Mohali News : ਵਿਦੇਸ਼ ਬੈਠੇ ਗੈਂਗਸਟਰਾਂ ਦੇ ਚਾਰ ਸਾਥੀਆਂ ਖ਼ਿਲਾਫ਼ ਮਾਮਲਾ ਦਰਜ

By : BALJINDERK

Published : May 26, 2024, 11:44 am IST
Updated : May 26, 2024, 11:45 am IST
SHARE ARTICLE
FIR
FIR

Mohali News : ਸੂਤਰਾਂ ਅਨੁਸਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ

Mohali News : - ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਇਸ਼ਾਰੇ 'ਤੇ ਪੰਜਾਬ ਅਤੇ ਇਸ ਦੇ ਆਸ-ਪਾਸ ਦੇ ਸੂਬਿਆਂ 'ਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਚਾਰ ਕਾਰਕੁਨਾਂ ਖ਼ਿਲਾਫ਼ ਸਟੇਟ ਕ੍ਰਾਈਮ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਉਰਫ਼ ਸ਼ੇਰਾ ਵਾਸੀ ਫਤਿਹਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਬਖਸ਼ੀਵਾਲਾ ਜ਼ਿਲ੍ਹਾ ਪਟਿਆਲਾ, ਰਣਜੀਤ ਸਿੰਘ ਉਰਫ਼ ਸੋਨੂੰ ਵਾਸੀ ਪਿੰਡ ਪੱਟੀ ਤਰਨਤਾਰਨ ਅਤੇ ਜਗਜੀਤ ਸਿੰਘ ਉਰਫ਼ ਜਸ਼ਨ ਵਾਸੀ ਗਾਰਡਨ ਕਲੋਨੀ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 120ਬੀ ਅਤੇ ਅਸਲਾ ਐਕਟ ਦੀ ਧਾਰਾ 25 (6), 25 (7) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜੋ:Reserve Bank of India : RBI ਨੇ Hero FinCorp 'ਤੇ ਲਗਾਇਆ 3.1 ਲੱਖ ਦਾ ਲਗਾਇਆ ਜੁਰਮਾਨਾ

ਇਹ ਮਾਮਲਾ ਏਐਸਆਈ ਸੁਖਜਿੰਦਰ ਸਿੰਘ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ। ਸਟੇਟ ਕ੍ਰਾਈਮ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 30 ਸਾਲਾ ਗੁਰਵਿੰਦਰ ਸਿੰਘ ਉਰਫ਼ ਗੁਰੀ ਉਰਫ਼ ਸ਼ੇਰਾ, ਜਿਸ ਦੇ ਖ਼ਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ 'ਚ ਅਸਲਾ ਐਕਟ ਅਤੇ ਲੁੱਟ-ਖੋਹ ਦੇ ਕਈ ਮਾਮਲੇ ਦਰਜ ਹਨ, ਉਹ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ 'ਤੇ ਵਿਦੇਸ਼ਾਂ 'ਚ ਬੈਠ ਕੇ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਰਾਜਾਂ 'ਚ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਇਸ ਤੋਂ ਇਲਾਵਾ ਉਹ ਵੱਖ-ਵੱਖ ਗੈਂਗਸਟਰ ਗਰੁੱਪਾਂ ਨੂੰ ਹਥਿਆਰ ਸਪਲਾਈ ਕਰਦਾ ਹੈ ਅਤੇ ਜੇਲ੍ਹ ਵਿਚ ਬੰਦ ਗੈਂਗਸਟਰਾਂ ਨਾਲ ਵੀ ਸਬੰਧ ਰੱਖਦਾ ਹੈ। ਇਹ ਵੀ ਸੂਚਨਾ ਮਿਲੀ ਸੀ ਕਿ ਗੁਰਵਿੰਦਰ ਸਿੰਘ ਜ਼ੀਰਕਪੁਰ-ਮੁਹਾਲੀ ਖੇਤਰ ’ਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਿਹਾ ਸੀ। 

ਇਹ ਵੀ ਪੜੋ:Lok Sabha Elections 2024 : ਖੰਨਾ 'ਚ ਕਾਂਗਰਸ ਆਗੂਆਂ ਨੇ ਦਿੱਤਾ ਭਾਜਪਾ ਨੂੰ ਸਮਰਥਨ

ਉਹ ਆਪਣੇ ਸਾਥੀਆਂ ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਉਰਫ਼ ਸੋਨੂੰ, ਜਗਜੀਤ ਸਿੰਘ ਉਰਫ਼ ਜਸ਼ਨ ਸਮੇਤ ਹਰਿਆਣਾ ਨੰਬਰ ਦੀ ਸਕਾਰਪੀਓ ਕਾਰ ਵਿਚ ਹਥਿਆਰਾਂ ਸਮੇਤ ਪਟਿਆਲਾ ਤੋਂ ਜ਼ੀਰਕਪੁਰ ਵੱਲ ਜਾ ਰਿਹਾ ਸੀ। ਸੂਤਰਾਂ ਅਨੁਸਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਪੁਲਿਸ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। 

(For more news apart from against four associates of gangsters sitting abroad case registered News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement