ਪੰਜਾਬ ਪੁਲਿਸ ਵਲੋਂ ਗੈਂਗਵਾਰ ਵਿਚ ਸ਼ਾਮਲ ਅਪਰਾਧਕ ਗਰੋਹ ਦਾ ਪਰਦਾਫਾਸ਼; ਪਿਸਤੌਲ ਸਮੇਤ ਇਕ ਗ੍ਰਿਫ਼ਤਾਰ
Published : May 26, 2023, 4:55 pm IST
Updated : May 26, 2023, 4:55 pm IST
SHARE ARTICLE
Image: For representation purpose only
Image: For representation purpose only

ਗ੍ਰਿਫ਼ਤਾਰ ਮੁਲਜ਼ਮ ਦੇ ਸਾਥੀ ਨੂੰ ਫੜਨ ਲਈ ਪੁਲਿਸ ਟੀਮਾਂ ਵਲੋਂ ਛਾਪੇਮਾਰੀ ਜਾਰੀ: ਏਆਈਜੀ ਅਸ਼ਵਨੀ ਕਪੂਰ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸ.ਏ.ਐਸ.ਨਗਰ ਨੇ ਅੱਜ ਇਕ ਬਦਨਾਮ ਅਪਰਾਧੀ ਗਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵਲੋਂ ਉਸ ਦੇ ਕਬਜ਼ੇ 'ਚੋਂ.30 ਬੋਰ ਦੇ ਪਿਸਤੌਲ ਸਮੇਤ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ: ਮਾਂ ਨਾਲ ਸੜਕ 'ਤੇ ਜਾ ਰਹੇ 3 ਸਾਲਾ ਬੱਚੇ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ, ਮੌਤ

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਾਹੁਲ ਉਰਫ਼ ਆਕਾਸ਼ ਵਾਸੀ ਪਿੰਡ ਨੌਰੰਗ ਕੇ ਲੇਲੀ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਨਜ਼ਦੀਕੀ ਸਾਥੀ ਸੁੱਖ ਉਰਫ਼ ਸੁਭਾਸ਼ ਵਾਸੀ ਪਿੰਡ ਬਾਬਰਾ ਆਜ਼ਮ ਸ਼ਾਹ, ਫਿਰੋਜ਼ਪੁਰ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ। ਇਹ ਦੋਵੇਂ ਦੋਸ਼ੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਦੋਹਰੇ ਕਤਲ, ਇਰਾਦਾ ਕਤਲ ਤੇ ਅਸਲਾ ਐਕਟ ਸਮੇਤ ਘਿਨਾਉਣੇ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਹਨ।

ਇਹ ਵੀ ਪੜ੍ਹੋ: ਐਸ.ਸੀ. ਵਜ਼ੀਫੇ ਲਈ ਧਰਨਾ ਦੇ ਰਹੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ, ਹਿਰਾਸਤ ’ਚ ਲਏ ਕਈ ਨੌਜਵਾਨ

ਵੇਰਵੇ ਦਿੰਦਿਆਂ, ਏਆਈਜੀ ਐਸਐਸਓਸੀ ਐਸਏਐਸ ਨਗਰ ਅਸ਼ਵਨੀ ਕਪੂਰ ਨੇ ਕਿਹਾ ਕਿ ਉਹਨਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਦੋਸ਼ੀ ਰਾਹੁਲ ਅਤੇ ਸੁੱਖ, ਜੋ ਜ਼ਮਾਨਤ 'ਤੇ ਹਨ, ਵਿਰੋਧੀ ਗਰੋਹਾਂ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਉਹ ਆਪਣੇ ਅਣਪਛਾਤੇ ਸਾਥੀਆਂ ਤੋਂ ਹੋਰ ਗੈਰ-ਕਾਨੂੰਨੀ ਹਥਿਆਰਾਂ ਦਾ ਪ੍ਰਬੰਧ ਵੀ ਕਰ ਰਹੇ ਸਨ। ਏਆਈਜੀ ਕਪੂਰ ਨੇ ਦਸਿਆ ਕਿ ਐਸਐਸਓਸੀ ਮੁਹਾਲੀ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਰਾਹੁਲ ਉਰਫ਼ ਆਕਾਸ਼ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਇਕ ਪਿਸਤੌਲ ਬਰਾਮਦ ਕੀਤਾ, ਜਦੋਂ ਕਿ ਸੁੱਖ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ। ਉਹਨਾਂ ਅੱਗੇ ਦਸਿਆ ਕਿ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਕਾਂਗਰਸ ਨੇ ਪ੍ਰਧਾਨ ਮੰਤਰੀ ਨੂੰ ਕੀਤੇ 9 ਸਵਾਲ 

ਉਹਨਾਂ ਕਿਹਾ ਕਿ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ-ਸਿੱਕਾ ਪ੍ਰਾਪਤ ਕਰਨ ਦੇ ਸਰੋਤ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮੁਕੱਦਮਾ ਨੰਬਰ 08 ਮਿਤੀ 25/05/2023 ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement