ਕਾਰ ਤੇ ਮੋਟਰਸਾਈਕਲ ਦੀ ਆਪਸ 'ਚ ਹੋਈ ਭਿਆਨਕ ਟੱਕਰ, ਪਤੀ-ਪਤਨੀ ਦੀ ਹੋਈ ਮੌਤ

By : GAGANDEEP

Published : May 26, 2023, 4:32 pm IST
Updated : May 26, 2023, 4:32 pm IST
SHARE ARTICLE
photo
photo

ਪੋਤੇ ਦੀਆਂ ਟੁੱਟੀਆਂ ਲੱਤਾਂ

 

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਜਲਾਲਾਬਾਦ ਰੋਡ 'ਤੇ ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ ਇਕ ਬਾਈਕ ਅਤੇ ਬ੍ਰੇਜ਼ਾ ਗੱਡੀ ਦੀ ਟੱਕਰ ਹੋ ਗਈ। ਦੋਵਾਂ ਵਿਚਾਲੇ ਹੋਏ ਆਹਮੋ-ਸਾਹਮਣੀ ਟੱਕਰ 'ਚ ਬਾਈਕ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਪੋਤਾ ਗੰਭੀਰ ਜ਼ਖ਼ਮੀ ਹੋ ਗਿਆ। ਲੜਕੇ ਦੀਆਂ ਦੋਵੇਂ ਬਾਹਾਂ ਅਤੇ ਲੱਤਾਂ ਟੁੱਟ ਗਈਆਂ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਮਾਂ ਨਾਲ ਸੜਕ 'ਤੇ ਜਾ ਰਹੇ 3 ਸਾਲਾ ਬੱਚੇ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ, ਮੌਤ 

ਪ੍ਰਾਪਤ ਜਾਣਕਾਰੀ ਅਨੁਸਾਰ ਦਰਸ਼ਨ ਸਿੰਘ (70) ਵਾਸੀ ਪਿੰਡ ਬਧਾਈ ਸ੍ਰੀ ਮੁਕਤਸਰ ਸਾਹਿਬ ਵਾਸੀ ਜਲਾਲਾਬਾਦ ਰੋਡ ਤੋਂ ਰਿਲਾਇੰਸ ਪੰਪ ਨੇੜੇ ਦਵਾਈ ਲੈ ਕੇ ਵਾਪਸ ਅਪਣੇ ਪਿੰਡ ਜਾ ਰਿਹਾ ਸੀ ਤਾਂ ਜਲਾਲਾਬਾਦ ਸਾਈਡ ਤੋਂ ਆ ਰਹੀ ਇਕ ਬਰੇਜ਼ਾ ਕਾਰ ਪੀਬੀ27-ਐਫ1640 ਨੇ ਉਸ ਦੇ ਮੋਟਰਸਾਈਕਲ ਪੀਬੀ30-ਟੀ4639 ਨੂੰ ਸਾਹਮਣੇ ਤੋਂ ਟੱਕਰ ਮਾਰ ਦਿਤੀ।

 ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਚਾਹਲ ਦੀ ਜ਼ਮਾਨਤ ਅਰਜ਼ੀ ਖਾਰਜ

ਹਾਦਸੇ 'ਚ ਦਰਸ਼ਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਪ੍ਰੀਤਮ ਕੌਰ (65) ਦੀ ਹਸਪਤਾਲ ਵਿਚ ਮੌਤ ਹੋ ਗਈ ਤੇ ਪੋਤੇ ਦੀਪੂ (18) ਦੀਆਂ ਦੋਵੇਂ ਲੱਤਾਂ ਅਤੇ ਬਾਹਾਂ ਟੁੱਟ ਗਈਆਂ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਹਾਦਸੇ ਵਿਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ, ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement