱਕਰ ਵਿੱਚ ਹੋਈ ਲੜਾਈ ਦੌਰਾਨ ਉਸ ਏਜੰਟ ਦੀ ਮੌਤ ਹੋ ਗਈ ਅਤੇ ਇਹ ਮੁੰਡੇ ਇਸ ਦੋਸ਼ ਵਿੱਚ ਫੜੇ ਗਏ, ਜਿੰਨਾ ਨੂੰ ਸਥਾਨਕ ਅਦਾਲਤ ਨੇ ਫਾਂਸੀ ਦੀ ਸਜ਼ਾ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਵਿਦੇਸ਼ ਸਕੱਤਰ ਨੂੰ ਬੇਨਤੀ ਕੀਤੀ ਕਿ ਉਹ ਨਿੱਜੀ ਤੌਰ ਉਤੇ ਇਸ ਮਸਲੇ ਨੂੰ ਭਾਰਤ ਸਰਕਾਰ ਜਰੀਏ ਇੰਡੋਨੇਸ਼ੀਆ ਸਰਕਾਰ ਕੋਲ ਉਠਾਉਣ ਤਾਂ ਜੋ ਇੰਨਾ ਮੁੰਡਿਆਂ ਨੂੰ ਬਚਾਇਆ ਜਾ ਸਕੇ। ਧਾਲੀਵਾਲ ਨੇ ਦੱਸਿਆ ਕਿ ਡਾ. ਔਸਫ ਨੇ ਸਾਰੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਤੁਹਾਡੇ ਨੌਜਵਾਨਾਂ ਨੂੰ ਵਤਨ ਵਾਪਸ ਲਿਆਉਣ ਲਈ ਕਾਨੂੰਨੀ ਵਾਹ ਲਗਾਏਗੀ ਅਤੇ ਇਸ ਮਾਮਲੇ ਉਤੇ ਇੰਡੋਨੇਸ਼ੀਆ ਦੂਤਵਾਸ ਜਰੀਏ ਨੌਜਵਾਨਾਂ ਦੀ ਮਦਦ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement