ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 66ਕੇਵੀ ਸਬ ਸਟੇਸ਼ਨ ਕਲਿਆਣਪੁਰ ਦੇ ਖਪਤਕਾਰਾਂ ਨੂੰ ਕੀਤਾ ਸਮਰਪਤ
Published : May 26, 2023, 7:35 pm IST
Updated : May 26, 2023, 7:35 pm IST
SHARE ARTICLE
Harbhajan Singh ETO dedicates 66KV substation Kalyanpur to consumers
Harbhajan Singh ETO dedicates 66KV substation Kalyanpur to consumers

ਸੂਬੇ ਭਰ ਵਿਚ 20 ਐਮਵੀਏ ਪਾਵਰ ਟਰਾਂਸਫਾਰਮਰਾਂ ਵਾਲੇ 40 ਨਵੇਂ 66 ਕੇਵੀ ਸਬ ਸਟੇਸ਼ਨ ਸਥਾਪਤ ਕੀਤੇ ਜਾ ਰਹੇ: ਬਿਜਲੀ ਮੰਤਰੀ

 

ਚੰਡੀਗੜ੍ਹ / ਹੁਸ਼ਿਆਰਪੁਰ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ੁਕਰਵਾਰ ਨੂੰ ਇਥੇ ਸਬ-ਡਿਵੀਜ਼ਨ ਟਾਂਡਾ ਅਤੇ ਭੋਗਪੁਰ ਦੇ ਖਪਤਕਾਰਾਂ ਨੂੰ 66 ਕੇ.ਵੀ ਸਬ ਸਟੇਸ਼ਨ ਪਿੰਡ ਕਲਿਆਣਪੁਰ ਸਮਰਪਤ ਕੀਤਾ। ਹਰਭਜਨ ਸਿੰਘ ਈ.ਟੀ.ਓ ਦੇ ਨਾਲ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਚੀਫ ਇੰਜੀਨੀਅਰ ਡਿਸਟ੍ਰੀਬਿਊਸ਼ਨ ਨਾਰਥ ਜਲੰਧਰ (ਪੀ.ਐਸ.ਪੀ.ਸੀ.ਐਲ.), ਇੰਜ ਰਮੇਸ਼ ਸਾਰੰਗਲ ਅਤੇ ਚੀਫ਼ ਇੰਜੀਨੀਅਰ ਟਰਾਂਸਮਿਸ਼ਨ ਲਾਈਨ ਇੰਜ.  ਇੰਦਰਜੀਤ ਸਿੰਘ ਮੋਜੂਦ ਸਨ।

ਇਹ ਵੀ ਪੜ੍ਹੋ: ਅਜਨਾਲਾ 'ਚ ਚੋਰਾਂ ਨੇ ਗੁਰੂ ਘਰ ਨੂੰ ਬਣਾਇਆ ਨਿਸ਼ਾਨਾ, ਗੋਲਕ ਨਾ ਟੁੱਟਣ 'ਤੇ LCD ਲੈ ਕੇ ਹੋਏ ਫਰਾਰ

ਇਸ ਮੌਕੇ ਕੈਬਨਿਟ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ 66 ਕੇਵੀ ਸਬ ਸਟੇਸ਼ਨ ਕਲਿਆਣਪੁਰ ਵਿਖੇ ਇੱਕ ਨਵਾਂ 12.5 ਐਮਵੀਏ ਪਾਵਰ ਟਰਾਂਸਫਾਰਮਰ ਸਥਾਪਤ ਕੀਤਾ ਗਿਆ ਹੈ ਅਤੇ ਇਸ ਨੂੰ 132 ਕੇਵੀ ਸਬ ਸਟੇਸ਼ਨ ਟਾਂਡਾ ਦੇ ਚਾਰ 11 ਕੇਵੀ ਫੀਡਰਾਂ (ਕਲਿਆਣਪੁਰ, ਗਿੱਦੜਪਿੰਡੀ, ਜਹੂਰਾ ਅਤੇ ਸੱਲਣ) ਅਤੇ ਦੋ 11 ਕੇਵੀ ਫੀਡਰਾਂ (ਮੁੱਕਲਾਂ ਅਤੇ ਚੱਕ ਸ਼ਕੂਰ) 132 ਕੇਵੀ ਸਬਸਟੇਸ਼ਨ ਭੋਗਪੁਰ ਦੇ 6.83 ਐਮਵੀਏ ਲੋਡ ਨੂੰ ਇਸ ਨਵੇਂ 66KV ਸਬਸਟੇਸ਼ਨ ਕਲਿਆਣਪੁਰ ਵਿਚ ਸ਼ਿਫਟ ਕਰਨ ਲਈ ਜੋੜਿਆ ਜਾ ਰਿਹਾ ਹੈ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 422.12 ਲੱਖ ਰੁਪਏ ਰਹੀ।

ਇਹ ਵੀ ਪੜ੍ਹੋ: ਦਸਵੀਂ ਦੇ ਨਤੀਜਿਆਂ ਦਾ ਐਲਾਨ, ਸਿੱਖਿਆ ਮੰਤਰੀ ਵਲੋਂ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ  

ਉਨ੍ਹਾਂ ਦਸਿਆ ਕਿ ਟਰਾਂਸਫਾਰਮਰ 'ਤੇ ਓਵਰਲੋਡ ਹੋਣ ਕਾਰਨ, ਖਾਸ ਕਰਕੇ ਝੋਨੇ ਦੀ ਬਿਜਾਈ ਦੇ ਸੀਜ਼ਨ/ਗਰਮੀਆਂ ਵਿਚ, ਬਿਜਲੀ ਸਪਲਾਈ ਪ੍ਰਭਾਵਿਤ ਹੋ ਰਹੀ ਸੀ।  ਹੁਣ, ਇਹ ਨਵਾਂ ਸਬ ਸਟੇਸ਼ਨ ਦੂਜੇ ਸਬ ਸਟੇਸ਼ਨਾਂ 'ਤੇ ਬੋਝ ਨੂੰ ਘਟਾਏਗਾ ਅਤੇ ਆਦਮਪੁਰ ਹਲਕੇ ਦੇ 6 ਪਿੰਡਾਂ ਅਤੇ ਉੜਮਾਰ ਹਲਕੇ ਦੇ 8 ਪਿੰਡਾਂ ਸਮੇਤ 14 ਪਿੰਡਾਂ ਦੇ ਖਪਤਕਾਰਾਂ ਨੂੰ ਬਿਜਲੀ ਸਪਲਾਈ ਵਧਾਏਗਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।  ਇਸ ਲਈ ਮੌਜੂਦਾ ਸਬ ਸਟੇਸ਼ਨਾਂ ਦਾ ਲੋਡ ਘਟਾਉਣ ਲਈ ਸੂਬੇ ਭਰ ਵਿਚ ਨਵੇਂ ਸਬ ਸਟੇਸ਼ਨਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਤਾਂ ਜੋ ਖਪਤਕਾਰਾਂ ਨੂੰ ਸਹੀ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਸਕੇ।

ਇਹ ਵੀ ਪੜ੍ਹੋ: ਲੁਧਿਆਣਾ: ਕੰਮ ਤੋਂ ਵਾਪਸ ਘਰ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ 20 ਐਮਵੀਏ ਪਾਵਰ ਟਰਾਂਸਫਾਰਮਰਾਂ ਵਾਲੇ 40 ਨਵੇਂ 66 ਕੇਵੀ ਸਬ ਸਟੇਸ਼ਨ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਦੱਖਣੀ ਜ਼ੋਨ ਵਿਚ 13, ਕੇਂਦਰੀ ਜ਼ੋਨ ਵਿਚ 12, ਪੱਛਮੀ ਜ਼ੋਨ ਵਿਚ 6, ਬਾਰਡਰ ਜ਼ੋਨ ਵਿਚ 5 ਅਤੇ ਉੱਤਰੀ ਜ਼ੋਨ ਵਿਚ 4 ਹਨ।  ਇਸ ਤੋਂ ਇਲਾਵਾ, ਪੰਜਾਬ ਦੇ 35 ਨੰਬਰ 66 ਕੇਵੀ ਸਬ ਸਟੇਸ਼ਨਾਂ 'ਤੇ 20 ਐਮਵੀਏ ਵਾਧੂ ਪਾਵਰ ਟਰਾਂਸਫਾਰਮਰ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ, ਕੁੱਲ 82 ਪਾਵਰ ਟਰਾਂਸਫਾਰਮਰਾਂ ਨੂੰ 16/20 ਐਮਵੀਏ ਤੋਂ 25/31.5 ਐੱਮਵੀਏ ਤੱਕ ਅਤੇ 23 ਹੋਰ ਪਾਵਰ ਟ੍ਰਾਂਸਫਾਰਮਰਾਂ ਨੂੰ 10/12.5 ਐੱਮਵੀਏ ਤੋਂ 16/20 ਐੱਮਵੀਏ ਤੱਕ ਵਧਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: CM ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਦਾ ਬਿਆਨ

ਬਿਜਲੀ ਮੰਤਰੀ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੇ ਇਸ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏਗੀ। ਉਨ੍ਹਾਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਾਰੇ ਟਰਾਂਸਫਾਰਮਰਾਂ ਅਤੇ ਟਰਾਂਸਮਿਸ਼ਨ ਲਾਈਨਾਂ ਦੀ ਜਾਂਚ ਕਰਨ ਅਤੇ ਜੇਕਰ ਕੋਈ ਨੁਕਸ ਹੈ ਤਾਂ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦਸਿਆ ਕਿ 20 ਮਈ ਤੋਂ 31 ਮਈ ਤੱਕ ਝੋਨੇ ਦੀ ਸਿੱਧੀ ਬਿਜਾਈ ਲਈ ਹਰੇਕ ਖੇਤੀਬਾੜੀ ਫੀਡਰ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement