Jalandhar News: ਸੜਕ 'ਤੇ ਰਸਤਾ ਦੇਣ ਲਈ ਕਹਿਣ 'ਤੇ ਸ਼ਰਾਬੀ ਨੌਜਵਾਨਾਂ ਨੇ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ

By : GAGANDEEP

Published : May 26, 2024, 11:10 am IST
Updated : May 26, 2024, 11:10 am IST
SHARE ARTICLE
Jalandhar farmer shot news in punjabi
Jalandhar farmer shot news in punjabi

Jalandhar News: ਦੂਸਰਾ ਭਰਾ ਗੰਭੀਰ ਹਾਲਤ ਵਿਚ ਹਸਪਤਾਲ ਭਰਤੀ

Jalandhar farmer shot news in punjabi : ਜਲੰਧਰ ਦੇ ਕਰਤਾਰਪੁਰ 'ਚ ਰਸਤਾ ਨੇ ਦੇਣ 'ਤੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ 'ਚ ਮ੍ਰਿਤਕ ਦਾ ਇਕ ਸਾਥੀ ਵੀ ਜ਼ਖ਼ਮੀ ਹੋ ਗਿਆ ਹੈ, ਜਿਸ ਦਾ ਇਲਾਜ ਜਾਰੀ ਹੈ। ਕਤਲ ਦਾ ਮੁਲਜ਼ਮ ਆਪਣੇ ਆਪ ਨੂੰ ਭੀਖਣ ਨੰਗਲ ਵਾਸੀ ਵਿਜੇ ਬਦਮਾਸ਼ ਦਾ ਭਤੀਜਾ ਦੱਸ ਰਿਹਾ ਸੀ। ਮ੍ਰਿਤਕ ਦੀ ਪਛਾਣ ਮਕਾਨ ਮਾਲਕ ਮਨਜਿੰਦਰ ਸਿੰਘ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਮ੍ਰਿਤਕ ਦਾ ਭਰਾ ਗੁਰਪ੍ਰੀਤ ਸਿੰਘ ਲਾਲੀ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Uttar Pradesh Accident: ਸ਼ਰਧਾਲੂਆਂ ਨਾਲ ਭਰੀ ਬੱਸ 'ਤੇ ਪਲਟਿਆ ਡੰਪਰ, 11 ਦੀ ਹੋਈ ਮੌਤ 

ਪੁਲਿਸ ਨੇ ਆਈਪੀਸੀ ਦੀ ਧਾਰਾ 302 (ਕਤਲ), 25-54-69 (ਆਰਮਜ਼ ਐਕਟ), 307 (ਕਤਲ ਦੀ ਕੋਸ਼ਿਸ਼) ਅਤੇ 34 ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮਾਮਲੇ ਵਿੱਚ ਕਰਤਾਰਪੁਰ ਦੇ ਰਹਿਣ ਵਾਲੇ ਜਸਕਰਨ ਸਿੰਘ ਸਮੇਤ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਅੱਜ ਸਵੇਰੇ ਪੁਲਿਸ ਨੇ ਪਿੰਡ ਭੀਖਣ ਨਗਰ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ, ਪਰ ਕੁਝ ਹੱਥ ਨਹੀਂ ਲੱਗਾ। ਕਰਤਾਰਪੁਰ ਥਾਣੇ ਦੇ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਸਾਡੀਆਂ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀ.ਆਈ.ਏ ਸਟਾਫ਼ ਜਲੰਧਰ ਦੇਹਾਤ ਪੁਲਿਸ ਦੀਆਂ ਟੀਮਾਂ ਵੀ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

ਇਹ ਵੀ ਪੜ੍ਹੋ: Punjab Weather Update: ਅੱਗ ਵਰ੍ਹਾਉਂਦੀ ਗਰਮੀ ਨੇ AC ਵੀ ਕੀਤੇ ਫੇਲ੍ਹ, ਪਾਰਾ ਪਹੁੰਚੇਗਾ 46 ਤੋਂ ਪਾਰ, ਅਲਰਟ ਜਾਰੀ 

ਥਾਣਾ ਕਰਤਾਰਪੁਰ ਦੇ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਭੁਲੱਥ ਰੋਡ ’ਤੇ ਸਥਿਤ ਪਿੰਡ ਮੱਲੀਆਂ ਵਿੱਚ ਵਾਪਰੀ। ਦੇਰ ਸ਼ਾਮ ਜ਼ਿਮੀਂਦਾਰ ਮਨਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਟਰੈਕਟਰ-ਕਮ ਜੇਸੀਬੀ ’ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਵੱਲ ਆ ਰਹੇ ਸਨ। ਰਸਤੇ ਵਿੱਚ ਮੁਲਜ਼ਮ ਜਸਕਰਨ ਸਿੰਘ ਆਪਣੀ ਆਈ-20 ਕਾਰ ਲੈ ਕੇ ਸੜਕ ’ਤੇ ਖੜ੍ਹਾ ਸੀ ਅਤੇ ਉਥੇ ਬੀਅਰ ਪੀ ਰਿਹਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗੁਰਪ੍ਰੀਤ ਸਿੰਘ ਨੇ ਟਰੈਕਟਰ ਕੱਢਣ ਲਈ ਜਸਕਰਨ ਨੂੰ ਕਾਰ ਸਾਈਡ 'ਤੇ ਲਿਜਾਣ ਲਈ ਕਿਹਾ। ਸ਼ਰਾਬੀ ਜਸਕਰਨ ਨੇ ਗੁਰਪ੍ਰੀਤ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਜਸਕਰਨ ਤੇ ਉਸ ਦੇ ਸਾਥੀਆਂ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਗੁਰਪ੍ਰੀਤ ਤੇ ਉਸ ਦੇ ਸਾਥੀਆਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਮਨਜਿੰਦਰ ਸਿੰਘ ਆਪਣੇ ਭਰਾ ਗੁਰਪ੍ਰੀਤ ਨੂੰ ਛੁਡਾਉਣ ਆਇਆ ਤਾਂ ਮੁਲਜ਼ਮਾਂ ਨੇ ਉਸ ਦੇ ਨਜਾਇਜ਼ ਪਿਸਤੌਲ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ।

ਮੁਲਜ਼ਮਾਂ ਨੇ ਮਨਜਿੰਦਰ ਸਿੰਘ ਦੀ ਛਾਤੀ ’ਤੇ ਕਈ ਗੋਲੀਆਂ ਮਾਰੀਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਰਾਹਗੀਰਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਰਾਤ ਸਮੇਂ ਮਨਜਿੰਦਰ ਦੀ ਮੌਤ ਹੋ ਗਈ। ਗੁਰਪ੍ਰੀਤ ਸਿੰਘ ਅਤੇ ਮਨਜਿੰਦਰ ਚਚੇਰੇ ਭਰਾ ਹਨ।

(For more Punjabi news apart from Jalandhar farmer shot news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement