ਜਦੋਂ ਤੱਕ ਕੇਜਰੀਵਾਲ ਜਿੰਦਾ ਹੈ, ਕਿਸੇ ਵਿਚ ਹਿੰਮਤ ਨਹੀਂ ਹੈ ਕਿ ਤੁਹਾਡੇ ਰਾਖਵਾਂਕਰਨ ਨੂੰ ਖਤਮ ਕਰ ਸਕੇ- ਅਰਵਿੰਦ ਕੇਜਰੀਵਾਲ
Published : May 26, 2024, 7:07 pm IST
Updated : May 26, 2024, 8:03 pm IST
SHARE ARTICLE
Arvind Kejriwal
Arvind Kejriwal

ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਇਹ ਚੋਣ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਚੋਣ ਹੈ

Hoshiarpur News : ਆਮ ਆਦਮੀ ਪਾਰਟੀ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ।  ਉਨ੍ਹਾਂ ‘ਆਪ’ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ ਨੂੰ ਝਾੜੂ ਦਾ ਬਟਨ ਦਬਾ ਕੇ ਚੱਬੇਵਾਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ। ਕੇਜਰੀਵਾਲ ਨੇ ਲੋਕਾਂ ਨੂੰ ਕਿਹਾ ਕਿ ਈਵੀਐਮ 'ਚ ਝਾੜੂ ਦਾ ਬਟਨ ਪੰਜਵੇਂ ਨੰਬਰ 'ਤੇ ਹੈ। ਇਸ ਲਈ 1 ਜੂਨ ਨੂੰ ਸਿਰਫ਼ ਨੰਬਰ ਪੰਜ ਬਟਨ ਦਬਾਓ।

ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਹ ਚੋਣ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਚੋਣ ਹੈ। ਇਹ ਤਾਨਾਸ਼ਾਹੀ ਨੂੰ ਖ਼ਤਮ ਕਰਨ ਦੀ ਚੋਣ ਹੈ। ਉਨ੍ਹਾਂ ਕਿਹਾ ਕਿ 2020 ਵਿੱਚ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵਿੱਚ ਵੜਨ ਨਹੀਂ ਦਿੱਤਾ। ਇਸ ਵਾਰ ਅਜਿਹਾ ਬਟਨ ਦਬਾਓ ਕਿ ਮੋਦੀ ਦਿੱਲੀ ਦੀ ਸੱਤਾ ਤੋਂ ਹੀ ਬਾਹਰ ਹੋ ਜਾਣ। ਇਸ ਚੋਣ ਵਿੱਚ ਤੁਸੀਂ ਨਰਿੰਦਰ ਮੋਦੀ ਤੋਂ ਕਿਸਾਨ ਅੰਦੋਲਨ ਦਾ ਬਦਲਾ ਲਵੋ।

ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹੀ ਭਾਜਪਾ ਨੇ ਮੈਨੂੰ ਗ੍ਰਿਫ਼ਤਾਰ ਕਰਵਾ ਦਿੱਤਾ ਤਾਂ ਜੋ ਮੈਂ ਪ੍ਰਚਾਰ ਨਾ ਕਰ ਸਕਾਂ। ਉਨ੍ਹਾਂ ਨੂੰ ਡਰ ਸੀ ਕਿ ਜੇਕਰ ਕੇਜਰੀਵਾਲ ਬਾਹਰ ਰਿਹਾ ਤਾਂ ਭਾਜਪਾ ਨੂੰ ਦਿੱਲੀ, ਪੰਜਾਬ, ਹਰਿਆਣਾ ਅਤੇ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਨੁਕਸਾਨ ਹੋਵੇਗਾ। ਪਰ ਪ੍ਰਮਾਤਮਾ ਨੇ ਮੇਰੀ ਆਵਾਜ਼ ਸੁਣੀ ਅਤੇ ਭਾਜਪਾ ਦੀ ਤਾਨਾਸ਼ਾਹੀ ਨੂੰ ਖ਼ਤਮ ਕਰਨ ਲਈ ਮੈਨੂੰ 20 ਦਿਨਾਂ ਲਈ ਜੇਲ੍ਹ ਤੋਂ ਬਾਹਰ ਕੱਢਿਆ। 

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ 92 ਵਿਧਾਇਕ ਦੇ ਕੇ ਮਜ਼ਬੂਤ ਕੀਤਾ ਸੀ, ਉਸੇ ਤਰ੍ਹਾਂ ਇਸ ਵਾਰ ਕੇਂਦਰ ਵਿਚ 13 ਸੰਸਦ ਮੈਂਬਰ ਦੇ ਕੇ ਸਾਨੂੰ ਮਜ਼ਬੂਤ ਕਰੋ। ਫਿਰ ਪੰਜਾਬ ਦੇ ਫੰਡਾਂ ਨੂੰ ਕੋਈ ਨਹੀਂ ਰੋਕ ਸਕੇਗਾ ਅਤੇ ਰਾਜਪਾਲ ਵੀ ਪੰਜਾਬ ਦਾ ਕੋਈ ਬਿੱਲ ਨਹੀਂ ਰੋਕ ਸਕੇਗਾ। ਇਸ ਸਮੇਂ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 8.5 ਹਜ਼ਾਰ ਕਰੋੜ ਰੁਪਏ ਰੋਕ ਲਏ ਹਨ। ਉਹ ਪੈਸਾ ਪੰਜਾਬ ਦੇ ਪਿੰਡਾਂ ਵਿੱਚ ਸੜਕਾਂ ਬਣਾਉਣ ਅਤੇ ਹੋਰ ਵਿਕਾਸ ਕਾਰਜਾਂ ਲਈ ਵਰਤਿਆ ਜਾਣਾ ਸੀ।

ਕੇਜਰੀਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਇਕੱਲਿਆਂ ਹੀ ਲੜਨਾ ਪੈ ਰਿਹਾ ਹੈ। ਜਦੋਂ ਪੰਜਾਬ ਤੋਂ ਸਾਡੇ 13 ਸੰਸਦ ਮੈਂਬਰ ਜਿੱਤਣਗੇ ਤਾਂ ਉਹ ਸਾਰੇ ਭਗਵੰਤ ਮਾਨ ਦੇ ਹੱਥ ਅਤੇ ਆਵਾਜ਼ ਬਣ ਕੇ ਪੰਜਾਬ ਦੇ ਹੱਕਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਲੜਨਗੇ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਕਾਰਨ ਹੁਣ ਬਹੁਤ ਸਾਰਾ ਸਰਕਾਰੀ ਪੈਸਾ ਬਚ ਰਿਹਾ ਹੈ। ਉਸ ਪੈਸੇ ਨਾਲ ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੇ ਹਾਂ। ਅੱਜ ਪੰਜਾਬ ਦੇ 83 ਫ਼ੀਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਇਸ ਤੋਂ ਇਲਾਵਾ ਅਸੀਂ ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਬਣਾ ਰਹੇ ਹਾਂ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰ ਰਹੇ ਹਾਂ।  ਇਸ ਦੇ ਨਾਲ ਹੀ ਅਸੀਂ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮਿਨੈਂਸ ਵਿੱਚ ਤਬਦੀਲ ਕਰ ਰਹੇ ਹਾਂ। ਸਾਡੀ ਸਰਕਾਰ ਵਿੱਚ 50 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ।

ਕੇਜਰੀਵਾਲ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਅਸੀਂ ਲੋਕਾਂ ਨੂੰ ਕਿਹਾ ਸੀ ਕਿ ਅਸੀਂ ਤੁਹਾਡੇ ਬਿਜਲੀ ਦੇ ਬਿੱਲਾਂ ਨੂੰ ਘਟਾ ਕੇ ਜ਼ੀਰੋ ਕਰ ਦੇਵਾਂਗੇ ਤਾਂ ਲੋਕਾਂ ਨੇ ਇਸ 'ਤੇ ਵਿਸ਼ਵਾਸ ਨਹੀਂ ਕੀਤਾ, ਪਰ ਅਸੀਂ ਇਸ ਨੂੰ ਸੰਭਵ ਬਣਾਇਆ। ਅਜਿਹਾ ਦੇਸ਼ ਦੇ ਦੋ ਰਾਜਾਂ ਦਿੱਲੀ ਅਤੇ ਪੰਜਾਬ ਵਿੱਚ ਹੀ ਹੋ ਰਿਹਾ ਹੈ ਅਤੇ ਦੋਵਾਂ ਥਾਵਾਂ 'ਤੇ ਆਮ ਆਦਮੀ ਪਾਰਟੀ ਦਾ ਰਾਜ ਹੈ। ਇਹ ਸਭ ਇਸ ਲਈ ਹੋ ਰਿਹਾ ਹੈ, ਕਿਉਂਕਿ ਸਾਡੀ ਨੀਅਤ ਸਾਫ਼ ਹੈ ਅਤੇ ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। 

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਵਾਲੇ ਕਹਿ ਰਹੇ ਹਨ ਕਿ 400 ਸੀਟਾਂ ਦਿਓ, ਮੋਦੀ ਜੀ ਕੁਝ ਵੱਡਾ ਕਰਨ ਜਾ ਰਹੇ ਹਨ। ਜਦੋਂ ਮੈਂ ਪੁੱਛਗਿੱਛ ਕੀਤੀ ਤਾਂ ਮੈਨੂੰ ਪਤਾ ਲੱਗਾ ਕਿ ਉਹ 400 ਸੀਟਾਂ ਦੀ ਮੰਗ ਇਸ ਲਈ ਕਰ ਰਹੇ ਹਨ ਤਾਂ ਜੋ ਉਹ ਦੇਸ਼ ਦੇ ਸੰਵਿਧਾਨ ਨੂੰ ਬਦਲ ਸਕਣ ਅਤੇ ਸੰਵਿਧਾਨ ਰਾਹੀਂ ਪਛੜੀਆਂ ਅਤੇ ਅਨੁਸੂਚਿਤ ਜਾਤੀਆਂ ਨੂੰ ਦਿੱਤੇ ਗਏ ਰਾਖਵੇਂਕਰਨ ਨੂੰ ਖ਼ਤਮ ਕਰ ਸਕਣ। ਉਨ੍ਹਾਂ ਕਿਹਾ ਕਿ ਆਰਐਸਐਸ ਅਤੇ ਇਸ ਨਾਲ ਸਬੰਧਿਤ ਜਥੇਬੰਦੀਆਂ ਦਾ ਸ਼ੁਰੂ ਤੋਂ ਹੀ ਇਹੀ ਉਦੇਸ਼ ਰਿਹਾ ਹੈ।

ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੇਤਾ ਹੰਕਾਰ ਵਿੱਚ ਡੁੱਬ ਗਏ ਹਨ। ਉਨ੍ਹਾਂ ਦੇ ਹੰਕਾਰ ਦਾ ਆਲਮ ਦੇਖੋ ਕਿ ਉਨ੍ਹਾਂ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਕਹਿੰਦੇ ਹਨ ਕਿ ਭਗਵਾਨ ਜਗਨਨਾਥ ਮੋਦੀ ਜੀ ਦੇ ਭਗਤ ਹਨ। ਜਦੋਂ ਕਿ ਜਗਨਨਾਥ ਦਾ ਅਰਥ ਹੈ ਜਗਤ ਦਾ ਨਾਥ। ਭਾਵ, ਜੋ ਸਾਰੇ ਜਗਤ ਦਾ ਕਲਿਆਣ ਕਰਦੇ ਹਨ। ਭਗਵਾਨ ਸ਼੍ਰੀ ਰਾਮ 'ਤੇ ਇਹ ਲੋਕ ਕਹਿੰਦੇ ਹਨ ਕਿ ਮੋਦੀ ਜੀ ਸ਼੍ਰੀ ਰਾਮ ਨੂੰ ਲੈ ਕੇ ਆਏ ਹਨ।  ਜ਼ਰਾ ਸੋਚੋ, ਕੀ ਕੋਈ ਮਨੁੱਖ ਰੱਬ ਨੂੰ ਧਰਤੀ 'ਤੇ ਲਿਆ ਸਕਦਾ ਹੈ?  ਰੱਬ ਨੇ ਸਾਰਾ ਬ੍ਰਹਿਮੰਡ ਬਣਾਇਆ ਹੈ, ਪਰ ਭਾਜਪਾ ਵਾਲਿਆਂ ਨੂੰ ਹੁਣ ਇਹ ਲੱਗਣ ਲੱਗ ਪਿਆ ਹੈ ਕਿ ਮੋਦੀ ਜੀ ਨੇ ਬ੍ਰਹਿਮੰਡ ਬਣਾਇਆ ਹੈ। ਮੋਦੀ ਜੀ ਖ਼ੁਦ ਵੀ ਕਹਿ ਰਹੇ ਹਨ ਕਿ ਉਹ ਭਗਵਾਨ ਦੇ ਅਵਤਾਰ ਹਨ। ਇਸ ਲਈ ਇਸ ਵਾਰ ਵੋਟ ਰਾਹੀਂ ਉਨ੍ਹਾਂ ਦੇ ਹੰਕਾਰ ਨੂੰ ਖ਼ਤਮ ਕਰ ਦਿਓ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement