ਜੱਜ ਅਨਿਲ ਛੇਤਰਪਾਲ 'ਤੇ ਲੱਗੇ ਵਕੀਲ ਨਾਲ ਦੁਰਵਿਵਹਾਰ ਕਰਨ ਦੇ ਇਲਜ਼ਾਮ
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਅਗਲੇ ਫ਼ੈਸਲੇ ਤੱਕ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਕਥਿਤ ਦੁਰਵਿਵਹਾਰ ਕਾਰਨ ਅਦਾਲਤ ਨੰਬਰ 16 ਦਾ ਤੁਰੰਤ ਪ੍ਰਭਾਵ ਨਾਲ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਅਦਾਲਤ ਦੇ ਜੱਜ ਅਨਿਲ ਛੇਤਰਪਾਲ ਦੇ ਤਬਾਦਲੇ ਦੀ ਮੰਗ ਕੀਤੀ ਹੈ। ਅਨਿਲ ਛੇਤਰਪਾਲ 'ਤੇ ਵਕੀਲ ਨਾਲ ਦੁਰਵਿਵਹਾਰ ਕਰਨ ਦੇ ਇਲਜ਼ਾਮ ਲੱਗੇ ਹਨ ਤੇ ਵਕੀਲ ਨੂੰ ਜੇਲ੍ਹ ਭੇਜਣ ਦੀ ਗੱਲ ਕਹੀ ਗਈ ਹੈ।
ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਸੱਦੀ ਗਈ ਜ਼ਰੂਰੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ।