Shahkot News: ਸ਼ਾਹਕੋਟ 'ਚ ਮਾਈਨਿੰਗ ਟੀਮ 'ਤੇ ਹਮਲਾ, ਫਾਈਰਿੰਗ ਕਰਕੇ ਬਚਾਈ ਜਾਨ
Published : May 26, 2024, 3:29 pm IST
Updated : May 26, 2024, 3:29 pm IST
SHARE ARTICLE
Shahkot News
Shahkot News

Shahkot News: ਤਸਕਰਾਂ ਨੇ ਵਾਹਨਾਂ ਦੀ ਵੀ ਕੀਤੀ ਭੰਨਤੋੜ

Attack on mining team in Shahkot news in punjabi : ਸ਼ਾਹਕੋਟ 'ਚ ਫਰੀਦਕੋਟ ਦੀ ਮਾਈਨਿੰਗ ਫਲਾਇੰਗ ਟੀਮ 'ਤੇ ਅਣਪਛਾਤੇ ਲੋਕਾਂ ਨੇ ਹਮਲਾ ਕੀਤਾ ਹੈ। ਇਸ ਦੌਰਾਨ ਮਾਈਨਿੰਗ ਫਲਾਇੰਗ ਟੀਮ ਦੇ ਮੈਂਬਰਾਂ ਨੇ ਕਈ ਰਾਊਂਡ ਫਾਇਰ ਕਰਕੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਜ਼ਿਲ੍ਹਾ ਮਾਈਨਿੰਗ ਅਫ਼ਸਰ ਦੀ ਸ਼ਿਕਾਇਤ ’ਤੇ 30 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Gurdaspur Drone News: ਗੁਰਦਾਸਪੁਰ 'ਚ ਕਰੋੜਾਂ ਦੀ ਹੈਰੋਇਨ ਸਮੇਤ ਪਾਕਿਸਤਾਨੀ ਡਰੋਨ ਜ਼ਬਤ 

ਟੀਮ ਨਾਜਾਇਜ਼ ਮਾਈਨਿੰਗ ਦੀ ਸੂਚਨਾ 'ਤੇ ਗਈ ਸੀ
ਫ਼ਰੀਦਕੋਟ ਦੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਜਗਦੀਸ਼ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਮਿਲੀ ਲੋਕੇਸ਼ਨ ਦੇ ਆਧਾਰ 'ਤੇ ਉਨ੍ਹਾਂ ਦੀ ਫਲਾਇੰਗ ਟੀਮ ਸ਼ਾਹਕੋਟ ਵਿਖੇ ਦਰਿਆ ਦੇ ਕੰਢਿਆਂ 'ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਗਈ ਸੀ | ਜਿਵੇਂ ਹੀ ਉਹ ਉੱਥੇ ਪਹੁੰਚੇ ਤਾਂ ਦੇਖਿਆ ਕਿ ਦੋ ਟਰਾਲੀਆਂ ਵਿੱਚ ਰੇਤ ਲੱਦੀ ਜਾ ਰਹੀ ਸੀ। ਉਨ੍ਹਾਂ ਦੀ ਟੀਮ ਨੂੰ ਦੇਖ ਕੇ ਉੱਥੇ ਹੋਰ ਲੋਕ ਇਕੱਠੇ ਹੋ ਗਏ ਅਤੇ ਕਰੀਬ 30-35 ਲੋਕਾਂ ਨੇ ਉਨ੍ਹਾਂ ਦੀ ਟੀਮ ਨੂੰ ਘੇਰ ਲਿਆ।

ਇਹ ਵੀ ਪੜ੍ਹੋ: Priyanka Gandhi News: ਫਤਿਹਗੜ੍ਹ ਸਾਹਿਬ 'ਚ ਪ੍ਰਿਅੰਕਾ ਗਾਂਧੀ ਦੀ ਜ਼ਬਰਦਸਤ ਸਪੀਚ, ਕਿਹਾ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ  

ਮਾਈਨਿੰਗ ਟੀਮ ਦੇ ਵਾਹਨਾਂ ਦੀ ਭੰਨਤੋੜ ਕੀਤੀ ਗਈ
ਉਨ੍ਹਾਂ ਨੇ ਸਾਡੀ ਮਾਈਨਿੰਗ ਟੀਮ 'ਤੇ ਹਮਲਾ ਕਰ ਦਿਤਾ, ਜਿਸ ਕਾਰਨ ਆਪਣੀ ਜਾਨ ਨੂੰ ਖਤਰਾ ਦੇਖ ਕੇ ਉਨ੍ਹਾਂ ਦੀ ਟੀਮ ਦੇ ਕਈ ਰਾਊਂਡ ਫਾਇਰ ਕੀਤੇ ਅਤੇ ਆਪਣੀ ਜਾਨ ਭਜਾ ਕੇ ਬੱਜ ਗਏ ਪਰ ਉਨ੍ਹਾਂ ਦੀ ਟੀਮ ਦੇ ਕੁਝ ਲੋਕ ਉੱਥੇ ਹੀ ਫਸ ਗਏ। ਜਿਨ੍ਹਾਂ ਨੂੰ ਸਥਾਨਕ ਪੁਲਿਸ ਦੀ ਮਦਦ ਨਾਲ ਬਾਹਰ ਕੱਢਿਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਬਾਅਦ ਰੇਤ ਦੀ ਨਾਜਾਇਜ਼ ਮਾਈਨਿੰਗ ਕਰ ਰਹੇ ਲੋਕਾਂ ਨੇ ਉਕਤ ਵਿਅਕਤੀਆਂ ਦੇ ਲੈਪਟਾਪ ਤੋੜ ਦਿੱਤੇ ਅਤੇ ਵਾਹਨਾਂ ਦੀ ਵੀ ਭੰਨਤੋੜ ਕੀਤੀ। ਫ਼ਰੀਦਕੋਟ ਦੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਈਨਿੰਗ ਟੀਮ 'ਤੇ ਹੋਏ ਇਸ ਹਮਲੇ ਸਬੰਧੀ 30 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

(For more Punjabi news apart from Attack on mining team in Shahkot news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement